ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੋਮਵਾਰ ਨੂੰ ਜਲੰਧਰ ਪਹੁੰਚੇ। ਇਸ ਮੌਕੇ ਉਨ੍ਹਾਂ ਨੇ 84 ਕਰੋੜ ਦੀ ਲਾਗਤ ਨਾਲ ਬਣੇ ਵੇਰਕਾ ਮਿਲਕ ਪਲਾਂਟ ਦੇ ਨਵੀਨੀਕਰਨ ਦਾ ਉਦਘਾਟਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਸਪੋਰਟਸ ਐਂਡ ਸਰਜੀਕਲ ਕੰਪਲੈਕਸ ਵਿੱਚ 5 ਕਰੋੜ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਵੀ ਵਰਚੁਅਲ ਉਦਘਾਟਨ ਵੀ ਕੀਤਾ।
ਪੰਜਾਬ ਦੇ ਡੇਅਰੀ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵੇਰਕਾ, ਜਲੰਧਰ ਵਿਖੇ ਡੇਅਰੀ ਪਲਾਂਟ ਦੇ ਉਦਘਾਟਨ ਮੌਕੇ CM #BhagwantMann ਜੀ Live https://t.co/VHA01xfono
— AAP Punjab (@AAPPunjab) March 27, 2023
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਉਧਾਰ ਲਿਆ ਗਿਆ 16,000 ਕਰੋੜ ਤੇ ਉਸ ਦੇ ਉੱਪਰ ਬਣਦੇ 20,000 ਕਰੋੜ ਦੀ ਅਦਾਇਕੀ ਸਰਕਾਰ ਨੇ ਇਕ ਸਾਲ ਵਿਚ ਕੀਤੀ ਹੈ।
ਉਨ੍ਹਾਂ ਕਿਹਾ ਨੇ ਕਿ ਮੌਸਮ ਕਾਰਨ ਖਰਾਬ ਹੋਈ ਫਸਲ ਦੀ ਵਿਸਾਖੀ ਤੋਂ ਪਹਿਲਾਂ ਗਿਰਦਾਵਰੀ ਕਰਵਾ ਕੇ 15000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ। ਗਿਰਦਾਵਰੀ ਤੋਂ 1 ਦਿਨ ਪਹਿਲਾਂ ਪਿੰਡ ਵਾਸੀਆਂ ਨੂੰ ਰੇਡੀਓ ‘ਤੇ ਸੂਚਿਤ ਕੀਤਾ ਜਾਵੇਗਾ ਅਤੇ ਅਧਿਕਾਰੀ ਸਾਂਝੀ ਜਗ੍ਹਾ ‘ਤੇ ਬੈਠ ਕੇ ਗਿਰਦਾਵਰੀ ਕਰਨਗੇ ਤੇ ਵੀਡੀਓਗ੍ਰਾਫੀ ਵੀ ਕੀਤੀ ਜਾਵੇਗੀ।