ਜਾਨਲੇਵਾ ਗਰਮੀ ! ਫਾਜ਼ਿਲਕਾ ਦੇ 19 ਸਾਲਾ ਨੌਜਵਾਨ ਦੀ ਮੌਤ

Fazilka News : ਪੰਜਾਬ ਵਿਚ ਗਰਮੀ ਜਾਨਲੇਵਾ ਬਣਦੀ ਜਾ ਰਹੀ ਹੈ। ਫਾਜ਼ਿਲਕਾ ‘ਚ ਸ਼ੁੱਕਰਵਾਰ ਨੂੰ ਗਰਮੀ ਕਾਰਨ ਮੌਤ ਦਾ ਦੂਸਰਾ ਮਾਮਲਾ ਸਾਹਮਣੇ ਆਇਆ ਹੈ। ਪਿੰਡ…

Fazilka News : ਪੰਜਾਬ ਵਿਚ ਗਰਮੀ ਜਾਨਲੇਵਾ ਬਣਦੀ ਜਾ ਰਹੀ ਹੈ। ਫਾਜ਼ਿਲਕਾ ‘ਚ ਸ਼ੁੱਕਰਵਾਰ ਨੂੰ ਗਰਮੀ ਕਾਰਨ ਮੌਤ ਦਾ ਦੂਸਰਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਝੋਟਿਆਂਵਾਲੀ ਦੇ ਨੌਜਵਾਨ ਦੀ ਗਰਮੀ ਕਾਰਨ ਮੌਤ ਹੋ ਗਈ ਹੈ, ਜਿਸ ਦੀ ਪਛਾਣ 19 ਸਾਲਾ ਪਵਨ ਕੁਮਾਰ ਵਜੋਂ ਹੋਈ ਹੈ।
ਇੱਟਾਂ ਦੇ ਭੱਠੇ ’ਤੇ ਕੰਮ ਕਰਨ ਵਾਲਾ ਪਵਨ ਕੁਮਾਰ ਮੋਟਰਸਾਈਕਲ ’ਤੇ ਘਰ ਜਾ ਰਿਹਾ ਸੀ ਤਾਂ ਰਸਤੇ ਵਿੱਚ ਗਰਮੀ ਕਾਰਨ ਉਸ ਨੂੰ ਘਬਰਾਹਟ ਹੋਣ ਲੱਗੀ। ਇਸ ਦੌਰਾਨ ਉਹ ਪਾਣੀ ਪੀਣ ਲਈ ਰੁਕਿਆ, ਜਿਥੇ ਉਸ ਦੀ ਚੱਕਰ ਆਉਣ ਕਾਰਨ ਮੌਤ ਹੋ ਗਈ। ਪੁਲਿਸ ਵੱਲੋਂ ਇਸ ਸਬੰਧੀ ਧਾਰਾ 174 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ‘ਚ ਪਹੁੰਚੇ ਥਾਣਾ ਅਰਨੀਵਾਲਾ ਦੇ ਐੱਸਐੱਚਓ ਤਰਸੇਮ ਸ਼ਰਮਾ ਨੇ ਦੱਸਿਆ ਕਿ ਮ੍ਰਿਤਕ ਦਾ ਨਾਂ ਪਵਨ ਕੁਮਾਰ ਹੈ, ਜਿਸ ਦੀ ਉਮਰ ਕਰੀਬ 19 ਸਾਲ ਹੈ ਮ੍ਰਿਤਕ ਪਵਨ ਕੁਮਾਰ ਬੀਤੇ ਦਿਨ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਪਣੇ ਪਿੰਡ ਨੂੰ ਜਾ ਰਿਹਾ ਸੀ।
ਰਸਤੇ ‘ਚ ਉਹ ਗਰਮੀ ਕਾਰਨ ਘਬਰਾ ਗਿਆ, ਇਸ ਤੋਂ ਬਾਅਦ ਪਾਣੀ ਪੀਣ ਲਈ ਰਸਤੇ ‘ਚ ਰੁਕਿਆ । ਜਿਥੇ ਚੱਕਰ ਆਉਣ ਕਾਰਨ ਉਹ ਡਿੱਗ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਫਿਲਹਾਲ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ ‘ਚ ਰਖਵਾਇਆ ਗਿਆ ਹੈ, ਪੁਲਿਸ ਅਧਿਕਾਰੀ ਮੁਤਾਬਕ ਇਸ ਮਾਮਲੇ ‘ਚ ਧਾਰਾ 174 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *