ਪਟਿਆਲਾ ਸੀਟ ਤੋਂ ਭਾਜਪਾ ਉਮੀਦਵਾਰ ਪਰਨੀਤ ਕੌਰ ਨੂੰ ਲਗਾਤਾਰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹ ਜਦੋਂ ਲੋਕ ਸਭਾ ਚੋਣਾਂ ਲਈ ਸਮਾਣਾ ਵਿਖੇ ਪਹੁੰਚੇ ਸੀ ਤਾਂ ਕਿਸਾਨਾਂ ਨੇ ਉਨ੍ਹਾਂ ਦਾ ਘਿਰਾਓ ਕੀਤਾ ਸੀ। ਇਸ ਕਾਰਨ ਕੁਝ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਇਸ ਪੁਲਿਸ ਕਾਰਵਾਈ ਦੇ ਵਿਰੋਧ ਵਿਚ ਅੱਜ ਸੰਯੁਕਤ ਕਿਸਾਨ ਮੋਰਚਾ ਨੇ ਹਾਈਵੇ ’ਤੇ ਧਰਨਾ ਦਿੱਤਾ। ਕਿਸਾਨ ਯੂਨੀਅਨ ਨੇ ਮੰਗ ਕੀਤੀ ਕਿ ਨਜ਼ਰਬੰਦ ਕਿਸਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਪਰਨੀਤ ਕੌਰ ਦਾ ਪਾਤੜਾਂ ਅਤੇ ਬਨੂੜ ਚੋਣ ਪ੍ਰਚਾਰ ਦੌਰਾਨ ਵਿਰੋਧ ਕੀਤਾ ਗਿਆ ਸੀ। ਕਿਸਾਨਾਂ ਨੇ ਸਪੱਸ਼ਟ ਕਿਹਾ ਸੀ ਕਿ ਪੰਜਾਬ ਵਿਚ ਭਾਜਪਾ ਦੇ ਕਿਸੇ ਵੀ ਉਮੀਦਵਾਰ ਨੂੰ ਚੋਣ ਪ੍ਰਚਾਰ ਨਹੀਂ ਕਰਨ ਦਿੱਤਾ ਜਾਵੇਗਾ। ਇਸ ਕਾਰਨ ਪਰਨੀਤ ਕੌਰ ਖ਼ਿਲਾਫ਼ ਵਾਰ-ਵਾਰ ਰੋਸ ਪ੍ਰਦਰਸ਼ਨ ਹੋ ਰਹੇ ਹਨ। ਕਿਸਾਨਾਂ ਨੇ ਸੜਕ ਜਾਮ ਕਰ ਕੇ ਪਰਨੀਤ ਕੌਰ ਖ਼ਿਲਾਫ਼ ਰੋਸ ਪ੍ਰਗਟਾਇਆ। ਉਨ੍ਹਾਂ ਨੂੰ ਕਾਲੇ ਝੰਡੇ ਦਿਖਾ ਕੇ ਚੋਣ ਪ੍ਰਚਾਰ ਕਰਨ ਤੋਂ ਰੋਕ ਦਿਤਾ ਗਿਆ।
ਹਾਲਾਂਕਿ ਪਰਨੀਤ ਕੌਰ ਨੇ ਕਿਸਾਨਾਂ ਦੇ ਇਸ ਧਰਨੇ ਨੂੰ ਉਨ੍ਹਾਂ ਦਾ ਹੱਕ ਦੱਸਿਆ ਸੀ। ਹਾਲ ਹੀ ਵਿੱਚ ਪਰਨੀਤ ਕੌਰ ਨੇ ਪ੍ਰੈਸ ਕਾਨਫਰੰਸ ਵਿੱਚ ਇਸ ਸਬੰਧੀ ਆਪਣੇ ਵਿਚਾਰ ਪ੍ਰਗਟ ਕੀਤੇ ਸਨ। ਉਨ੍ਹਾਂ ਕਿਹਾ ਸੀ ਕਿ ਕਿਸਾਨ ਆ ਕੇ ਆਪਣੀਆਂ ਸਮੱਸਿਆਵਾਂ ਦੱਸਣ ਤਾਂ ਹੱਲ ਜ਼ਰੂਰ ਕੱਢਿਆ ਜਾਵੇਗਾ। ਇਸ ਸਭ ਦੇ ਬਾਵਜੂਦ ਪਰਨੀਤ ਕੌਰ ਨੂੰ ਚੋਣ ਪ੍ਰਚਾਰ ਦੌਰਾਨ ਸਮਾਣਾ ਵਿਖੇ ਉਸੇ ਰੋਹ ਦਾ ਸਾਹਮਣਾ ਕਰਨਾ ਪਿਆ ਜੋ ਪਾਤੜਾਂ ਅਤੇ ਬਨੂੜ ਵਿੱਚ ਦੇਖਣ ਨੂੰ ਮਿਲਿਆ ਸੀ।
ਬੀਜੇਪੀ ਉਮੀਦਵਾਰ ਪਰਨੀਤ ਕੌਰ ਦਾ ਕਿਸਾਨਾਂ ਵੱਲੋਂ ਵਿਰੋਧ, ਹਾਈਵੇ ਕੀਤਾ ਜਾਮ
ਪਟਿਆਲਾ ਸੀਟ ਤੋਂ ਭਾਜਪਾ ਉਮੀਦਵਾਰ ਪਰਨੀਤ ਕੌਰ ਨੂੰ ਲਗਾਤਾਰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹ ਜਦੋਂ ਲੋਕ ਸਭਾ ਚੋਣਾਂ ਲਈ ਸਮਾਣਾ…
