‘ਆਪ’ ਨੇ ਮੁੜ ਲਾਈ ਸੰਨ੍ਹ, ਭਾਜਪਾ ਤੇ ਅਕਾਲੀ ਦਲ ਦੇ ਵੱਡੇ ਆਗੂ ਪਾਰਟੀ ਵਿਚ ਕੀਤੇ ਸ਼ਾਮਲ

Aam Adami Party News : ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿਚ ਸਿਆਸਤ ਭੱਖੀ ਹੋਈ ਹੈ। ਨਿੱਤ ਆਗੂ ਪਾਰਟੀਆਂ ਬਦਲ ਰਹੇ ਹਨ। ਆਮ ਆਦਮੀ…

Aam Adami Party News : ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿਚ ਸਿਆਸਤ ਭੱਖੀ ਹੋਈ ਹੈ। ਨਿੱਤ ਆਗੂ ਪਾਰਟੀਆਂ ਬਦਲ ਰਹੇ ਹਨ। ਆਮ ਆਦਮੀ ਪਾਰਟੀ ਨੇ ਮੁੜ ਵਿਰੋਧੀ ਧਿਰਾਂ ਦੇ ਖੇਮੇ ਵਿਚ ਸੰਨ੍ਹ ਲਾਈ ਹੈ। ਭਾਜਪਾ ਤੇ ਅਕਾਲੀ ਦਲ ਦੇ ਵੱਡੇ ਆਗੂ ਪਾਰਟੀ ਵਿਚ ਸ਼ਾਮਲ ਕਰਵਾਏ ਹਨ। ਜਲੰਧਰ ਵਿਚ ਭਾਜਪਾ ਓਬੀਸੀ ਮੋਰਚਾ ਦੇ ਸਕੱਤਰ ਕੁਲਦੀਪ ਸਿੰਘ ਸ਼ੈਂਟੀ ਤੇ ਅਕਾਲੀ ਦਲ ਦੇ ਐਸਸੀ ਵਿੰਗ ਦੇ ਦੋਆਬਾ ਜਨਰਲ ਸਕੱਤਰ ਗੁਰਦਰਸ਼ਨ ਲਾਲ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਇਸ ਬਾਰੇ ਸੋਸ਼ਲ ਮੀਡੀਆ ਉਤੇ AAP Punjab ਪੇਜ਼ ਉਤੇ ਜਾਣਕਾਰੀ ਦਿੰਦਿਆਂ ਫੋਟੋਆਂ ਸਾਂਝੀਆਂ ਕੀਤੀਆਂ ਗਈਆਂ ਹਨ। 
ਸੋਸ਼ਲ ਮੀਡੀਆ X ਉਤੇ ਕੀਤੀ ਗਈ ਪੋਸਟ ਵਿਚ ਦੱਸਿਆ ਗਿਆ, ‘ CM @BhagwantMann ਜੀ ਦੀ ਅਗਵਾਈ ‘ਚ ਜਲੰਧਰ ਤੋਂ ਪਾਰਟੀ ਉਮੀਦਵਾਰ ਪਵਨ ਕੁਮਾਰ ਟੀਨੂੰ ਜੀ ਦੀ ਮੌਜੂਦਗੀ ਦੌਰਾਨ ਭਾਜਪਾ OBC ਮੋਰਚਾ ਦੇ ਸਕੱਤਰ ਕੁਲਦੀਪ ਸਿੰਘ ਸ਼ੈੰਟੀ ਤੇ ਅਕਾਲੀ ਦਲ ਦੇ SC ਵਿੰਗ ਦੇ ਦੋਆਬਾ ਜਨਰਲ ਸਕੱਤਰ ਗੁਰਦਰਸ਼ਨ ਲਾਲ AAP ਦੇ ਪਰਿਵਾਰ ‘ਚ ਹੋਏ ਸ਼ਾਮਿਲ।’

Leave a Reply

Your email address will not be published. Required fields are marked *