ਅੰਮ੍ਰਿਤਸਰ-ਪੰਜਾਬ ਵਿਚ ਕਾਂਗਰਸੀ ਉਮੀਦਵਾਰ ਦੀ ਰੈਲੀ ਵਿਚ ਹੰਗਾਮਾ ਹੋ ਗਿਆ। ਇਸ ਨਾਲ ਲੋਕਾਂ ‘ਚ ਹਫੜਾ-ਦਫੜੀ ਮੱਚ ਗਈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਰੈਲੀ ਵਿਚ ਗੋਲ਼ੀ ਵੀ ਚੱਲੀ ਹੈ।
ਜਾਣਕਾਰੀ ਅਨੁਸਾਰ ਅਜਨਾਲਾ ‘ਚ ਔਜਲਾ ਵੱਲੋਂ ਚੋਣ ਰੈਲੀ ਕੀਤੀ ਜਾ ਰਹੀ ਸੀ ਤਾਂ ਕੁਝ ਲੋਕਾਂ ਵਲੋਂ ਅਚਾਨਕ ਗੋਲੀਆਂ ਚਲਾਈਆਂ ਗਈਆਂ। ਦੱਸਿਆ ਜਾ ਰਿਹਾ ਹੈ ਕਿ ਜਦੋਂ ਗੁਰਜੀਤ ਸਿੰਘ ਔਜਲਾ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਤਾਂ ਉਨ੍ਹਾਂ ਦੇ ਸਮਰਥਕਾਂ ਦਾ ਕੁਝ ਨੌਜਵਾਨਾਂ ਨਾਲ ਝਗੜਾ ਹੋ ਗਿਆ। ਜਿਨ੍ਹਾਂ ਵਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਕਿਹਾ ਜਾ ਰਿਹਾ ਹੈ ਕਿ ਗੋਲੀ ਇੱਕ ਨੌਜਵਾਨ ਨੂੰ ਲੱਗੀ ਹੈ। ਫਿਲਹਾਲ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਪੰਜਾਬ ਵਿਚ ਕਾਂਗਰਸੀ ਉਮੀਦਵਾਰ ਦੀ ਰੈਲੀ ਵਿਚ ਪਿਆ ਖੌਰੂ, ਗੋਲ਼ੀ ਚੱਲਣ ਦਾ ਦਾਅਵਾ
ਅੰਮ੍ਰਿਤਸਰ-ਪੰਜਾਬ ਵਿਚ ਕਾਂਗਰਸੀ ਉਮੀਦਵਾਰ ਦੀ ਰੈਲੀ ਵਿਚ ਹੰਗਾਮਾ ਹੋ ਗਿਆ। ਇਸ ਨਾਲ ਲੋਕਾਂ ‘ਚ ਹਫੜਾ-ਦਫੜੀ ਮੱਚ ਗਈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਰੈਲੀ ਵਿਚ…
