ਕਾਂਗਰਸ ਦੇ ਗੜ੍ਹ ਪਟਿਆਲਾ ਸੰਸਦੀ ਸੀਟ ਤੋਂ ਮੁੜ ਕਾਂਗਰਸ ਪਾਰਟੀ ਨੇ ਆਪਣੀ ਬਾਦਸ਼ਾਹਤ ਬਰਕਰਾਰ ਰੱਖੀ ਹੈ। ਪਾਰਟੀ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ 305616 ਵੋਟਾਂ ਲੈ ਕੇ ਜੇਤੂ ਰਹੇ ਹਨ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾਕਟਰ ਬਲਬੀਰ ਸਿੰਘ ਨੂੰ 14831 ਵੋਟਾਂ ਦੇ ਫਰਕ ਨਾਲ ਹਰਾਇਆ ਹੈ।
ਚੋਣ ਕਮਿਸ਼ਨ ਦੇ ਅੰਕੜਿਆਂ ਅਨੁਸਾਰ ਆਮ ਆਦਮੀ ਪਾਰਟੀ ਦੇ ਡਾਕਟਰ ਬਲਬੀਰ ਸਿੰਘ ਨੂੰ 290785 ਵੋਟਾਂ ਮਿਲੀਆਂ ਹਨ। ਭਾਜਪਾ ਉਮੀਦਵਾਰ ਪ੍ਰਨੀਤ ਕੌਰ ਤੀਜੇ ਨੰਬਰ ‘ਤੇ ਰਹੀ, ਉਨ੍ਹਾਂ ਨੂੰ 288998 ਵੋਟਾਂ ਮਿਲੀਆਂ ਹਨ।
ਦੱਸ ਦੇਈਏ ਕਿ ਪਟਿਆਲਾ ਵਿੱਚ ਕੁੱਲ 18 ਲੱਖ 6 ਹਜ਼ਾਰ 424 ਵੋਟਰ ਹਨ, ਜਿਨ੍ਹਾਂ ਵਿੱਚ 9 ਲੱਖ 44 ਹਜ਼ਾਰ 300 ਪੁਰਸ਼ ਵੋਟਰ, 8 ਲੱਖ 62 ਹਜ਼ਾਰ 44 ਮਹਿਲਾ ਵੋਟਰ ਅਤੇ 80 ਟਰਾਂਸਜੈਂਡਰ ਵੋਟਰ ਹਨ , ਜਦਕਿ ਪਟਿਆਲਾ ਵਿੱਚ 63.63 ਫ਼ੀਸਦੀ ਵੋਟਿੰਗ ਹੋਈ ਸੀ।
ਪਟਿਆਲਾ ਸੀਟ ਉਤੇ ਕਾਂਗਰਸ ਦੀ ਸਰਦਾਰੀ, ਡਾ. ਗਾਂਧੀ ਵੱਡੇ ਫਰਕ ਨਾਲ ਜਿੱਤੇ
ਕਾਂਗਰਸ ਦੇ ਗੜ੍ਹ ਪਟਿਆਲਾ ਸੰਸਦੀ ਸੀਟ ਤੋਂ ਮੁੜ ਕਾਂਗਰਸ ਪਾਰਟੀ ਨੇ ਆਪਣੀ ਬਾਦਸ਼ਾਹਤ ਬਰਕਰਾਰ ਰੱਖੀ ਹੈ। ਪਾਰਟੀ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ 305616 ਵੋਟਾਂ ਲੈ…
