ਦੋ ਦਿਨ ਘੱਟ ਰਹਿਣ ਤੋਂ ਬਾਅਦ ਦੇਸ਼ ਵਿਚ ਫਿਰ ਵਧੇ ਕੋਰੋਨਾ ਦੇ ਮਾਮਲੇ-24 ਘੰਟਿਆਂ ਵਿਚ ਆਏ ਇੰਨੇ ਮਾਮਲੇ 

ਨਵੀਂ ਦਿੱਲੀ (ਇੰਟ.)- ਦੇਸ਼ ਵਿਚ ਇਕ ਵਾਰ ਫਿਰ ਤੋਂ ਕੋਰੋਨਾ ਦੇ ਰੋਜ਼ਾਨਾ ਮਾਮਲਿਆਂ ਦਾ ਅੰਕੜਾ ਵੱਧ ਗਿਆ ਹੈ। ਬੀਤੇ 24 ਘੰਟਿਆਂ ਵਿਚ ਦੇਸ਼ ਵਿਚ ਕੋਰੋਨਾ…

ਨਵੀਂ ਦਿੱਲੀ (ਇੰਟ.)- ਦੇਸ਼ ਵਿਚ ਇਕ ਵਾਰ ਫਿਰ ਤੋਂ ਕੋਰੋਨਾ ਦੇ ਰੋਜ਼ਾਨਾ ਮਾਮਲਿਆਂ ਦਾ ਅੰਕੜਾ ਵੱਧ ਗਿਆ ਹੈ। ਬੀਤੇ 24 ਘੰਟਿਆਂ ਵਿਚ ਦੇਸ਼ ਵਿਚ ਕੋਰੋਨਾ ਦੇ ਮਾਮਲਿਆਂ ਵਿਚ ਫਿਰ ਤੋਂ ਵਾਧਾ ਦੇਖਣ ਨੂੰ ਮਿਲਿਆ ਹੈ। ਇਸ ਦੇ ਨਾਲ ਹੀ ਇਕ ਵਾਰ ਫਿਰ ਤੋਂ 4 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋਈ ਹੈ। ਕੇਂਦਰੀ ਸਿਹਤ ਮੰਤਰਾਲਾ ਦੇ ਤਾਜ਼ਾ ਅੰਕੜਿਆਂ ਮੁਤਾਬਕ, ਦੇਸ਼ ਵਿਚ ਬੀਤੇ 24 ਘੰਟਿਆਂ ਵਿਚ ਕੋਰੋਨਾ ਇਨਫੈਕਸ਼ਨ ਦੇ 3 ਲੱਖ 62 ਹਜ਼ਾਰ 727 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ ਪੂਰੇ ਦੇਸ਼ ਵਿਚ ਕੋਰੋਨਾ ਦੇ 4,120 ਮਰੀਜ਼ਾਂ ਦੀ ਮੌਤ ਹੋਈ ਹੈ। ਹਾਲਾਂਕਿ, ਦੇਸ਼ ਵਿਚ ਕੋਰੋਨਾ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵੀ ਹਰ ਰੋਜ਼ ਰਿਕਾਰਡ ਬਣਾ ਰਹੀ ਹੈ। ਬੀਤੇ 24 ਘੰਟਿਆਂ ਵਿਚ ਪੂਰੇ ਦੇਸ਼ ਵਿਚ 3 ਲੱਖ 52 ਹਜ਼ਾਰ 181 ਮਰੀਜ਼ ਠੀਕ ਵੀ ਹੋਏ ਹਨ ਜੋ ਕਿ ਹਾਂ ਪੱਖੀ ਦਿਸ਼ਾ ਨੂੰ ਦੱਸ ਰਹੇ ਹਨ।


ਕੇਂਦਰੀ ਸਿਹਤ ਮੰਤਰਾਲਾ ਦੇ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ ਵਿਚ ਕੋਰੋਨਾ ਦੇ ਹੁਣ ਤੱਕ ਕੁਲ 2 ਕਰੋੜ 37 ਲੱਖ 3 ਹਜ਼ਾਰ 665 ਮਾਮਲੇ ਸਾਹਮਣੇ ਆ ਚੁੱਕੇ ਹਨ। ਹਾਲਾਂਕਿ, ਇਸ ਵਿਚੋਂ 1 ਕਰੋੜ 97 ਲੱਖ 34 ਹਜ਼ਾਰ 823 ਲੋਕ ਕੋਰੋਨਾ ਇਨਫੈਕਸ਼ਨ ਤੋਂ ਠੀਕ ਵੀ ਹੋ ਚੁੱਕੇ ਹਨ। ਭਾਰਤ ਵਿਚ ਕੋਰੋਨਾ ਦੇ ਸਰਗਰਮ ਮਾਮਲੇ ਘੱਟ ਹੋ ਰਹੇ ਹਨ। ਫਿਲਹਾਲ ਦੇਸ਼ ਵਿਚ ਕੋਰੋਨਾ ਦੇ 37 ਲੱਖ 10 ਹਜ਼ਾਰ 523 ਸਰਗਰਮ ਮਾਮਲੇ ਹਨ। ਦੇਸ਼ ਵਿਚ ਕੋਰੋਨਾ ਨਾਲ ਮਰਨ ਵਾਲਿਆਂ ਦਾ ਅੰਕੜਾ 2 ਲੱਖ 58 ਹਜ਼ਾਰ 317 ਹੈ।


ਕੋਰੋਨਾ ਇਨਫੈਕਸ਼ਨ ਨਾਲ ਰਾਸ਼ਟਰੀ ਰਾਜਧਾਨੀ ਦਿੱਲੀ ਸਮੇਤ ਉੱਤਰ ਭਾਰਤ ਦੇ ਕੁਝ ਸੂਬਿਆਂ ਅਤੇ ਪ੍ਰਮੁੱਖ ਸ਼ਹਿਰਾਂ ਨੂੰ ਥੋੜ੍ਹੀ ਰਾਹਤ ਮਿਲਦੀ ਨਜ਼ਰ ਆ ਰਹੀ ਹੈ ਤਾਂ ਦੱਖਣੀ ਭਾਰਤ ਵਿਚ ਇਸ ਦਾ ਕਹਿਰ ਵੱਧਦਾ ਜਾ ਰਿਹਾ ਹੈ। ਕੇਰਲ ਵਿਚ ਹਾਲਾਤ ਦਿਨ ‘ਤੇ ਦਿਨ ਗੰਭੀਰ ਹੁੰਦੇ ਜਾ ਰਹੇ ਹਨ। ਬੁੱਧਵਾਰ ਨੂੰ ਇਥੇ ਰਿਕਾਰਡ ਨਵੇਂ ਮਾਮਲੇ ਪਾਏ ਗਏ ਅਤੇ ਮਰਨ ਵਾਲਿਆਂ ਦੀ ਗਿਣਤੀ ਵੀ 100 ਦੇ ਕਰੀਬ ਪਹੁੰਚ ਗਈ ਹੈ। ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਤੋਂ ਮਿਲੀਆਂ ਸੂਚਨਾਵਾਂ ਮੁਤਾਬਕ ਕੇਰਲ ਵਿਚ ਬੀਤੇ 24 ਘੰਟੇ ਦੌਰਾਨ 43,529 ਨਵੇਂ ਇਨਫੈਕਟਿਡ ਪਾਏ ਗਏ ਹਨ ਅਤੇ 95 ਲੋਕਾਂ ਦੀ ਮੌਤ ਹੋਈ ਹੈ। 

Leave a Reply

Your email address will not be published. Required fields are marked *