ਸਮਾਣਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬੁੱਧਵਾਰ ਸਮਾਣਾ ਟੋਲ ਪਲਾਜ਼ਾ ਬੰਦ ਕਰਵਾ ਦਿੱਤਾ ਹੈ। ਇਸ ਮੌਕੇ ਸੀਐੱਮ ਭਗਵੰਤ ਮਾਨ ਦਾ ਕਹਿਣਾ ਹੈ ਕਿ ਪੰਜਾਬ ਦੇ ਲੋਕਾਂ ਦਾ ਰੁਪਇਆ ਲੁੱਟਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਟੋਲ ਕੰਪਨੀਆਂ ਵੱਲੋਂ ਲੋਕਾਂ ਦੀ ਕੀਤੀ ਜਾਂਦੀ ਲੁੱਟ ਨੂੰ ਖਤਮ ਕੀਤਾ ਜਾਵੇਗਾ।
ਲੋਕਾਂ ਦੀ ਮਿਹਨਤ ਦੀ ਕਮਾਈ ਬਚਾਉਣ ਲਈ ਇੱਕ ਹੋਰ ਲੋਕ ਪੱਖੀ ਕਦਮ… ਸਮਾਣਾ ਟੋਲ ਪਲਾਜ਼ਾ ਅੱਜ ਤੋਂ ਬੰਦ ਕਰ ਰਹੇ ਹਾਂ…Live https://t.co/DEjuqnyQfB
— Bhagwant Mann (@BhagwantMann) April 12, 2023
ਸੀਐੱਮ ਭਗਵੰਤ ਮਾਨ ਹੁਣ 9 ਟੋਲ ਪਲਾਜ਼ਾ ਬੰਦ ਕਰਵਾ ਚੁੱਕੇ ਹਨ-
ਸੰਗਰੂਰ-ਲੁਧਿਆਣਾ ਰੋਡ ਉੱਤੇ 2 ਟੋਲ ਪਲਾਜ਼ਾ ਬੰਦ ਕੀਤੇ
ਹੁਸ਼ਿਆਰਪੁਰ ਟਾਂਡਾ ਰੋਡ ਉਤੇ 1 ਟੋਲ ਪਲਾਜ਼ਾ ਬੰਦ ਕੀਤਾ
ਬਲਾਚੌਰ- ਗੜ੍ਹਸ਼ੰਕਰ- ਹੁਸ਼ਿਆਰਪੁਰ ਰੋਡ ਉੱਤੇ 3 ਟੋਲ ਪਲਾਜ਼ਾ ਬੰਦ ਕੀਤੇ
ਹਾਈ ਲੈਵਲ ਬ੍ਰਿਜ ਮੱਖੂ ਵਿਖੇ 1 ਟੋਲ ਬੰਦ ਕੀਤਾ
ਕੀਰਤਪੁਰ ਸਾਹਿਬ- ਨੰਗਲ- ਉਨਾ ਰੋਡ ਉੱਤੇ 1 ਟੋਲ ਪਲਾਜ਼ਾ ਬੰਦ ਕੀਤਾ
ਪਟਿਆਲਾ-ਸਮਾਣਾ- ਪਾਤੜਾਂ ਵਿਖੇ 1 ਟੋਲ ਪਲਾਜ਼ਾ ਬੰਦ ਕੀਤਾ ਗਿਆ ਹੈ।