ਚੰਡੀਗੜ੍ਹ ਦੀ ਸਾਂਸਦ ਕਿਰਨ ਖੇਰ ਦਾ ਵੱਡਾ ਬਿਆਨ

ਚੰਡੀਗੜ੍ਹ: ਚੰਡੀਗੜ੍ਹ ਤੋਂ ਸਾਂਸਦ ਕਿਰਨ ਖੇਰ ਦਾ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ ਜਿਸ ਨੂੰ ਲੈ ਕੇ ਸਿਆਸੀ ਧਿਰਾਂ ਗਰਮਾਈਆ ਹੋਈਆਂ ਹਨ। ਸਾਂਸਦ ਕਿਰਨ ਖੇਰ ਚੰਡੀਗੜ੍ਹ…

ਚੰਡੀਗੜ੍ਹ: ਚੰਡੀਗੜ੍ਹ ਤੋਂ ਸਾਂਸਦ ਕਿਰਨ ਖੇਰ ਦਾ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ ਜਿਸ ਨੂੰ ਲੈ ਕੇ ਸਿਆਸੀ ਧਿਰਾਂ ਗਰਮਾਈਆ ਹੋਈਆਂ ਹਨ। ਸਾਂਸਦ ਕਿਰਨ ਖੇਰ ਚੰਡੀਗੜ੍ਹ ਦੇ ਰਾਮਦਰਬਾਰ ਸਥਿਤ ਨਵੇਂ ਕੰਮਿਊਨਿਟੀ ਸੈਂਟਰ ਦੇ ਉਦਘਾਟਨ ਕੀਤਾ ਅਤੇ ਇਸ ਮੌਕੇ ਉਨ੍ਹਾਂ ਨੇ ਕਿਹਾ ਹੈ ਕਿ ਹੱਲੋਮਾਜਰਾ ਦੇ ਦੀਪ ਕੰਪਲੈਕਸ ਨੂੰ ਜਾਣ ਵਾਲੀ ਪੂਰੀ ਸੜਕ ਬਣਵਾਈ, ਜਿੱਥੇ ਪਾਣੀ ਭਰ ਜਾਂਦਾ ਸੀ।

ਸਾਂਸਦ ਕਿਰਨ ਖੇਰ ਦੇ ਬਿਆਨ ਨੂੰ ਲੈ ਕੇ ਸਿਆਸਤ 

ਇਸ ਮੌਕੇ ਸਾਂਸਦ ਕਿਰਨ ਖੇਰ ਦਾ ਕਹਿਣਾ ਹੈ ਕਿ ਹੁਣ ਜੇਕਰ ਦੀਪ ਕੰਪਲੈਕਸ ਦਾ ਇੱਕ ਵੀ ਬੰਦਾ ਮੈਨੂੰ ਵੋਟ ਨਾ ਪਾਵੇ ਤਾਂ ਇਹ ਬਹੁਤ ਵੱਡੀ ਲਾਹਨਤ ਦੀ ਗੱਲ ਹੈ। ਉਨ੍ਹਾਂ ਨੂੰ ਜਾ ਕੇ ਛਿੱਤਰ ਫੇਰਨੇ ਚਾਹੀਦੇ ਹਨ। ਮੈਂ ਇੰਨੇ ਪੈਸੇ ਦੇ ਕੇ ਉਨ੍ਹਾਂ ਦਾ ਕੰਮ ਕੀਤਾ।

ਵਿਰੋਧੀ ਧਿਰ ਵੱਲੋਂ ਤੰਜ 

ਕਿਰਨ ਖੇਰ ਵੱਲੋਂ ਚੰਡੀਗੜ੍ਹ ਦੇ ਨਾਗਰਿਕਾਂ ਲਈ ਇਤਰਾਜ਼ਯੋਗ ਭਾਸ਼ਾ ਵਰਤਣ ਉੱਤੇ ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ ਦੀਪਾ ਦੁਬੇ ਨੇ ਕਿਹਾ ਹੈ ਕਿ ਕਿਰਨ ਖੇਰ ਨੂੰ ਸ਼ਹਿਰ ਵਾਸੀਆਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਚੰਡੀਗੜ੍ਹ ਵਾਸੀਆ ਲਈ ਕੰਮ ਕਰਨਾ ਸਾਡਾ ਫਰਜ਼ ਹੈ। ਕਿਰਨ ਖੇਰ ਵੱਲੋਂ ਇਤਰਾਜ਼ਯੋਗ ਟਿੱਪਣੀ ਕਾਰਨ ਮਗਰੋਂ ਸਿਆਸੀ ਧਿਰਾਂ ਵੱਲੋਂ ਤੰਜ ਕੱਸੇ ਜਾ ਰਹੇ ਹਨ।

ਇਹ ਵੀ ਪੜ੍ਹੋ: ਨਿਊਜ਼ੀਲੈਂਡ ਦੇ ਕਰਮਾਡੇਕ ਟਾਪੂ ‘ਚ ਆਇਆ 7.1 ਤੀਬਰਤਾ ਦਾ ਭੂਚਾਲ

Leave a Reply

Your email address will not be published. Required fields are marked *