ਚੰਡੀਗੜ੍ਹ (ਇੰਟ.)- ਪੰਜਾਬ ਵਿਚ ਹੁਣ ਤੱਕ 125 ਲੱਖ ਟਨ ਤੋਂ ਵਧੇਰੇ ਕਣਕ ਦੀ ਫਸਲ ਦੀ ਸਰਕਾਰੀ ਖਰੀਦ ਕੀਤੀ ਜਾ ਚੁੱਕੀ ਹੈ। ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਦੇ ਟਵਿੱਟਰ ਅਕਾਉਂਟ ‘ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਟਵੀਟ ਵਿਚ ਲਿਖਿਆ ਕਿ ਕਿਸਾਨਾਂ ਨੂੰ ਹੁਣ ਤੱਕ 21,472 ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ ਹੈ। ਸਿੰਘ ਨੇ ਇਕ ਟਵੀਟ ਵਿਚ ਕਿਹਾ ਮੈਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਕੋਵਿਡ-19 ਦੀ ਚੁਣੌਤੀ ਦੇ ਬਾਵਜੂਦ ਅਸੀਂ ਹੁਣ ਤੱਕ 125 ਲੱਖ ਟਨ ਤੋਂ ਵਧੇਰੇ ਕਣਕ ਦੀ ਫਸਲ ਦੀ ਖਰੀਦ ਕੀਤੀ ਹੈ ਅਤੇ ਆਪਣੇ ਕਿਸਾਨਾਂ ਨੂੰ 21,472 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ।
ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸਾਡੀਆਂ ਖਰੀਦ ਏਜੰਸੀਆਂ ਸਮੇਂ ‘ਤੇ ਲਿਫਟਿੰਗ ਕਰਨ ਅਤੇ ਭੁਗਤਾਨ ਯਕੀਨੀ ਕਰਨ ਲਈ ਸਖ਼ਤ ਮਿਹਨਤ ਕਰ ਰਹੀਆਂ ਹਨ। ਕੁਝ ਦਿਨ ਪਹਿਲਾਂ ਪੰਜਾਬ ਦੇ ਖੁਰਾਕ ਨਾਗਰਿਕ ਸਪਲਾਈ ਅਤੇ ਉਪਭੋਗਤਾ ਮਾਮਲਿਆਂ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਸੀ ਕਿ ਸੂਬਾ ਸਰਕਾਰ ਮੰਡੀਆਂ ਵਿਚ ਕੁਲ 130 ਲੱਖ ਟਨ ਤੋਂ ਵਧੇਰੇ ਫਸਲ ਦੇ ਆਉਣ ਦੀ ਉਮੀਦ ਕਰ ਰਹੀ ਹੈ।
ਤੁਹਾਨੂੰ ਦੱਸ ਦਈਏ ਕਿ ਪੰਜਾਬ ਵਿਚ ਵੀ ਕੋਰੋਨਾ ਦੇ ਕੇਸ ਲਗਾਤਾਰ ਵੱਧਦੇ ਹੀ ਜਾ ਰਹੇ ਹਨ। ਜਿਸ ‘ਤੇ ਨੱਥ੍ਹ ਪਾਉਣ ਲਈ ਸਰਕਾਰ ਵਲੋਂ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ। ਜਿਨ੍ਹਾਂ ਵਿਚ ਵੀਕੈਂਡ ਲਾਕਡਾਊਨ ਅਤੇ ਸ਼ਾਮ 6 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਵੀ ਪੂਰਨ ਤੌਰ ‘ਤੇ ਪਾਬੰਦੀ ਲਗਾਈ ਹੋਈ ਹੈ। ਇਸ ਦੇ ਬਾਵਜੂਦ ਕੋਰੋਨਾ ਦੇ ਕੇਸਾਂ ਵਿਚ ਲਗਾਤਾਰ ਵਾਧਾ ਵੇਖਣ ਨੂੰ ਮਿਲ ਰਿਹਾ ਹੈ। ਕੇਂਦਰ ਸਰਕਾਰ ਵਲੋਂ 1 ਮਈ ਤੋਂ 18 ਤੋਂ 44 ਸਾਲ ਦੇ ਲੋਕਾਂ ਲਈ ਵੈਕਸੀਨੇਸ਼ਨ ਵੀ ਸ਼ੁਰੂ ਕੀਤੀ ਗਈ ਹੈ ਪਰ ਕਈ ਸੂਬਿਆਂ ਵਿਚ ਵੈਕਸੀਨ ਨਾ ਹੋਣ ਕਾਰਣ ਉਥੇ 18+ ਨੂੰ ਵੈਕਸੀਨ ਨਹੀਂ ਲਗਾਈ ਜਾ ਰਹੀ ਹੈ।
ਮੁੱਖ ਮੰਤਰੀ ਕੈਪਟਨ ਨੇ ਕੀਤਾ ਟਵੀਟ ਹੁਣ ਤੱਕ ਹੋਈ 125 ਲੱਖ ਟਨ ਕਣਕ ਦੀ ਖਰੀਦ
ਚੰਡੀਗੜ੍ਹ (ਇੰਟ.)- ਪੰਜਾਬ ਵਿਚ ਹੁਣ ਤੱਕ 125 ਲੱਖ ਟਨ ਤੋਂ ਵਧੇਰੇ ਕਣਕ ਦੀ ਫਸਲ ਦੀ ਸਰਕਾਰੀ ਖਰੀਦ ਕੀਤੀ ਜਾ ਚੁੱਕੀ ਹੈ। ਮੁੱਖ ਮੰਤਰੀ ਅਮਰਿੰਦਰ ਸਿੰਘ…
