ਦਿੱਲੀ ‘ਚ ਵੱਡੀ ਘਟਨਾ, ਬੁਲਟ ਸਵਾਰ ਸਿੱਖ ਬੀਬੀ ਦੀ ਗੋਲ਼ੀ ਮਾਰ ਕੇ ਕੀਤੀ ਹੱਤਿਆ

National News : ਉਤਰ-ਪੂਰਬੀ ਦਿੱਲੀ ’ਚ ਵੱਡੀ ਵਾਰਦਾਤ ਵਾਪਰੀ ਹੈ। ਇੱਥੇ ਇਕ ਸਿੱਖ ਬੀਬੀ ਦੀ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਛੋਟੀ ਜਿਹੀ…

National News : ਉਤਰ-ਪੂਰਬੀ ਦਿੱਲੀ ’ਚ ਵੱਡੀ ਵਾਰਦਾਤ ਵਾਪਰੀ ਹੈ। ਇੱਥੇ ਇਕ ਸਿੱਖ ਬੀਬੀ ਦੀ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਛੋਟੀ ਜਿਹੀ ਗੱਲ ਨੂੰ ਲੈ ਕੇ ਇਕ ਸਿੱਖ ਬੀਬੀ ਸਿਮਰਨਜੀਤ ਕੌਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਦਿੱਲੀ ਪੁਲਿਸ ਮੁਤਾਬਕ ਇਹ ਘਟਨਾ ਬੁੱਧਵਾਰ ਦੁਪਹਿਰ ਕਰੀਬ ਸਵਾ ਤਿੰਨ ਵਜੇ ਦਿੱਲੀ ਦੇ ਗੋਕੁਲਪੁਰੀ ਫਲਾਈਓਵਰ ਨੇੜੇ ਵਾਪਰੀ। ਹੀਰਾ ਸਿੰਘ (40) ਆਪਣੀ ਪਤਨੀ ਸਿਮਰਨਜੀਤ ਕੌਰ (30) ਨਾਲ ਬੁਲਟ ਉਤੇ ਮੌਜਪੁਰ ਜਾ ਰਹੇ ਸਨ। ਰਸਤੇ ਵਿਚ ਇਕ ਸਕੂਟਰ ਦੀ ਉਨ੍ਹਾਂ ਦੇ ਬੁਲਟ ਮੋਟਰਸਾਈਕਲ ਨਾਲ ਟੱਕਰ ਹੋ ਗਈ, ਜਿਸ ਕਾਰਨ ਹੀਰਾ ਸਿੰਘ ਦੀ ਸਕੂਟਰ ਚਾਲਕ ਨਾਲ ਬਹਿਸ ਹੋ ਗਈ। ਇਸ ਤੋਂ ਬਾਅਦ ਕਿਸੇ ਹੋਰ ਵਿਅਕਤੀ ਨੇ ਫਲਾਈਓਵਰ ਦੇ ਹੇਠਾਂ ਤੋਂ ਕਰੀਬ 30-35 ਫੁੱਟ ਦੀ ਦੂਰੀ ਤੋਂ ਗੋਲੀ ਚਲਾ ਦਿੱਤੀ, ਜੋ ਸਿਮਰਨਜੀਤ ਕੌਰ ਦੀ ਧੌਣ ਕੋਲ ਛਾਤੀ ਦੇ ਉਪਰਲੇ ਹਿੱਸੇ ਵਿਚ ਜਾ ਲੱਗੀ।
ਇਸ ਮਾਮਲੇ ਬਾਰੇ ਦਿੱਲੀ ਪੁਲਿਸ ਨੇ ਦੱਸਿਆ ਕਿ ਸਥਾਨਕ ਪੁਲਿਸ ਨੇ ਸਿਮਰਨਜੀਤ ਕੌਰ ਨੂੰ ਜੀਟੀਬੀ ਹਸਪਤਾਲ ਵਿਚ ਦਾਖਲ ਕਰਵਾਇਆ, ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਹੀਰਾ ਸਿੰਘ ਨੇ ਕਤਲ ਦਾ ਕੇਸ ਦਰਜ ਕਰਵਾਇਆ ਹੈ। ਪੁਲਿਸ ਇਲਾਕੇ ’ਚ ਲੱਗੇ ਸੀਸੀਟੀਵੀ ਫੁਟੇਜ ਨੂੰ ਖੰਗਾਲ ਰਹੀ ਹੈ। ਪੁਲਿਸ ਵੱਲੋਂ ਹਮਲਾਵਰ ਦੀ ਪਛਾਣ ਤੇ ਗ੍ਰਿਫਤਾਰੀ ਲਈ ਯਤਨ ਕੀਤੇ ਜਾ ਰਹੇ ਹਨ।

Leave a Reply

Your email address will not be published. Required fields are marked *