ਖਜੂਰ ਦੇ ਫਾਇਦੇ : ਖਜੂਰ ਸਿਹਤ ਲਈ ਬਹੁਤ ਫਾਇਦੇਮੰਦ ਹੈ। ਜੇਕਰ ਤੁਸੀਂ ਇਸ ਨੂੰ ਡਾਈਟ ‘ਚ ਸ਼ਾਮਲ ਕਰਦੇ ਹੋ ਤਾਂ ਤੁਸੀਂ ਕਈ ਬਿਮਾਰੀਆਂ ਤੋਂ ਛੁਟਕਾਰਾ ਪਾ ਸਕਦੇ ਹੋ। ਖਜੂਰ ਪ੍ਰੋਟੀਨ, ਫਾਈਬਰ, ਪੋਟਾਸ਼ੀਅਮ ਅਤੇ ਕਈ ਵਿਟਾਮਿਨਾਂ ਨਾਲ ਭਰਪੂਰ ਹੁੰਦੇ ਹਨ। ਜੋ ਸਰੀਰ ਲਈ ਫਾਇਦੇਮੰਦ ਹੁੰਦੇ ਹਨ। ਸਰੀਰ ‘ਚ ਖੂਨ ਦੀ ਕਮੀ ਨੂੰ ਦੂਰ ਕਰ ਸਕਦਾ ਹੈ। ਜੇਕਰ ਤੁਸੀਂ ਅਨੀਮੀਆ ਦੇ ਸ਼ਿਕਾਰ ਹੋ ਤਾਂ ਖਜੂਰ ਦਾ ਸੇਵਨ ਕਰ ਸਕਦੇ ਹੋ। ਇਸ ‘ਚ ਆਇਰਨ ਅਤੇ ਵਿਟਾਮਿਨ-ਏ ਭਰਪੂਰ ਮਾਤਰਾ ‘ਚ ਹੁੰਦਾ ਹੈ, ਜੋ ਸਰੀਰ ‘ਚ ਖੂਨ ਬਣਾਉਣ ਦਾ ਕੰਮ ਕਰਦਾ ਹੈ।
ਖਜੂਰ ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ‘ਚ ਮਦਦਗਾਰ ਹੈ। ਇਸ ‘ਚ ਪੋਟਾਸ਼ੀਅਮ ਅਤੇ ਹੋਰ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ‘ਚ ਮਦਦਗਾਰ ਹੁੰਦੇ ਹਨ। ਇਸ ‘ਚ ਕੈਲਸ਼ੀਅਮ, ਕਾਪਰ, ਮੈਂਗਨੀਜ਼ ਅਤੇ ਹੋਰ ਪੋਸ਼ਕ ਤੱਤ ਕਾਫੀ ਮਾਤਰਾ ‘ਚ ਪਾਏ ਜਾਂਦੇ ਹਨ। ਇਹ ਤੁਹਾਡੀਆਂ ਹੱਡੀਆਂ ਨੂੰ ਮਜ਼ਬੂਤ ਬਣਾਉਣ ਵਿੱਚ ਮਦਦ ਕਰਦੇ ਹਨ।