ਚੰਡੀਗੜ੍ਹ : ਮੀਂਹ ਕਾਰਨ ਸੂਬੇ ‘ਚ ਹੋਏ ਨੁਕਸਾਨ ਦੇ ਮੁਆਵਜ਼ੇ ਸਬੰਧੀ ਅਫ਼ਸਰਾਂ ਨਾਲ ਮੀਟਿੰਗ ‘ਚ ਅਹਿਮ ਫ਼ੈਸਲੇ ਲਏ ਗਏ। ਮੀਟਿੰਗ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫ਼ੈਸਲਾ ਲੈਂਦੇ ਹੋਏ ਇਸ ਸਾਲ ਸਹਿਕਾਰੀ ਸਭਾਵਾਂ ਦੀ ਲਿਮਟ ਭਰਨ ਤੋਂ ਛੋਟ ਦੇਣ ਦਾ ਐਲਾਨ ਕੀਤਾ।
ਬਰਸਾਤ ਤੇ ਗੜੇਮਾਰੀ ਕਾਰਨ ਸੂਬੇ ‘ਚ ਹੋਏ ਨੁਕਸਾਨ ਦੇ ਮੁਆਵਜ਼ੇ ਸੰਬੰਧੀ ਅਫ਼ਸਰਾਂ ਨਾਲ ਮੀਟਿੰਗ ਵਿੱਚ ਲਏ ਗਏ ਫ਼ੈਸਲਿਆਂ ਦਾ ਵੇਰਵਾ ਸਾਂਝਾ ਕਰਦੇ ਹੋਏ CM #BhagwantMann ਜੀ |Live https://t.co/QAfb7fxh2M
— AAP Punjab (@AAPPunjab) March 27, 2023
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਰਾਹਤ ਦਿੰਦੇ ਪਿਛਲੀਆਂ ਸਰਕਾਰਾਂ ਨਾਲੋਂ ਖਰਾਬ ਫ਼ਸਲਾਂ ਦੇ ਮੁਆਵਜ਼ੇ ‘ਚ 25 ਫ਼ੀਸਦ ਦਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਆਵਜ਼ਾ ਦੀ ਰਕਮ ਪਾਰਦਰਸ਼ੀ ਢੰਗ ਨਾਲ ਕਿਸਾਨਾਂ ਨੂੰ ਦਿੱਤੀ ਜਾਵੇਗੀ। ਕਿਸੇ ਨਾਲ ਕੋਈ ਧੱਕਾ ਨਹੀਂ ਹੋਵੇਗਾ।