ਜੇਲ੍ਹ ਵਿੱਚੋਂ ਬਾਹਰ ਨਿਕਲਦਿਆਂ ਹੀ ਦੀਪ ਸਿੱਧੂ ਦਾ ਵੱਡਾ ਐਕਸ਼ਨ, ਪਿੰਡ-ਪਿੰਡ ਜਾ ਕੇ ਕੀਤੇ ਐਲਾਨ

ਚੰਡੀਗੜ੍ਹ:  ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ (Farmers)ਵੱਲੋਂ ਲਗਾਤਾਰ ਧਿਰਾਂ ਜਾਰੀ ਹੈ। ਇਸ ਵਿਚਕਾਰ ਪੰਜਾਬੀ ਅਦਾਕਾਰ ਦੀਪ ਸਿੱਧੂ ਜੇਲ੍ਹ ਵਿੱਚੋਂ ਬਾਹਰ ਆ ਕੇ ਮੁੜ (kisan andolan)…

ਚੰਡੀਗੜ੍ਹ:  ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ (Farmers)ਵੱਲੋਂ ਲਗਾਤਾਰ ਧਿਰਾਂ ਜਾਰੀ ਹੈ। ਇਸ ਵਿਚਕਾਰ ਪੰਜਾਬੀ ਅਦਾਕਾਰ ਦੀਪ ਸਿੱਧੂ ਜੇਲ੍ਹ ਵਿੱਚੋਂ ਬਾਹਰ ਆ ਕੇ ਮੁੜ (kisan andolan) ਕਿਸਾਨ ਅੰਦੋਲਨ ਵਿੱਚ ਜੁੱਟ ਗਿਆ ਹੈ। ਮਿਲੀ ਜਾਣਕਾਰੀ ਦੇ ਮੁਤਾਬਿਕ ਪਿਛਲੇ ਦਿਨੀ ਉਹ ਕਈ ਥਾਵਾਂ ‘ਤੇ ਜਾ ਕੇ ਲੋਕਾਂ ਨੂੰ ਲਾਮਬੰਦ ਕਰ ਰਹੇ ਹਨ। ਦੀਪ ਸਿੱਧੂ (Deep sidhu) ਲੋਕਾਂ ਨੂੰ ਕਹਿ ਰਹੇ ਹਨ ਕਿ ਕਿਸਾਨ ਅੰਦੋਲਨ ਸਾਡੀ ਹੋਂਦ ਦੀ ਲੜਾਈ ਹੈ। ਇਸ ਲਈ ਸਾਨੂੰ ਇੱਕਜੁੱਟ ਹੋ (Farm law) ਖੇਤੀ ਕਾਨੂੰਨ ਰੱਦ ਕਰਾਉਣ ਲਈ ਲੜਾਈ ਲੜਨੀ ਚਾਹੀਦੀ ਹੈ।

(ਦੀਪ ਸਿੱਧੂ) Deep sidhu ਪਿੰਡਾਂ ਵਿੱਚ ਲੋਕਾਂ ਨੂੰ ਮਿਲ ਰਹੇ ਹਨ। ਉਹ ਲਾਲ ਕਿਲ੍ਹਾ ਦੀ ਘਟਨਾ ਬਾਰੇ ਵੀ ਆਪਣਾ ਪੱਖ ਰੱਖ ਰਹੇ ਹਨ। ਦੀਪ ਸਿੱਧੂ ਨੇ ਕੁਝ ਕਿਸਾਨ ਲੀਡਰਾਂ ਦੇ ਨਾਂ ਲੈ ਕੇ ਦੋਸ਼ ਲਾਇਆ ਹੈ ਕਿ ਲਾਲ ਕਿਲ੍ਹੇ ਵਾਲੀ ਘਟਨਾ ਕੇਵਲ ਉਨ੍ਹਾਂ ’ਤੇ ਮੜ੍ਹੀ ਗਈ ਜਦਕਿ ਕੁਝ ਕਿਸਾਨ ਲੀਡਰਾਂ ਦਾ ਇਸ ਪ੍ਰੋਗਰਾਮ ਲਈ ਪ੍ਰਸਤਾਵ ਸੀ।

ਇਹ ਵੀ ਪੜੋ: ਪੰਜਾਬ ਵਿਚ ਵੈਕਸੀਨ ਸੰਕਟ, ਇਸ ਕੰਪਨੀ ਨੇ ਟੀਕੇ ਦੇਣ ਤੋਂ ਕੀਤੀ ਨਾਂਹ

ਉਨ੍ਹਾਂ ਦਾ ਕਹਿਣਾ ਹੈ ਕਿ 26 ਜਨਵਰੀ ਦੀ ਘਟਨਾ ਸੁੱਤੀ ਸਰਕਾਰ ਨੂੰ ਜਗਾਉਣ ਦਾ ਸੰਕੇਤਕ ਰੋਸ ਪ੍ਰਦਰਸ਼ਨ ਸੀ, ਜੋ ਇਤਿਹਾਸਕ ਤੇ ਲਾਮਿਸਾਲ ਬਣ ਗਿਆ। ਉਨ੍ਹਾਂ ਆਖਿਆ ਕਿ ਭਵਿੱਖ ’ਚ ਹਰ 26 ਜਨਵਰੀ ਨੂੰ ਲੋਕ ਉਸ ਘਟਨਾ ਦੀ ਗੱਲ ਕਰਨਗੇ। ਦੂਤੇ ਪਾਸੇ ਕੋਰੋਨਾ ਦੇ ਕਹਿਰ ਦੇ ਨਾਲ ਹੀ ਹੁਣ  ਕਿਸਾਨ ਅੰਦੋਲਨ ਜ਼ੋਰ ਫੜਨ ਲੱਗਾ ਹੈ।

ਇਹ ਵੀ ਪੜੋ: ਚੰਡੀਗੜ੍ਹ ਦੀ ਮਾਰਕਿਟ ਵਿਚ ਲੱਗੀ ਭਿਆਨਕ ਅੱਗ, 6 ਦੁਕਾਨਾਂ ਚੜ੍ਹੀਆਂ ਅੱਗ ਦੀ ਭੇਟ

ਕਿਸਾਨਾਂ ਨੇ 26 ਮਈ ਨੂੰ ਕਾਲਾ ਦਿਵਸ ਮਨਾਉਣ ਦਾ ਐਲਾਨ ਕੀਤਾ ਹੈ। ਪੰਜਾਬ ਤੇ ਹਰਿਆਣਾ ਦੇ ਹਾਜ਼ਾਰਾਂ ਕਿਸਾਨ ਦਿੱਲੀ ਦਿੱਲੀ ਵੱਲ ਕੂਚ ਕਰ ਰਹੇ ਹਨ। ਪੰਜਾਬ ਵਿੱਚ 26 ਮਈ ਨੂੰ ‘ਕਾਲਾ ਦਿਨ’ ਮਨਾਉਂਦਿਆਂ ਕਿਸਾਨਾਂ ਤੇ ਕਿਸਾਨ ਹਮਾਇਤੀਆਂ ਵੱਲੋਂ ਆਪਣੇ ਘਰਾਂ, ਦੁਕਾਨਾਂ ਤੇ ਵਾਹਨਾਂ ’ਤੇ ਕਾਲੇ ਝੰਡੇ ਲਗਾ ਕੇ ਪ੍ਰਧਾਨ ਮੰਤਰੀ ਦੇ ਪੁਤਲੇ ਸਾੜੇ ਜਾਣਗੇ।

Leave a Reply

Your email address will not be published. Required fields are marked *