Amritpal Singh news: ਮੋਗਾ ਪੁਲਿਸ ਨੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੇ ਛੇ ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਮੋਗਾ ਪੁਲਿਸ ਨੇ ਵਾਰਿਸ ਪੰਜਾਬ ਦੇ ਮੁਖੀ ਦੇ 6 ਸਾਥੀਆਂ ਨੂੰ ਹਿਰਾਸਤ ‘ਚ ਲੈ ਲਿਆ ਹੈ। ਅਜਨਾਲਾ ਥਾਣਾ ਵਿਖੇ ਕੀਤੇ ਗਏ ਹੰਗਾਮੇ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਮਾਮਲਾ ਵੀ ਦਰਜ਼ ਕੀਤਾ ਗਿਆ ਸੀ।
ਉੱਧਰ ਖਬਰ ਆਈ ਹੈ ਕਿ ਖਾਲਸਾ ਵਹੀਰ ਦੌਰਾਨ ਮਾਹੌਲ ਤਣਾਅਪੂਰਨ ਹੋ ਗਿਆ। ਪੁਲਿਸ ਵੱਲੋਂ ਅੰਮ੍ਰਿਤਪਾਲ ਨੂੰ ਗਿਰਫ਼ਤਾਰ ਕਰਨ ਦੀ ਕੋਸ਼ਿਸ਼ ਵੀ ਕੀਤੀ ਗਈ।
ਦੱਸ ਦਈਏ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਬੀਤੇ ਦਿਨੀਂ ਐਲਾਨ ਕੀਤਾ ਗਿਆ ਸੀ ਕਿ 19 ਮਾਰਚ 2023 ਤੋਂ ਖ਼ਾਲਸਾ ਵਹੀਰ ਮੁੜ ਸ਼ੁਰੂ ਕੀਤੀ ਜਾਵੇਗੀ।
ਅੰਮ੍ਰਿਤਪਾਲ ਸਿੰਘ ਵੱਲੋਂ ਸੰਗਤ ਨੂੰ ਅਪੀਲ
ਉਨ੍ਹਾਂ ਨੇ ਕਿਹਾ ਹੈ ਕਿ ਹੁਣ ਖ਼ਾਲਸਾ ਵਹੀਰ ਮਾਲਵੇ ਇਲਾਕੇ ਵਿੱਚ ਕੀਤੀ ਜਾਵੇਗੀ ਤਾਂ ਸਿੱਖ ਸੰਗਤਾਂ ਨੂੰ ਨਾਲ ਵੱਧ ਤੋਂ ਵੱਧ ਜੋੜਿਆ ਜਾਵੇ। ਉਨ੍ਹਾਂ ਨੇ ਕਿਹਾ ਹੈ ਕਿ ਸਿੱਖ ਸੰਗਤਾਂ ਨੂੰ ਅਪੀਲ ਕਰਦੇ ਹਾਂ ਕਿ ਅੰਮ੍ਰਿਤ ਛਕਿਆ ਕੇ ਗੁਰੂ ਵਾਲੇ ਬਣੋ।
ਮਾਲਵੇ ਵਿੱਚ ਸਿੱਖੀ ਦਾ ਪ੍ਰਚਾਰ
ਉਨ੍ਹਾਂ ਨੇ ਕਿਹਾ ਹੈ ਕਿ ਗੁਰਦਾਸਪੁਰ ਦੀ ਸੰਗਤਾਂ ਨੂੰ ਬੇਨਤੀ ਹੈ ਕਿ ਗੁਰਦਾਸਪੁਰ ਵਿਖੇ ਇਕ ਸਮਾਗਮ ਹੋਣਾ ਸੀ ਉਸਦੀਆਂ ਤਿਆਰੀਆਂ ਵੀ ਸਿੰਘਾਂ ਨੇ ਕੀਤੀਆਂ ਹਨ ਪਰ ਉਹ ਹੁਣ ਰੱਦ ਕੀਤਾ ਗਿਆ ਹੈ ਕਿਉਂਕਿ 19 ਮਾਰਚ ਤੋਂ ਸ੍ਰੀ ਮੁਕਤਸਰ ਸਾਹਿਬ ਤੋਂ ਖ਼ਾਲਸਾ ਵਹੀਰ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਹੈ ਕਿ ਜਦੋਂ ਵੀ ਤੁਹਾਡੇ ਸ਼ਹਿਰ ਆਏ ਤਾਂ ਇੱਥੇ ਪੜਾਅ ਜ਼ਰੂਰ ਕਰਾਂਗੇ। ਉਨ੍ਹਾਂ ਨੇ ਕਿਹਾ ਹੈ ਕਿ ਸੰਗਤਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ 19 ਮਾਰਚ ਨੂੰ ਸ੍ਰੀ ਮੁਕਤਸਰ ਪਹੁੰਚੋ ਉਥੇ ਤੋਂ ਵਹੀਰ ਮੁੜ ਸ਼ੁਰੂ ਕੀਤੀ ਜਾਵੇਗੀ।