Bhagwant Mann Tweet: ਪੰਜਾਬ ਦੇ ਸੀਐੱਮ ਭਗਵੰਤ ਮਾਨ ਨੇ ਪੰਜਾਬ ਵਿਚੋਂ ਡਰੱਗ ਮਾਫੀਆ ਖਤਮ ਕਰਨ ਲਈ ਯਤਨਸ਼ੀਲ ਹਨ। ਹੁਣ ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਲਿਖਿਆ ਹੈ ਕਿ ਪੰਜਾਬ ਵਿੱਚ ਡਰੱਗ ਨਾਲ ਸੰਬੰਧਿਤ ਕਈ ਸਾਲਾਂ ਤੋਂ ਬੰਦ ਪਏ ਮਾਣਯੋਗ ਹਾਈਕੋਰਟ ਦੁਆਰਾ ਖੋਲੇ ਗਏ 3 ਲਿਫ਼ਾਫ਼ੇ ਮੇਰੇ ਕੋਲ ਪਹੁੰਚ ਗਏ ਹਨ ..ਪੰਜਾਬ ਦੀ ਜਵਾਨੀ ਨੂੰ ਚਿੱਟੇ ਨਾਲ ਬਰਬਾਦ ਕਰਨ ਵਾਲਿਆਂ ਤੇ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਹੋਵੇਗੀ..
ਪੰਜਾਬ ਵਿੱਚ ਡਰੱਗ ਨਾਲ ਸੰਬੰਧਿਤ ਕਈ ਸਾਲਾਂ ਤੋਂ ਬੰਦ ਪਏ ਮਾਣਯੋਗ ਹਾਈਕੋਰਟ ਦੁਆਰਾ ਖੋਲੇ ਗਏ 3 ਲਿਫ਼ਾਫ਼ੇ ਮੇਰੇ ਕੋਲ ਪਹੁੰਚ ਗਏ ਹਨ ..ਪੰਜਾਬ ਦੀ ਜਵਾਨੀ ਨੂੰ ਚਿੱਟੇ ਨਾਲ ਬਰਬਾਦ ਕਰਨ ਵਾਲਿਆਂ ਤੇ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਹੋਵੇਗੀ..
— Bhagwant Mann (@BhagwantMann) April 4, 2023
ਸੀਐੱਮ ਭਗਵੰਤ ਮਾਨ ਨੇ ਡਰੱਗ ਮਾਫੀਆ ਦਾ ਨਾਂਅ ਲਏ ਬਿਨ੍ਹਾਂ ਹੀ ਸਖ਼ਤ ਤਾੜਨਾ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਲਈ ਵੱਡੀਆਂ ਮੱਛੀਆ ਉੱਤੇ ਕਾਰਵਾਈ ਹੋਵੇਗੀ। ਸੀਐੱਮ ਮਾਨ ਵੱਲੋਂ ਨਸ਼ੇ ਅਤੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਇਕ ਮੁਹਿੰਮ ਸ਼ੁਰੂ ਕੀਤੀ ਹੋਈ ਹੈ।