ਗੁਰਦਾਸਪੁਰ : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਗੁਰਦਾਸਪੁਰ ਦੇ ਹਨੂੰਮਾਨ ਚੌਕ ਵਿਖੇ ‘ਆਪ’ ਉਮੀਦਵਾਰ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਹੱਕ ਵਿਚ ਚੋਣ ਰੈਲੀ ਕੀਤੀ। ਇਸ ਦੌਰਾਨ ਸੀਐਮ ਮਾਨ ਨੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਉਤੇ ਤੰਜ ਕੱਸੇ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ਪੰਜਾਬ ਦੀ ਜਨਤਾ ਨੇ ਗੁਰਦਾਸਪੁਰ ਲੋਕ ਸਭਾ ਹਲਕੇ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਮੁੱਖ ਮੰਤਰੀ ਬਣਨ ਦੇ ਸੁਪਨੇ ਦੀ ਭਰੂਣ ਹੱਤਿਆ ਕਰ ਦਿੱਤੀ ਹੈ। ਇਸ ਤੋਂ ਬਾਅਦ, ਹੁਣ ਉਹ ਆਪਣੇ ਸਾਹਮਣੇ ਬੈਠੇ ਚੁਣੇ ਹੋਏ ਜਨਤਕ ਨੁਮਾਇੰਦਿਆਂ ਨੂੰ ਮਟੀਰੀਅਲ ਦੱਸ ਰਹੇ ਹਨ। ਇਹ ਲੋਕ ਸੱਤਾ ਆਮ ਲੋਕਾਂ ਦੇ ਹੱਥਾਂ ਵਿਚ ਆਉਣ ਨੂੰ ਬਰਦਾਸ਼ਤ ਨਹੀਂ ਕਰ ਸਕਦੇ।’
ਮਾਨ ਨੇ ਕਿਹਾ ਕਿ 70 ਸਾਲਾਂ ਤੋਂ ਗੁਰਦਾਸਪੁਰ ਤੋਂ ਸੰਸਦ ਮੈਂਬਰ ਬਣੇ ਆਗੂਆਂ ਨੇ ਵਿਕਾਸ ਦੇ ਨਾਂ ’ਤੇ ਕੁਝ ਨਹੀਂ ਕੀਤਾ। ਮੌਜੂਦਾ ਸੰਸਦ ਮੈਂਬਰ ਸੰਨੀ ਦਿਓਲ ਸਰਹੱਦ ਪਾਰ ਜਾ ਕੇ ਨਲਕੇ ਪੁੱਟਦਾ ਰਿਹਾ ਪਰ ਗੁਰਦਾਸਪੁਰ ਵਿਚ ਇਕ ਵੀ ਨਲਕਾ ਨਹੀਂ ਲਗਵਾ ਸਕਿਆ।
ਉਨ੍ਹਾਂ ਕਿਹਾ ਕਿ ਗੁਰਦਾਸਪੁਰ ਦੇ ਲੋਕਾਂ ਨੇ ਲਗਾਤਾਰ ਵੈਨਿਟੀ ਵੈਨਾਂ ਵਿਚ ਬੈਠੇ ਰਹਿਣ ਵਾਲੇ ਲੋਕਾਂ ਨੂੰ ਜਿਤਾਇਆ ਪਰ ਉਨ੍ਹਾਂ ਨੂੰ ਕੁਝ ਨਹੀਂ ਮਿਲਿਆ। ਹੁਣ ਜੇ ਉਨ੍ਹਾਂ ਦੀ ਪਾਰਟੀ ਦਾ ਉਮੀਦਵਾਰ ਸ਼ੈਰੀ ਕਲਸੀ ਜਿੱਤਦਾ ਹੈ ਤਾਂ ਉਹ ਦਸ ਸਾਲਾਂ ਦੇ ਘਾਟੇ ਨੂੰ ਪੂਰਾ ਕਰਨ ਦੀ ਜ਼ਿੰਮੇਵਾਰੀ ਖ਼ੁਦ ਲੈਂਦੇ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਲੜਾਈ ਜਿੱਤ-ਹਾਰ ਦੀ ਨਹੀਂ ਸਗੋਂ ਸਨਮਾਨ, ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਦੀ ਲੜਾਈ ਹੈ। ਜੇ ਅਸੀਂ ਇਸ ਵਾਰ ਖੁੰਝ ਗਏ ਤਾਂ ਇਸ ਤੋਂ ਬਾਅਦ ਦੇਸ਼ ਵਿਚ ਕੋਈ ਵੋਟਿੰਗ ਨਹੀਂ ਹੋਵੇਗੀ।
ਸੀਐਮ ਮਾਨ ਨੇ ਕੱਸਿਆ ਤੰਜ, ‘ਪ੍ਰਤਾਪ ਬਾਜਵਾ ਦੇ ਮੁੱਖ ਮੰਤਰੀ ਬਣਨ ਦੇ ਸੁਪਨੇ ਦੀ ਹੋਈ ਭਰੂਣ ਹੱਤਿਆ’
ਗੁਰਦਾਸਪੁਰ : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਗੁਰਦਾਸਪੁਰ ਦੇ ਹਨੂੰਮਾਨ ਚੌਕ ਵਿਖੇ ‘ਆਪ’ ਉਮੀਦਵਾਰ ਅਮਨਸ਼ੇਰ ਸਿੰਘ…
