ਪਰਸ਼ੋਤਮ ਕੋਸ਼ਿਕ, ਸਮਾਣਾ : ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਪਬਲਿਕ ਕਾਲਜ ਸਮਾਣਾ ਤੋਂ ਸਾਈਕਲ ਰੈਲੀ ਕੱਢੀ ਗਈ। ਇਸ ਸਾਈਕਲ ਰੈਲੀ ਨੂੰ ਆਜ਼ਾਦੀ ਘੁਲਾਟੀਏ ਮਹਿੰਦਰ ਸਿੰਘ ਦਰਦ ਦੇ ਸਪੁੱਤਰ ਜਸਵਿੰਦਰ ਸਿੰਘ ਦਰਦ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ, ਜੋ ਸ਼ਹੀਦ ਭਗਤ ਸਿੰਘ ਦੀ ਸੋਚ ਨੂੰ ਅਪਣਾਉਣ ਦਾ ਹੋਕਾ ਦੇ ਗਈ। ਸਾਈਕਲ ਰੈਲੀ ਰਾਹੀਂ ਸ਼ਹੀਦ ਦੇ ਸੁਪਨਿਆਂ ਜਿਹੇ ਪੰਜਾਬ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਸ਼ਹੀਦ ਭਗਤ ਸਿੰਘ ਦੀ ਸੋਚ ਉਤੇ ਪਹਿਰਾ ਦੇਣ ਦੀ ਲੋੜ ਹੈ। ਜਿਨ੍ਹਾਂ ਮਨੁੱਖਤਾ ਦੀ ਆਜ਼ਾਦੀ ਲਈ ਆਪਣੀ ਜ਼ਿੰਦਗੀ ਵਾਰ ਦਿੱਤੀ। ਇਸ ਦੌਰਾਨ ਪ੍ਰਿੰਸੀਪਲ ਰਤਨ ਕੁਮਾਰ ਨੇ ਕਿਹਾ ਕਿ ਸ. ਭਗਤ ਸਿੰਘ ਨੇ ਆਪਣਾ ਆਪ ਦੇਸ਼ ਦੀ ਆਜ਼ਾਦੀ ਲਈ ਕੁਰਬਾਨ ਕਰ ਦਿੱਤਾ। ਉਨ੍ਹਾਂ ਦੀ ਸੋਚ ਨੂੰ ਘਰ-ਘਰ ਪਹੁੰਚਾਉਣ ਲਈ ਇਹ ਸਾਈਕਲ ਰੈਲੀ ਕੱਢੀ ਗਈ ਹੈ। ਰੈਲੀ ਦੌਰਾਨ ਪ੍ਰੋਫੈਸਰ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਇਸ ਰੈਲੀ ਦਾ ਮਕਸਦ ਸਾਡੀ ਨੌਜਵਾਨ ਪੀੜ੍ਹੀ ਨੂੰ ਸ਼ਹੀਦ ਭਗਤ ਸਿੰਘ ਦੀ ਸੋਚ ਤੋਂ ਜਾਣੂ ਕਰਵਾਉਣਾ ਹੈ, ਤਾਂ ਜੋ ਨਵੀਂ ਪੀੜ੍ਹੀ ਦੇਸ਼ ਦੀ ਆਜ਼ਾਦੀ ਕਾਇਮ ਰੱਖਣ ਤੇ ਤਰੱਕੀ ਲਈ ਸ਼ਹੀਦਾਂ ਦੀ ਸੋਚ ਉਤੇ ਪਹਿਰਾ ਦੇ ਸਕਣ।
ਸ਼ਹੀਦ ਭਗਤ ਸਿੰਘ ਦੀ ਸੋਚ ਘਰ ਘਰ ਪਹੁੰਚਾਉਣ ਲਈ ਕੱਢੀ ਸਾਈਕਲ ਰੈਲੀ
ਪਰਸ਼ੋਤਮ ਕੋਸ਼ਿਕ, ਸਮਾਣਾ : ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਪਬਲਿਕ ਕਾਲਜ ਸਮਾਣਾ ਤੋਂ ਸਾਈਕਲ ਰੈਲੀ ਕੱਢੀ ਗਈ। ਇਸ ਸਾਈਕਲ ਰੈਲੀ…
