ਭਾਰਤ ਵਿਚ ਲਗਾਤਾਰ ਕੋਰੋਨਾ ਮਰੀਜ਼ਾਂ ਦਾ ਹੋ ਰਿਹੈ ਵਾਧਾ ਬੀਤੇ 24 ਘੰਟਿਆਂ ਵਿਚ ਸਾਹਮਣੇ ਆਏ 4 ਲੱਖ ਤੋਂ ਜ਼ਿਆਦਾ ਮਾਮਲੇ

ਨਵੀਂ ਦਿੱਲੀ (ਇੰਟ.)- ਭਾਰਤ ਵਿਚ ਕੋਰੋਨਾ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਭਾਰਤ ਸਰਕਾਰ ਵਲੋਂ ਲਗਾਤਾਰ ਸੂਬੇ ਦੇ ਮੁੱਖ ਮੰਤਰੀਆਂ ਨਾਲ…

ਨਵੀਂ ਦਿੱਲੀ (ਇੰਟ.)- ਭਾਰਤ ਵਿਚ ਕੋਰੋਨਾ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਭਾਰਤ ਸਰਕਾਰ ਵਲੋਂ ਲਗਾਤਾਰ ਸੂਬੇ ਦੇ ਮੁੱਖ ਮੰਤਰੀਆਂ ਨਾਲ ਰਾਬਤਾ ਕਾਇਮ ਰੱਖਿਆ ਹੋਇਆ ਹੈ ਅਤੇ ਜਿਸ ਸੂਬੇ ਨੂੰ ਜਿਸ ਚੀਜ਼ ਦੀ ਲੋੜ ਹੈ ਉਸ ਨੂੰ ਮੁਹੱਈਆ ਕਰਵਾਈਆਂ ਜਾ ਰਹੀ ਹੈ। ਫਿਲਹਾਲ ਕਈ ਸੂਬਿਆਂ ਵਲੋਂ 18 ਤੋਂ 44 ਸਾਲ ਉਮਰ ਵਰਗ ਦੇ ਲੋਕਾਂ ਨੂੰ ਵੈਕਸੀਨੇਸ਼ਨ ਲਗਾਉਣੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਕੁਝ ਸੂਬੇ ਅਜਿਹੇ ਵੀ ਹਨ ਜਿਥੇ ਵੈਕਸੀਨੇਸ਼ਨ ਦੀ ਸ਼ੁਰੂਆਤ ਨਹੀਂ ਹੋ ਸਕੀ ਹੈ।

ਯੂਨੀਅਨ ਹੈਲਥ ਮਿਨਿਸਟਰੀ ਵਲੋਂ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਭਾਰਤ ਵਿਚ ਬੀਤੇ 24 ਘੰਟਿਆਂ ਬਾਅਦ ਕੋਰੋਨਾ ਦੇ 4,01,078 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ 3,18,609 ਕੋਰੋਨਾ ਮਰੀਜ਼ ਠੀਕ ਹੋ ਚੁੱਕੇ ਹਨ ਅਤੇ ਉਨ੍ਹਾਂ ਨੂੰ ਡਿਸਚਾਰਜ ਵੀ ਕੀਤਾ ਜਾ ਚੁੱਕਾ ਹੈ। ਇਸ ਦੇ ਨਾਲ ਹੀ 4,187 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ। ਹੁਣ ਤੱਕ ਭਾਰਤ ਵਿਚ 2,18,92,676 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿਚੋਂ 1,79,30,960 ਲੋਕ ਸਿਹਤਯਾਬ ਹੋ ਚੁੱਕੇ ਹਨ। ਜਦੋਂ ਕਿ ਭਾਰਤ ਵਿਚ ਕੁੱਲ ਮੌਤਾਂ ਦਾ ਅੰਕੜਾ 2,38,270 ਤੱਕ ਪਹੁੰਚ ਗਿਆ ਹੈ। ਇਸ ਤੋਂ ਇਲਾਵਾ ਅਜੇ ਵੀ 37,23,446 ਮਰੀਜ਼ ਅਜਿਹੇ ਹਨ ਜਿਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ ਅਤੇ ਡਾਕਟਰਾਂ ਵਲੋਂ ਇਨ੍ਹਾਂ ਦੀ ਦੇਖਭਾਲ ਕੀਤੀ ਜਾ ਰਹੀ ਹੈ।
ਭਾਰਤੀ ਯੂਨੀਅਨ ਹੈਲਥ ਮਿਨਿਸਟਰੀ ਵਲੋਂ ਕੁੱਲ ਵੈਕਸੀਨੇਸ਼ਨ ਦੇ ਅੰਕੜੇ ਵੀ ਜਾਰੀ ਕੀਤੇ ਗਏ ਹਨ ਵੈਕਸੀਨੇਸ਼ਨ ਲਗਵਾਉਣ ਵਾਲੇ  16,73,46,544 ਲੋਕ ਹੋ ਚੁੱਕੇ ਹਨ।

ਇਸ ਦੇ ਨਾਲ ਹੀ ਤੁਹਾਨੂੰ ਦੱਸ ਦਈਏ ਕਿ ਕੇਂਦਰ ਸਰਕਾਰ ਦੇ ਪ੍ਰਿੰਸੀਪਲ ਸਾਈਂਟਿਫਿਕ ਸਲਾਹਕਾਰ ਵਿਜੇ ਰਾਘਵਨ ਨੇ ਚਿਤਾਵਨੀ ਦਿੱਤੀ ਸੀ ਕਿ ਇਹ ਅਜੇ ਦੂਜੀ ਲਹਿਰ ਹੈ ਅਜੇ ਤੀਜੀ ਲਹਿਰ ਆਉਣੀ ਹੈ ਜੋ ਹੋਰ ਵੀ ਜ਼ਿਆਦਾ ਖਤਰਨਾਕ ਹੈ। ਉਨ੍ਹਾਂ ਸਭ ਨੂੰ ਸੁਚੇਤ ਕਰਦਿਆਂ ਕਿਹਾ ਸੀ ਕਿ ਸਭ ਲੋਕ ਪੂਰੀ ਸਾਵਧਾਨੀ ਵਰਤਣ ਨਹੀਂ ਤਾਂ ਮਾਮਲਿਆਂ ਵਿਚ ਹੋਰ ਵਾਧਾ ਹੋ ਸਕਦਾ ਹੈ। 

Leave a Reply

Your email address will not be published. Required fields are marked *