ਬਰਨਾਲਾ : ਬਰਨਾਲਾ ਦੇ ਫੌਜੀ ਜਵਾਨ ਦੇਸ਼ ਲਈ ਸ਼ਹੀਦ ਹੋ ਗਿਆ ਹੈ। ਫੌਜੀ ਜਸਵੀਰ ਸਿੰਘ ਸਮਰਾ ਜੰਮੂ ਵਿੱਚ ਤਾਇਨਾਤ ਸੀ। ਉਹ ਡਿਊਟੀ ਦੌਰਾਨ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋ ਗਿਆ।ਫੌਜੀ ਜਵਾਨ ਦੇ ਸ਼ਹੀਦ ਹੋਣ ਦੀ ਸੂਚਨਾ ਪਰਿਵਾਰ ਨੂੰ ਮਿਲ ਗਈ ਹੈ। ਸ਼ਹੀਦ ਜਸਵੀਰ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।ਫੌਜੀ ਜਸਵੀਰ ਸਿੰਘ ਦੀ ਸ਼ਹਾਦਤ ਦੀ ਖਬਰ ਨਾਲ ਪੂਰੇ ਬਰਨਾਲਾ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਪ੍ਰਸ਼ਾਸਨਿਕ ਸੂਤਰਾਂ ਨੇ ਦੱਸਿਆ ਕਿ ਜਸਵੀਰ ਸਿੰਘ ਦੀ ਸ਼ਹਾਦਤ ਦੀ ਸੂਚਨਾ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਦੇ ਦਿੱਤੀ ਗਈ ਹੈ। ਜ਼ਿਲ੍ਹਾ ਪ੍ਰਸ਼ਾਸਨ ਲਗਾਤਾਰ ਫ਼ੌਜ ਨਾਲ ਸੰਪਰਕ ਵਿੱਚ ਹੈ। ਪ੍ਰਸ਼ਾਸਨ ਅਤੇ ਪਰਿਵਾਰ ਜਸਵੀਰ ਸਿੰਘ ਸਮਰਾ ਬਾਰੇ ਹੋਰ ਜਾਣਕਾਰੀ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਦੇ ਜੱਦੀ ਨਿਵਾਸ ‘ਤੇ ਵੀ ਲੋਕਾਂ ਦੀ ਭੀੜ ਇਕੱਠੀ ਹੋਣੀ ਸ਼ੁਰੂ ਹੋ ਗਈ ਹੈ।
ਇਸ ਮੌਕੇ ਸਰਪੰਚ ਗੁਰਮੀਤ ਕੌਰ,ਬਲਜਿੰਦਰ ਸਿੰਘ ਮਿਸਰਾ,ਸਾਬਕਾ ਫੌਜੀ ਹਰਮੋਲਕ ਸਿੰਘ ਵਜੀਦਕੇ,ਕਿਸਾਨ ਆਗੂ ਕੁਲਜੀਤ ਸਿੰਘ ਵਜੀਦਕੇ,ਡਾਕਟਰ ਜਸਵੀਰ ਸਿੰਘ ਵਜੀਦਕੇ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ।