ਅੰਮ੍ਰਿਤਪਾਲ ਦੇ ਗੰਨਮੈਨ ਗੋਰਖਾ ਬਾਬਾ ਨੂੰ ਪਨਾਹ ਦੇਣ ਵਾਲਾ ਪੁਲਿਸ ਅੜਿੱਕੇ

ਲੁਧਿਆਣਾ : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਗੰਨਮੈਨ ਤੇਜਿੰਦਰ ਸਿੰਘ ਗਿੱਲ ਉਰਫ ‘ਗੋਰਖਾ ਬਾਬਾ’ ਨੂੰ ਪਨਾਹ ਦੇਣ ਵਾਲੇ ਅਨਸਰ ਬਲਵੰਤ ਸਿੰਘ…

ਲੁਧਿਆਣਾ : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਗੰਨਮੈਨ ਤੇਜਿੰਦਰ ਸਿੰਘ ਗਿੱਲ ਉਰਫ ‘ਗੋਰਖਾ ਬਾਬਾ’ ਨੂੰ ਪਨਾਹ ਦੇਣ ਵਾਲੇ ਅਨਸਰ ਬਲਵੰਤ ਸਿੰਘ ਨੂੰ ਵੀ ਪੁਲਿਸ ਨੇ ਕਾਬੂ ਕਰ ਲਿਆ ਹੈ। ਬਲਵੰਤ ਮਲੌਦ ਦੇ ਪਿੰਡ ਕੂਹਲੀ ਖੁਰਦ ਦਾ ਰਹਿਣ ਵਾਲਾ ਹੈ, ਜਿਸ ਨੇ ਆਪਣੇ ਘਰ ’ਤੇ ਹੀ ਦੋ ਦਿਨ ਤੱਕ ਗੋਰਖਾ ਬਾਬੇ ਨੂੰ ਪਨਾਹ ਦਿੱਤੀ ਸੀ।

ਐੱਸਐੱਸਪੀ ਅਮਨੀਤ ਕੌਂਡਲ ਨੇ ਗ੍ਰਿਫਤਾਰੀ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਬਲਵੰਤ ਕੂਹਲੀ ਸਮੇਤ ਇਕ ਹੋਰ ਅਨਸਰ ਨੂੰ ਸ਼ੁੱਕਰਵਾਰ ਨੂੰ ਮਾਮਲੇ ’ਚ ਨਾਮਜਦ ਕੀਤਾ ਗਿਆ ਸੀ। ਬਲਵੰਤ ਨੂੰ ਤੇਜਿੰਦਰ ‘ਗੋਰਖਾ ਬਾਬਾ’ ਵੱਲੋਂ ਕੀਤੇ ਗਏ ਖੁਲਾਸੇ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ, ਜੋ ਅੰਮ੍ਰਿਤਪਾਲ ਦਾ ਗੰਨਮੈਨ ਵੀ ਸੀ ਤੇ ਉਸਦੀ ਕਰੀਬੀ ਸੁਰੱਖਿਆ ਟੀਮ (ਸੀਪੀਟੀ) ਦਾ ਮੈਂਬਰ ਸੀ। ਗੋਰਖੇ ਬਾਬੇ ਨੂੰ ਮਲੌਦ ਪੁਲਿਸ ਨੇ 22 ਮਾਰਚ ਨੂੰ ਗ੍ਰਿਫਤਾਰ ਕੀਤਾ ਸੀ। 

ਨੇਪਾਲ ਬਾਰਡਰ ’ਤੇ ਸਖ਼ਤੀ 

ਕਾਬਿਲੇਗੌਰ ਹੈ ਕਿ ਪੰਜਾਬ ਪੁਲਿਸ ਵੱਲੋਂ 18 ਮਾਰਚ ਤੋਂ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਮੁਹਿੰਮ ਸ਼ੁਰੂ ਕੀਤੀ ਸੀ। ਸੂਤਰਾਂ ਦੀ ਮੰਨੀਏ ਤਾਂ ਅੰਮ੍ਰਿਤਪਾਲ ਦੇ ਉਤਰਾਖੰਡ ਦੇ ਰਸਤੇ ਤੋਂ ਨੇਪਾਲ ਭੱਜਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਜਿਸ ਦੇ ਚੱਲਦੇ ਅੰਮ੍ਰਿਤਪਾਲ ਦੇ ਨੇਪਾਲ ਫਰਾਰ ਹੋਣ ਦੇ ਖਦਸ਼ੇ ਦਰਮਿਆਨ ਅਰਲਟ ਜਾਰੀ ਕੀਤਾ ਗਿਆ ਹੈ। ਉੱਥੇ ਹੀ ਦੂਜੇ ਪਾਸੇ ਸਰਹੱਦੀ ਖੇਤਰਾਂ ’ਚ ਸਰਚ ਅਭਿਆਨ ਵੀ ਚਲਾਇਆ ਜਾ ਰਿਹਾ ਹੈ।

Leave a Reply

Your email address will not be published. Required fields are marked *