ਵੋਟਾਂ ਵਿਚਾਲੇ ਪੈ ਗਿਆ ਭੜਥੂ, ਭੜਕੀ ਭੀੜ ਨੇ EVM ਤੇ VVPAT ਮਸ਼ੀਨਾਂ ਤਲਾਬ ‘ਚ ਸੁੱਟੀਆਂ, ਵੀਡੀਓ ਆਈ ਸਾਹਮਣੇ

National News : ਲੋਕ ਸਭਾ ਚੋਣਾਂ ਵਿਚ ਵੋਟਿੰਗ ਦਾ ਅੱਜ ਆਖ਼ਰੀ ਗੇੜ ਹੈ। ਪੰਜਾਬ, ਪੰਛਮੀ ਬੰਗਾਲ ਤੇ ਹੋਰ ਕਈ ਸੂਬਿਆਂ ਵਿਚ ਵੋਟਿੰਗ ਹੋ ਰਹੀ ਹੈ।…

National News : ਲੋਕ ਸਭਾ ਚੋਣਾਂ ਵਿਚ ਵੋਟਿੰਗ ਦਾ ਅੱਜ ਆਖ਼ਰੀ ਗੇੜ ਹੈ। ਪੰਜਾਬ, ਪੰਛਮੀ ਬੰਗਾਲ ਤੇ ਹੋਰ ਕਈ ਸੂਬਿਆਂ ਵਿਚ ਵੋਟਿੰਗ ਹੋ ਰਹੀ ਹੈ। ਇਸ ਦਰਮਿਆਨ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਵੋਟਿੰਗ ਦੌਰਾਨ ਪੱਛਮੀ ਬੰਗਾਲ ਵਿਚ ਹੰਗਾਮਾ ਹੋ ਗਿਆ। ਪੱਛਮੀ ਬੰਗਾਲ ਦੇ ਦੱਖਣੀ 24 ਪਰਗਨਾ ਦੇ ਕੁਲਤਾਈ ਵਿਚ ਬੂਥ ਨੰਬਰ-40, 41 ‘ਤੇ ਭੀੜ ਵੱਲੋਂ EVM ਅਤੇ VVPAT ਮਸ਼ੀਨ ਨੂੰ ਪਾਣੀ ਵਿਚ ਸੁੱਟ ਦਿੱਤਾ ਗਿਆ। ਸਥਾਨਕ ਲੋਕਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਵੋਟਰਾਂ ਨੂੰ ਤ੍ਰਿਣਮੂਲ ਕਾਂਗਰਸ (TMC) ਸਮਰਥਕਾਂ ਨੇ ਧਮਕੀ ਦਿੱਤੀ ਹੈ। ਇਸ ਵਿਚ ਭੀੜ ਭੜਕ ਗਈ ਅਤੇ EVM ਅਤੇ VVPAT ਨੂੰ ਤਲਾਬ ਵਿਚ ਸੁੱਟ ਦਿੱਤਾ। 
ਦੱਸ ਦੇਈਏ ਕਿ ਲੋਕ ਸਭਾ ਚੋਣਾਂ ਦੇ 7ਵੇਂ ਅਤੇ ਆਖ਼ਰੀ ਪੜਾਅ ਵਿਚ ਸ਼ਨੀਵਾਰ ਨੂੰ 7 ਸੂਬਿਆਂ ਅਤੇ ਇਕ ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ 57 ਸੀਟਾਂ ‘ਤੇ ਵੋਟਾਂ ਪਾਈਆਂ ਜਾ ਰਹੀਆਂ ਹਨ। ਇਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਾਰਾਣਸੀ ਸੀਟ ਵੀ ਸ਼ਾਮਲ ਹਨ। ਇਸ ਪੜਾਅ ਵਿਚ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੀ ਇਕ ਸੀਟ, ਪੰਜਾਬ ਦੀਆਂ 13 ਸੀਟਾਂ ਅਤੇ ਹਿਮਾਚਲ ਪ੍ਰਦੇਸ਼ 4 ਸੀਟਾਂ, ਉੱਤਰ ਪ੍ਰਦੇਸ਼ ਦੀਆਂ 13, ਪੱਛਮੀ ਬੰਗਾਲ ਦੀਆਂ 9, ਬਿਹਾਰ ਦੀਆਂ 8, ਓਡੀਸ਼ਾ ਦੀਆਂ 6 ਅਤੇ ਝਾਰਖੰਡ ਦੀਆਂ 3 ਲੋਕ ਸਭਾ ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ।

Leave a Reply

Your email address will not be published. Required fields are marked *