ਪ੍ਰਸਿੱਧ ਪੰਜਾਬੀ ਅਦਾਕਾਰਾ ਸਰਗੁਨ ਮਹਿਤਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ। ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਮੱਥਾ ਟੇਕਣ ਤੋਂ ਬਾਅਦ ਉਨ੍ਹਾਂ ਪਵਿੱਤਰ ਗੁਰਬਾਣੀ ਦੇ ਕੀਰਤਨ ਸਰਵਣ ਕੀਤਾ। ਅਦਾਕਾਰਾ ਨੇ ਕਿਹਾ ਕਿ ਮੈਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਆ ਕੇ ਬਹੁਤ ਚੰਗਾ ਮਹਿਸੂਸ ਹੁੰਦਾ ਹੈ ਤੇ ਦਿਲ ਨੂੰ ਸਕੂਨ ਮਿਲਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਹਮੇਸ਼ਾ ਲੋਕਾਂ ਦੇ ਲਈ ਕੁੱਝ ਬਿਹਤਰ ਲਿਆਉਣ ਦੀ ਕੋਸ਼ਿਸ਼ ਕਰਦੇ ਹਾਂ ਤੇ ਦਰਸ਼ਕਾਂ ਵੱਲੋਂ ਮੇਰੀ ਫਿਲਮ ਨੂੰ ਬਖਸ਼ੇ ਗਏ ਪਿਆਰ ਅਤੇ ਸਤਿਕਾਰ ਦਾ ਮੈਂ ਧੰਨਵਾਦ ਕਰਦੀ ਹਾਂ ਅਤੇ ਅੱਜ ਮੈਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਦੇ ਲਈ ਪਹੁੰਚੀ ਹਾਂ।
ਜ਼ਿਕਰਯੋਗ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਹੀ ਲੱਖਾਂ ਦੀ ਗਿਣਤੀ ਵਿੱਚ ਸੰਗਤ ਨਤਮਸਤਕ ਹੁੰਦੀ ਹੈ। ਕਈ ਬਾਲੀਵੁੱਡ, ਪੰਜਾਬੀ ਅਦਾਕਾਰ ਤੇ ਰਾਜਨੀਕ ਚਿਹਰੇ ਵੀ ਨਤਮਸਤਕ ਹੋਣ ਪਹੁੰਚਦੇ ਹਨ ਤੇ ਵਾਹਿਗੁਰੂ ਦਾ ਆਸ਼ੀਰਵਾਦ ਪ੍ਰਾਪਤ ਕਰਦੇ ਹਨ। ਉਧਰ, ਹਾਲ ਹੀ ਵਿਚ ਸਰਗੁਨ ਮਹਿਤਾ ਦੀ ਗਿੱਪੀ ਗਰੇਵਾਲ ਤੇ ਰੂਪੀ ਗਿੱਲ ਨਾਲ ਫਿ਼ਲਮ ‘ਜੱਟ ਨੂੰ ਚੜੇਲ ਟੱਕਰੀ’ ਰਿਲੀਜ਼ ਹੋਈ ਸੀ। ਜਿਸ ਨੂੰ ਦਰਸ਼ਕਾਂ ਨੇ ਬੇਹੱਦ ਪਿਆਰ ਦਿੱਤਾ ਤੇ ਫਿਲਮ ਨੂੰ ਕਾਫੀ ਪਸੰਦ ਕੀਤਾ।