ਬਲਜਿੰਦਰ ਸਿੰਘ ਮਹੰਤ, ਮੁਹਾਲੀ : ਪੰਜਾਬ ਦੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਇਕ ਨਵਾਂ ਕੀਰਤੀਮਾਨ ਸਥਾਪਤ ਕੀਤਾ ਹੈ। ਕੁੱਲ 158 ਬੱਚਿਆਂ ਨੇ JEE-ਮੇਨਜ਼ ਦੀ ਪ੍ਰੀਖਿਆ ਪਾਸ ਕੀਤੀ ਹੈ। ਸਰਕਾਰੀ ਅੰਕੜਿਆਂ ਮੁਤਾਬਕ ਇਨ੍ਹਾਂ ਵਿਚ ਸਭ ਤੋਂ ਵੱਧ ਬੱਚੇ ਮੁਹਾਲੀ ਦੇ ਸਕੂਲਾਂ ਦੇ ਹਨ, ਇੱਥੋਂ ਦੇ ਕੁੱਲ 23 ਬੱਚਿਆਂ ਨੇ ਜੇਈਈ ਮੇਨ ਦੀ ਪ੍ਰੀਖਿਆ ਪਾਸ ਕੀਤੀ ਹੈ। ਦੂਜੇ ਨੰਬਰ ‘ਤੇ ਜਲੰਧਰ ਦੇ 22 ਅਤੇ ਤੀਜੇ ਨੰਬਰ ‘ਤੇ ਫਿਰੋਜ਼ਪੁਰ ਅਤੇ ਲੁਧਿਆਣਾ ਜ਼ਿਲ੍ਹਿਆਂ ਦੇ 20-20 ਬੱਚਿਆਂ ਨੇ ਜੇਈਈ ਮੇਨ ਦੀ ਪ੍ਰੀਖਿਆ ਪਾਸ ਕੀਤੀ ਹੈ।
ਇਸ ਸ਼ਾਨਦਾਰ ਪ੍ਰਾਪਤੀ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਸਮੂਹ ਵਿਦਿਆਰਥੀਆਂ ਦੇ ਨਾਲ-ਨਾਲ ਅਧਿਆਪਕਾਂ, ਮਾਪਿਆਂ ਅਤੇ ਅਧਿਕਾਰੀਆਂ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਬੱਚਿਆਂ ਨੂੰ ਚੰਗੀ ਸਿੱਖਿਆ ਦੇਣ ਲਈ ਉਪਰਾਲੇ ਕਰ ਰਹੀ ਹੈ ਤੇ ਅਸੀਂ ਸੂਬੇ ਦੇ ਸਰਕਾਰੀ ਸਕੂਲਾਂ ਦੀ ਤਸਵੀਰ ਤੇ ਤਕਦੀਰ ਦੋਵੇਂ ਬਦਲ ਰਹੇ ਹਾਂ।
ਸਿੱਖਿਆ ਕ੍ਰਾਂਤੀ ਨੇ ਕਾਇਮ ਕੀਤਾ ਨਵਾਂ ਰਿਕਾਰਡ…
ਬੜੀ ਖੁਸ਼ੀ ਦੀ ਗੱਲ ਹੈ…ਪੰਜਾਬ ਦੇ ਸਰਕਾਰੀ ਸਕੂਲਾਂ ਦੇ ਕੁੱਲ 158 ਬੱਚਿਆਂ ਨੇ JEE-ਮੇਨਜ਼ ਦੀ ਪ੍ਰੀਖਿਆ ਪਾਸ ਕਰਕੇ ਸੂਬੇ ਦਾ ਮਾਣ ਵਧਾਇਆ… ਸਾਰੇ ਅਧਿਆਪਕਾਂ, ਅਧਿਕਾਰੀਆਂ, ਮਾਪਿਆਂ ਤੇ ਬੱਚਿਆਂ ਨੂੰ ਬਹੁਤ-ਬਹੁਤ ਵਧਾਈਆਂ…ਸਾਡੀ ਸਰਕਾਰ ਬੱਚਿਆਂ ਨੂੰ ਚੰਗੀ ਸਿੱਖਿਆ ਅਤੇ ਵਧੀਆ ਮਾਹੌਲ ਦੇਣ… pic.twitter.com/yaJffRyglP
— Bhagwant Mann (@BhagwantMann) April 30, 2024
CM ਮਾਨ ਨੇ ਟਵੀਟ ਕੀਤਾ, “ਸਿੱਖਿਆ ਕ੍ਰਾਂਤੀ ਨੇ ਕਾਇਮ ਕੀਤਾ ਨਵਾਂ ਰਿਕਾਰਡ, ਬੜੀ ਖੁਸ਼ੀ ਦੀ ਗੱਲ ਹੈ, ਪੰਜਾਬ ਦੇ ਸਰਕਾਰੀ ਸਕੂਲਾਂ ਦੇ ਕੁੱਲ 158 ਬੱਚਿਆਂ ਨੇ JEE-ਮੇਨਜ਼ ਦੀ ਪ੍ਰੀਖਿਆ ਪਾਸ ਕਰ ਕੇ ਸੂਬੇ ਦਾ ਮਾਣ ਵਧਾਇਆ। ਸਾਰੇ ਅਧਿਆਪਕਾਂ, ਅਧਿਕਾਰੀਆਂ, ਮਾਪਿਆਂ ਤੇ ਬੱਚਿਆਂ ਨੂੰ ਬਹੁਤ-ਬਹੁਤ ਵਧਾਈਆਂ। ਸਾਡੀ ਸਰਕਾਰ ਬੱਚਿਆਂ ਨੂੰ ਚੰਗੀ ਸਿੱਖਿਆ ਅਤੇ ਵਧੀਆ ਮਾਹੌਲ ਦੇਣ ਲਈ ਯਤਨਸ਼ੀਲ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਦੀ ਤਸਵੀਰ ਤੇ ਤਕਦੀਰ ਦੋਵੇਂ ਬਦਲ ਰਹੇ ਹਾਂ।”