Punjab CM Bhagwant Mann: ਬੇਮੌਸਮੀ ਮੀਂਹ ਅਤੇ ਤੂਫਾਨ ਕਾਰਨ ਕਿਸਾਨਾਂ ਦੀਆਂ ਫਸਲਾਂ ਨੂੰ ਕਾਫੀ ਨੁਕਸਾਨ ਪਹੁੰਚਿਆ ਹੈ ਜਿਸ ਦੇ ਚੱਲਦੇ ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਸੀਐੱਮ ਭਗਵੰਤ ਮਾਨ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਫ਼ਸਲ ਦੇ ਖ਼ਰਾਬੇ ਲਈ ਮੁਆਵਜ਼ੇ ਵਿੱਚ 25 ਫੀਸਦੀ ਵਾਧੇ ਦਾ ਐਲਾਨ ਕੀਤਾ ਹੈ। ਉੱਥੇ ਹੀ ਦੂਜੇ ਪਾਸੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਫਸਰਾਂ ਦੇ ਨਾਲ ਮੀਟਿੰਗ ਵੀ ਕੀਤੀ।
ਕੁਦਰਤ ਦੀ ਮਾਰ, ਸਰਕਾਰ ਤੁਹਾਡੇ ਨਾਲ… ਕਿਸਾਨ ਹੌਸਲਾ ਰੱਖਣ…ਨੁਕਸਾਨ ਦੀ ਕੀਤੀ ਜਾਵੇਗੀ ਭਰਪਾਈ… Live https://t.co/DwduVkiKWk
— Bhagwant Mann (@BhagwantMann) March 27, 2023
ਉਨ੍ਹਾਂ ਨੇ ਕਿਹਾ ਹੈ ਕਿ ਜਿਹੜੇ ਕਿਸਾਨਾਂ ਨੇ ਠੇਕੇ ਉੱਤੇ ਜ਼ਮੀਨ ਲਈ ਹੈ ਉਸ ਦੀ ਫਸਲ ਦੇ ਨੁਕਸਾਨ ਦੇ ਪੈਸੇ ਮਿਲਣਗੇ। ਉਨ੍ਹਾਂ ਨੇ ਕਿਹਾ ਹੈ ਕਿ ਜਿਹੜੇ ਘਰਾਂ ਦਾ ਨੁਕਸਾਨ ਹੋਇਆ ਹੈ ਉਨ੍ਹਾਂ ਨੂੰ ਘਰ ਬਣਾ ਕੇ ਦੇਵਾਂਗੇ। ਉਨ੍ਹਾਂ ਨੇ ਕਿਹਾ ਹੈ ਕਿ ਮਜ਼ਦੂਰਾਂ ਨੂੰ ਵੀ ਮਿਹਨਤ ਦਾ ਰੁਪਇਆ ਦਿੱਤਾ ਜਾਵੇਗਾ।
ਦੱਸ ਦਈਏ ਕਿ ਬੀਤੇ ਦਿਨ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਵੀ ਕੀਤਾ ਸੀ ਜਿਸ ਚ ਉਨ੍ਹਾਂ ਨੇ ਕਿਹਾ ਸੀ ਕਿ ਪੰਜਾਬ ਵਿੱਚ ਜਿੱਥੇ ਵੀ ਬੇਮੌਸਮੀ ਬਰਸਾਤ ਤੇ ਗੜੇਮਾਰੀ ਨਾਲ ਫਸਲਾਂ, ਬਾਗਾਂ ਅਤੇ ਘਰਾਂ ਦਾ ਨੁਕਸਾਨ ਹੋਇਆ ਹੈ।