ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਊਜ਼ ਐਵੇਨਿਊ ਕੋਰਟ ਵਿਚ ਅਰਜ਼ੀ ਦਾਇਰ ਕੀਤੀ ਹੈ। ਉਨ੍ਹਾਂ ਨੇ ਦਿੱਲੀ ਪੁਲਿਸ ਦੇ ਏਸੀਪੀ ਏਕੇ ਸਿੰਘ ਉਤੇ ਦੋਸ਼ ਲਾਇਆ ਹੈ ਕਿ ਅਦਾਲਤ ਵਿਚ ਪੇਸ਼ੀ ਦੌਰਾਨ ਉਨ੍ਹਾਂ ਨਾਲ ਦੁਰਵਿਹਾਰ ਕੀਤਾ ਗਿਆ। ਇਸ ਲਈ ਕੇਜਰੀਵਾਲ ਨੇ ਏਸੀਪੀ ਨੂੰ ਆਪਣੀ ਸੁਰੱਖਿਆ ਤੋਂ ਹਟਾਉਣ ਦੀ ਮੰਗ ਕੀਤੀ ਹੈ।
ਦੱਸਦੇਈਏ ਕਿ ਇਸ ਅਧਿਕਾਰੀ ਉਤੇ ਪਹਿਲਾਂ ਵੀ ਦੋਸ਼ ਲਾਏ ਗਏ ਸਨ। ਇਸੇ ਮਾਮਲੇ ਵਿਚ ਮੁਲਜ਼ਮ ਬਣਾਏ ਗਏ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਵੀ ਪਹਿਲਾਂ ਇਸੇ ਅਧਿਕਾਰੀ ਵਿਰੁੱਧ ਅਦਾਲਤ ਵਿਚ ਲਿਖਤੀ ਸ਼ਿਕਾਇਤ ਦਰਜ ਕਰਵਾਈ ਸੀ। ਉਨ੍ਹਾਂ ਦੋਸ਼ ਲਾਏ ਸਨ ਕਿ ਅਧਿਕਾਰੀ ਏਕੇ ਸਿੰਘ ਮਨੀਸ਼ ਸਿਸੋਦੀਆ ਨੂੰ ਗਲੇ ਤੋਂ ਘਸੀਟਦੇ ਹੋਏ ਲੈ ਕੇ ਗਏ। ਇਸ ਦਾ ਵੀਡੀਓ ਵੀ ਤੇਜ਼ੀ ਨਾਲ ਵਾਇਰਲ ਹੋਇਆ ਸੀ।
ਦਿੱਲੀ ਦੀ ਇਕ ਅਦਾਲਤ ਨੇ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ ’ਚ ਸ਼ੁੱਕਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 28 ਮਾਰਚ ਤਕ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਹਿਰਾਸਤ ’ਚ ਭੇਜ ਦਿੱਤਾ। ਕੇਜਰੀਵਾਲ ਨੂੰ ਈਡੀ ਨੇ ਵੀਰਵਾਰ ਰਾਤ ਨੂੰ ਇਸ ਮਾਮਲੇ ’ਚ ਗ੍ਰਿਫਤਾਰ ਕੀਤਾ ਸੀ।
ਰਾਊਜ਼ ਐਵੇਨਿਊ ਕੋਰਟ ਦੀ ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਨੇ ਕਿਹਾ ਕਿ ਕੇਜਰੀਵਾਲ ਨੂੰ 28 ਮਾਰਚ ਨੂੰ ਦੁਪਹਿਰ 2 ਵਜੇ ਅਦਾਲਤ ’ਚ ਪੇਸ਼ ਕੀਤਾ ਜਾਵੇਗਾ। ਅਦਾਲਤ ਨੇ ਇਹ ਹੁਕਮ ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਦਾਇਰ ਅਰਜ਼ੀ ’ਤੇ ਦਿਤਾ, ਜਿਸ ’ਚ ਇਸ ਮਾਮਲੇ ’ਚ 10 ਦਿਨਾਂ ਦੀ ਹਿਰਾਸਤ ਦੀ ਮੰਗ ਕੀਤੀ ਗਈ ਸੀ। ਇਸ ਤੋਂ ਪਹਿਲਾਂ ਈਡੀ ਨੇ ਕੇਜਰੀਵਾਲ ਦੀ 10 ਦਿਨਾਂ ਦੀ ਹਿਰਾਸਤ ਦੀ ਮੰਗ ਕਰਦਿਆਂ ਕਿਹਾ ਸੀ ਕਿ ਉਹ ਸ਼ਰਾਬ ਘਪਲੇ ਦੇ ਮਾਮਲੇ ’ਚ ਹੋਰ ਮੰਤਰੀਆਂ ਅਤੇ ਆਮ ਆਦਮੀ ਪਾਰਟੀ ਦੇ ਨੇਤਾਵਾਂ ਦੇ ਨਾਲ ‘ਮੁੱਖ ਸਾਜ਼ਿਸ਼ਕਰਤਾ’ਹਨ।
ਅਰਵਿੰਦ ਕੇਜਰੀਵਾਲ ਨੇ ਏਸੀਪੀ ਉਤੇ ਲਾਏ ਦੁਰਵਿਹਾਰ ਦੇ ਦੋਸ਼, ਆਪਣੀ ਸੁਰੱਖਿਆ ਤੋਂ ਹਟਾਉਣ ਲਈ ਅਦਾਲਤ ‘ਚ ਦਾਇਰ ਕੀਤੀ ਅਰਜ਼ੀ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਊਜ਼ ਐਵੇਨਿਊ ਕੋਰਟ ਵਿਚ ਅਰਜ਼ੀ ਦਾਇਰ ਕੀਤੀ ਹੈ। ਉਨ੍ਹਾਂ ਨੇ ਦਿੱਲੀ ਪੁਲਿਸ ਦੇ ਏਸੀਪੀ ਏਕੇ ਸਿੰਘ ਉਤੇ ਦੋਸ਼…
