Amritpal Singh News: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਮਾਤਾ ਬਲਵਿੰਦਰ ਕੌਰ ਨੂੰ ਪੁਲਿਸ ਨੇ ਗ੍ਰਿਫ਼.ਤਾਰ ਕਰ ਲਿਆ ਹੈ। ਬਲਵਿੰਦਰ ਕੌਰ ਦੇ ਨਾਲ ਨਾਲ ਅੰਮ੍ਰਿਤਪਾਲ ਸਿੰਘ ਦੇ ਚਾਚੇ ਅਤੇ ਤਿੰਨ ਹੋਰ ਲੋਕਾਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਪੁਲਿਸ ਨੇ ਦਿੱਤੀ। ਅੰਮ੍ਰਿਤਸਰ ਦੇ ਡੀਸੀਪੀ ਆਲਮ ਵਿਜੇ ਸਿੰਘ ਨੇ ਦੱਸਿਆ ਕਿ ਅੰਮ੍ਰਿਤਪਾਲ ਦੀ ਮਾਂ ਬਲਵਿੰਦਰ ਕੌਰ ਨੂੰ ਗ੍ਰਿਫ਼.ਤਾਰੀ ਮਗਰੋਂ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਇਹ ਗ੍ਰਿਫ਼.ਤਾਰੀ ਅਹਿਤਿਆਤ ਵਜੋਂ ਕੀਤੀ ਗਈ ਹੈ। ਅੰਮ੍ਰਿਤਪਾਲ ਦੇ ਚਾਚਾ ਸੁਖਚੈਨ ਸਿੰਘ ਅਤੇ ਤਿੰਨ ਹੋਰ ਵਿਅਕਤੀਆਂ ਨੂੰ ਵੀ ਗ੍ਰਿਫ਼.ਤਾਰ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਅੱਜ ਆਪਣੇ ਪੁੱਤ (ਅੰਮ੍ਰਿਤਪਾਲ ਸਿੰਘ) ਤੇ ਹੋਰਾਂ ਬੰਦੀਆਂ ਨੂੰ ਪੰਜਾਬ ਦੀ ਜੇਲ੍ਹ ਵਿੱਚ ਲਿਆਉਣ ਦੀ ਮੰਗ ਨੂੰ ਲੈ ਕੇ ਚੇਤਨਾ ਮਾਰਚ ਕੀਤਾ ਜਾਣਾ ਸੀ ਪਰ ਉਸ ਤੋਂ ਪਹਿਲਾਂ ਹੀ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫ਼.ਤਾਰ ਕਰ ਲਿਆ। ਅੰਮ੍ਰਿਤਪਾਲ ਅਤੇ ਉਸਦੇ ਨੌਂ ਸਾਥੀਆਂ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਲਈ 8 ਅਪਰੈਲ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਬਠਿੰਡਾ ਤੋਂ ਮਾਰਚ ਕੱਢਿਆ ਜਾਣਾ ਸੀ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬਲਵਿੰਦਰ ਕੌਰ ਅਤੇ ਹੋਰ ਕੈਦੀਆਂ ਦੇ ਪਰਿਵਾਰਕ ਮੈਂਬਰ 22 ਫਰਵਰੀ ਤੋਂ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਨੇੜੇ ਭੁੱਖ ਹੜਤਾਲ ‘ਤੇ ਬੈਠੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਅੰਮ੍ਰਿਤਪਾਲ ਅਤੇ ਹੋਰ ਕੈਦੀਆਂ ਨੂੰ ਪੰਜਾਬ ਜੇਲ੍ਹ ਵਿੱਚ ਤਬਦੀਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਨ੍ਹਾਂ ਦੀ ਭੁੱਖ ਹੜਤਾਲ ਜਾਰੀ ਰਹੇਗੀ। ਹਲਾਂਕਿ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਨੇ ਜੇਲ੍ਹ ਵਿੱਚ 35 ਦਿਨਾਂ ਬਾਅਦ ਭੁੱਖ ਹੜਤਾਲ ਬੰਦ ਕੀਤੀ ਗਈ ਸੀ।