CM Bhagwant Mann News: ਬੇਮੌਸਮੀ ਮੀਂਹ ਕਾਰਨ ਖਰਾਬ ਹੋਈ ਫਸਲ ਦਾ ਮੁਆਵਜ਼ਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਬੋਹਰ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਨੂੰ ਚੈੱਕ ਵੰਡੇ।
ਫ਼ਸਲ ਖੇਤਾਂ ‘ਚ ਪੈਸਾ ਖਾਤਿਆਂ ‘ਚ…! ਫ਼ਸਲ ਦੇ ਖ਼ਰਾਬੇ ਦੇ ਮੁਆਵਜ਼ਾ ਵੰਡ ਸਮਾਗਮ ਦੌਰਾਨ ਅਬੋਹਰ ਤੋਂ Live… https://t.co/1pjkdKIbsO
— Bhagwant Mann (@BhagwantMann) April 13, 2023
ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਕਿਸਾਨਾਂ ਦੇ ਨਾਲ ਪੰਜਾਬ ਸਰਕਾਰ ਖੜ੍ਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜਿਹੜੇ ਲੋਕਾਂ ਨੇ ਠੇਕੇ ਉੱਤੇ ਜ਼ਮੀਨਾਂ ਲਈਆਂ ਹਨ ਉਨ੍ਹਾਂ ਕਾਸ਼ਤਕਾਰ ਨੂੰ ਪੈਸੇ ਮਿਲਣਗੇ ਨਾ ਕਿ ਜ਼ਮੀਨ ਦੇ ਮਾਲਕ ਨੂੰ। ਉਨ੍ਹਾਂ ਨੇ ਕਿਹਾ ਹੈ ਕਿ ਅੱਜ 13 ਅਪ੍ਰੈਲ ਤੋਂ ਕਿਸਾਨਾਂ ਨੂੰ ਚੈੱਕ ਦੇਣੇ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਨੇ ਕਿਹਾ ਹੈ ਕਿ 75-100 ਫੀਸਦੀ ਖਰਾਬ ਫਸਲ ਵਾਲੇ ਨੂੰ 15000 ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਅਬੋਹਰ ਵਿੱਚ 12 ਕਰੋੜ 94 ਲੱਖ 80 ਹਜ਼ਾਰ ਰੁਪਏ ਬਣਦਾ ਹੈ ਅਤੇ ਅੱਜ 6 ਕਰੋੜ ਰੁਪਏ ਜਾਰੀ ਕਰ ਦਿੱਤਾ ਗਿਆ ਹੈ।