April Weather update : ਚੰਡੀਗੜ੍ਹੀਆਂ ਨੂੰ ਇਸ ਦਿਨ ਮਿਲੇਗੀ ਗਰਮੀ ਤੋਂ ਰਾਹਤ, ਮੀਂਹ, ਹਨੇਰੀ ਤੇ ਗੜ੍ਹੇ ਪੈਣ ਦਾ ਅਲਰਟ

ਬਲਜਿੰਦਰ ਸਿੰਘ ਮਹੰਤ, ਚੰਡੀਗੜ੍ਹ -ਚੰਡੀਗੜ੍ਹ ਵਿਚ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਕਾਰਨ ਕੱਲ੍ਹ ਤੋਂ ਮੌਸਮ ਬਦਲਣ ਵਾਲਾ ਹੈ। ਮੌਸਮ ਵਿਭਾਗ ਅਨੁਸਾਰ ਭਲਕੇ ਗਰਜ ਤੇ ਬਿਜਲੀ…

ਬਲਜਿੰਦਰ ਸਿੰਘ ਮਹੰਤ, ਚੰਡੀਗੜ੍ਹ -ਚੰਡੀਗੜ੍ਹ ਵਿਚ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਕਾਰਨ ਕੱਲ੍ਹ ਤੋਂ ਮੌਸਮ ਬਦਲਣ ਵਾਲਾ ਹੈ। ਮੌਸਮ ਵਿਭਾਗ ਅਨੁਸਾਰ ਭਲਕੇ ਗਰਜ ਤੇ ਬਿਜਲੀ ਚਮਕਣ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ। ਦੱਸਦੇਈਏ ਕਿ ਚੰਡੀਗੜ੍ਹ, ਮੋਹਾਲੀ ਤੇ ਪੰਚਕੂਲਾ ਵਿਚ ਤਾਪਮਾਨ ਵਿਚ ਅਚਾਨਕ ਵਾਧਾ ਪਿਛਲੇ ਦੋ ਹਫ਼ਤਿਆਂ ’ਚ ਦੇਖਿਆ ਗਿਆ ਹੈ। ਇਸ ਸਮੇਂ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 21 ਡਿਗਰੀ ਸੈਲਸੀਅਸ ਦੇ ਕਰੀਬ ਹੈ ਪਰ ਸੋਮਵਾਰ ਤੋਂ ਤਾਪਮਾਨ ਘੱਟ ਜਾਵੇਗਾ। ਸ਼ਨੀਵਾਰ ਅਤੇ ਐਤਵਾਰ ਨੂੰ ਵੈਸਟਰਨ ਡਿਸਟਰਬੈਂਸ ਤੋਂ ਬਾਅਦ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਤੋਂ ਬਾਅਦ ਤਾਪਮਾਨ ਲਗਭਗ ਚਾਰ ਤੋਂ ਪੰਜ ਡਿਗਰੀ ਸੈਲਸੀਅਸ ਹੇਠਾਂ ਆ ਜਾਵੇਗਾ। ਫਿਰ ਲੋਕਾਂ ਨੂੰ ਕੁਝ ਰਾਹਤ ਮਿਲੇਗੀ।
ਹਿਮਾਚਲ ਪ੍ਰਦੇਸ਼ ’ਚ ਸਰਗਰਮ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਮੀਂਹ, ਬਰਫਬਾਰੀ ਅਤੇ ਤੂਫਾਨ ਦੀ ਸੰਭਾਵਨਾ ਹੈ। ਮੌਸਮ ਵਿਭਾਗ (IMD) ਨੇ ਸੂਬੇ  ’ਚ ਸੰਤਰੀ ਚੇਤਾਵਨੀ ਜਾਰੀ ਕੀਤੀ ਹੈ ਅਤੇ 13 ਤੋਂ 16 ਅਪ੍ਰੈਲ ਤੱਕ ਸੂਬੇ ਭਰ ’ਚ ਬਾਰਿਸ਼ ਦੀਆਂ ਗਤੀਵਿਧੀਆਂ ਵਿਚ ਮਹੱਤਵਪੂਰਨ ਵਾਧੇ ਦੀ ਭਵਿੱਖਬਾਣੀ ਕੀਤੀ ਹੈ। ਇਸ ਸਮੇਂ ਦੌਰਾਨ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਹੋ ਸਕਦੀ ਹੈ, 14 ਅਪ੍ਰੈਲ ਨੂੰ ਕੁਝ ਖੇਤਰਾਂ, ਖਾਸ ਤੌਰ ’ਤੇ ਕਾਂਗੜਾ, ਕੁੱਲੂ, ਮੰਡੀ ਅਤੇ ਚੰਬਾ ਵਿੱਚ ਅਲੱਗ-ਥਲੱਗ ਭਾਰੀ ਮੀਂਹ ਪੈ ਸਕਦਾ ਹੈ। 

 

Leave a Reply

Your email address will not be published. Required fields are marked *