ਚੰਡੀਗੜ੍ਹ: ਪੁਲਿਸ ਦੇ ਐਕਸ਼ਨ ਤੋਂ ਮਗਰੋਂ ਅੰਮ੍ਰਿਤਪਾਲ ਸਿੰਘ ਨੇ ਵੀਡੀਓ ਜਾਰੀ ਕੀਤੀ ਹੈ। ਇਸ ਮੌਕੇ ਅੰਮ੍ਰਿਤਪਾਲ ਸਿੰਘ ਨੇ ਕਿਹਾ ਹੈ ਕਿ ਮੈਂ ਚੜ੍ਹਦੀ ਕਲਾਂ ਵਿੱਚ ਹਾਂ ਮੇਰਾ ਕੋਈ ਵਾਲ ਨਹੀਂ ਵਿੰਗਾ ਕਰ ਸਕਿਆ।ਉਨ੍ਹਾਂ ਨੇ ਕਿਹਾ ਹੈ ਕਿ ਵਾਹਿਗੁਰੂ ਦੀ ਕਿਰਪਾ ਨਾਲ ਮੇਰੇ ਘੇਰੇ ਵਿਚੋਂ ਨਿਕਲ ਗਿਆ ਸੀ।
ਵਿਸਾਥੀ ਮੌਕੇ ਸਰਬੱਤ ਖਾਲਸਾ ਬੁਲਾਉਣ ਦੀ ਅਪੀਲ
ਵੀਡੀਓ ਜਾਰੀ ਕਰਕੇ ਅੰਮ੍ਰਿਤਪਾਲ ਸਿੰਘ ਦਾ ਕਹਿਣਾ ਹੈ ਕਿ ਵਿਸਾਖੀ ਮੌਕੇ ਸਰਬੱਤ ਖਾਲਸਾ ਬੁਲਾਇਆ ਜਾਵੇ। ਉਨ੍ਹਾਂ ਨੇ ਕਿਹਾ ਹੈ ਕਿ ਸਰਬੱਤ ਖਾਲਸਾ ਦੌਰਾਨ ਸਿੱਖ ਮੁੱਦਿਆ ਉੱਤੇ ਚਰਚਾ ਕੀਤੀ ਜਾਵੇ। ਉਨ੍ਹਾਂ ਨੇ ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਧੰਨਵਾਦ ਕਰਦਾ ਹਾਂ ਜਿੰਨ੍ਹਾਂ ਨੇ ਕੌਮ ਦੀ ਅਗਵਾਈ ਕੀਤੀ।
ਹਕੂਮਤ ਵੱਲੋਂ ਧੱਕੇਸ਼ਾਹੀ
ਉਨ੍ਹਾਂ ਨੇ ਕਿਹਾ ਹੈ ਕਿ ਮੇਰੇ ਸਾਥੀਆਂ ਉੱਤੇ ਐੱਨਐੱਸਏ ਲਗਾਇਆ ਹੈ ਜੋ ਕਿ ਸਰਕਾਰ ਸਾਡੇ ਨਾਲ ਧੱਕਾ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਬਾਜੇਕੇ ਨੇ ਅੰਮ੍ਰਿਤ ਛਕਿਆ ਸੀ ਉਸ ਉੱਤੇ ਵੀ ਐੱਨਐੱਸਏ ਲਗਾਇਆ ਗਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਹਕੂਮਤ ਵੱਲੋਂ ਸਿੱਖ ਨੌਜਵਾਨਾਂ ਨਾਲ ਧੱਕੇਸ਼ਾਹੀ ਕੀਤੀ ਗਈ।