ਬਲਜਿੰਦਰ ਸਿੰਘ ਮਹੰਤ, ਜ਼ੀਰਕਪੁਰ – ਜ਼ੀਰਕਪੁਰ ਵਿਖੇ ਮੈਕਡੋਨਲਡ ਦੇ ਬਾਥਰੂਮ ਵਿਚੋਂ ਇਕ ਨੌਜਵਾਨ ਦੀ ਲਾ.ਸ਼ ਬਰਾਮਦ ਹੋਈ ਹੈ। ਉਕਤ ਨੌਜਵਾਨ ਡੇਰਾਬੱਸੀ ਦਾ ਰਹਿਣ ਵਾਲਾ ਸੀ। ਲਾ.ਸ਼ ਮਿਲਣ ਉਤੇ ਹਫੜਾ-ਦਫੜੀ ਮਚ ਗਈ। ਪੁਲਿਸ ਨੇ ਮੌਕੇ ਉਤੇ ਪਹੁੰਚ ਲਾ.ਸ਼ ਕਬਜ਼ੇ ਵਿਚ ਲੈ ਲਈ ਹੈ। ਜਾਣਕਾਰੀ ਮੁਤਾਬਕ ਬੀਤੇ ਦਿਨ ਉਕਤ ਨੌਜਵਾਨ ਮੈਕਡੋਨਲਡ ਵਿਚ ਆਇਆ ਸੀ। ਬਾਥਰੂਮ ਦੇ ਅੰਦਰੋਂ ਕੁੰਡੀ ਲੱਗੀ ਹੋਈ ਸੀ। ਫਿਲਹਾਲ ਨੌਜਵਾਨ ਦੀ ਮੌ.ਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸਾਹਮਣੇ ਆਈ ਸੀਸੀਟੀਵੀ ਫੁਟੇਜ ਵੇਖਣ ਤੋਂ ਪਤਾ ਲੱਗ ਰਿਹਾ ਹੈ ਕਿ ਉਕਤ ਨੌਜਵਾਨ ਬੀਤੇ ਦਿਨ ਸਵੇਰੇ 10.15 ਦੇ ਕਰੀਬ ਨੌਜਵਾਨ ਮੈਕਡੋਨਲਡ ਵਿਚ ਦਾਖ਼ਲ ਹੋਇਆ। ਇਸ ਤੋਂ ਬਾਅਦ ਉਹ ਬਾਥਰੂਮ ਵਿਚ ਜਾਂਦਾ ਹੈ ਅਤੇ ਬਾਅਦ ਵਿਚ ਉਸ ਦੀ ਬਾਥਰੂਮ ਵਿਚੋਂ ਲਾ.ਸ਼ ਬਰਾਮਦ ਹੁੰਦੀ ਹੈ। ਉਕਤ ਨੌਜਵਾਨ ਬਾਥਰੂਮ ਵਿਚ ਡਿੱਗਿਆ ਹੋਇਆ ਸੀ। ਸੜਕ ਸੁਰੱਖਿਆ ਫੋਰਸ ਨੂੰ ਜਦੋਂ ਇਸ ਦੀ ਜਾਣਕਾਰੀ ਮਿਲੀ ਤਾਂ ਤੁਰੰਤ ਪੁਲਿਸ ਟੀਮ ਦੇ ਨਾਲ ਪਹੁੰਚੀ ਤੇ ਲਾ.ਸ਼ ਬਾਥਰੂਮ ਵਿਚੋਂ ਬਰਾਮਦ ਕੀਤਾ।
ਜ਼ੀਰਕਪੁਰ ਦੇ Mechdonals ਵਿਚ ਹੋ ਗਿਆ ਕਾਂਡ, ਬਾਥਰੂਮ ਖੋਲ੍ਹਣ ਉਤੇ ਉਡੇ ਲੋਕਾਂ ਦੇ ਹੋਸ਼
ਬਲਜਿੰਦਰ ਸਿੰਘ ਮਹੰਤ, ਜ਼ੀਰਕਪੁਰ – ਜ਼ੀਰਕਪੁਰ ਵਿਖੇ ਮੈਕਡੋਨਲਡ ਦੇ ਬਾਥਰੂਮ ਵਿਚੋਂ ਇਕ ਨੌਜਵਾਨ ਦੀ ਲਾ.ਸ਼ ਬਰਾਮਦ ਹੋਈ ਹੈ। ਉਕਤ ਨੌਜਵਾਨ ਡੇਰਾਬੱਸੀ ਦਾ ਰਹਿਣ ਵਾਲਾ ਸੀ।…
