ਫਰੀਦਕੋਟ : ਕਿਸਾਨ ਮੰਗਾਂ ਨਾ ਮੰਨੀਆਂ ਜਾਣ ਕਾਰਨ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਲੋਕ ਸਭਾ ਚੋਣਾਂ ਵਿਚ ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੋਇਆ ਹੈ। ਲੋਕ ਸਭਾ ਹਲਕਾ ਫਰੀਦਕੋਟ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੂੰ ਹਰ ਰੋਜ਼ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਾਜਪਾ ਉਮੀਦਵਾਰ ਹੰਸ ਰਾਜ ਹੰਸ ਚੋਣ ਪ੍ਰਚਾਰ ਦੇ ਲਈ ਅੱਜ ਫਰੀਦਕੋਟ ਦੇ ਪਿੰਡ ਅਰਾਈਆਂ ਵਾਲਾ ਵਿਖੇ ਪਹੁੰਚੇ ਸਨ। ਜਦੋਂ ਕਿਸਾਨ ਉਨ੍ਹਾਂ ਦਾ ਵਿਰੋਧ ਕਰਨ ਲਈ ਇਕੱਠੇ ਹੋਏ ਤਾਂ ਫਰੀਦਕੋਟ ਪੁਲਿਸ ਨੇ ਕਿਸਾਨਾਂ, ਛੋਟੇ ਬੱਚਿਆਂ ਅਤੇ ਔਰਤਾਂ ਨੂੰ ਹਿਰਾਸਤ ਵਿਚ ਲੈ ਲਿਆ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ।
ਇਸ ਦੌਰਾਨ ਭੱਦੀ ਟਿੱਪਣੀ ਕਰਨ ਵਾਲਿਆਂ ਉਤੇ ਹੰਸ ਰਾਜ ਹੰਸ ਭੜਕੇ ਨਜ਼ਰ ਆਏ ਹਨ। ਉਨ੍ਹਾਂ ਕਿਹਾ ਹੈ ਕਿ ਇਸ ਹਲਕੇ ਵਿਚ ਹੋਰ ਵੀ ਕਈ ਉਮੀਦਵਾਰ ਖੜ੍ਹੇ ਹਨ ਪਰ ਸਿਰਫ ਮੇਰਾ ਹੀ ਵਿਰੋਧ ਕੀਤਾ ਜਾ ਰਿਹਾ ਹੈ। ਇਹ ਲੋਕ ਗਰੀਬਾਂ ਨੂੰ ਹੀ ਦਬਾਉਂਦੇ ਹਨ। ਮੈਂ ਕਿਸਾਨਾਂ-ਮਜ਼ਦੂਰਾਂ, ਵਪਾਰੀਆਂ, ਦੁਕਾਨਦਾਰਾਂ ਦੇ ਵੇਹੜਿਆਂ ਵਿਚ ਜਾਣਾ ਚਾਹੁੰਦਾ ਹਾਂ ਪਰ ਮੈਨੂੰ ਜਾਣ ਨਹੀਂ ਦਿੱਤਾ ਜਾ ਰਿਹਾ। ਅਸੀਂ ਹੁਣ ਹਰ ਪਿੰਡ ਵਿੱਚ ਜਾਵਾਂਗੇ, ਜਿਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ।
ਹੰਸ ਰਾਜ ਹੰਸ ਨੇ ਕਿਹਾ ਕਿ ਅੱਜ ਤੋਂ ਕਿਸੇ ਵੀ ਪਿੰਡ ‘ਚ ਚੋਣ ਪ੍ਰੋਗਰਾਮ ਰੱਦ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਸਿਰਫ਼ ਮੇਰੇ ਇਕੱਲੇ ਬਾਰੇ ਭੱਦੀ ਸ਼ਬਦਾਬਲੀ ਵਰਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੇ ਨਾਲ ਹਨ। ਹੰਸ ਰਾਜ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਪਿੰਡਾਂ ਵਿਚ ਜਾਣ ਦਿੱਤਾ ਜਾਵੇ, ਉਹ ਹਲਕੇ ਦੇ ਸਾਰੇ ਪਿੰਡਾਂ ਵਿਚ ਜਾਣਾ ਚਾਹੁੰਦੇ ਹਨ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪੰਜਾਬ ਅਤੇ ਸਿੱਖਾਂ ਪੱਖੀ ਲਏ ਗਏ ਫ਼ੈਸਲਿਆਂ ਦਾ ਜ਼ਿਕਰ ਕੀਤਾ।
ਹੰਸ ਰਾਜ ਹੰਸ ਦਾ ਵਿਰੋਧ ਕਰਦੇ ਕਿਸਾਨਾਂ ਨੂੰ ਪੁਲਿਸ ਨੇ ਪਾਈਆਂ ਭਾਜੜਾਂ, ਲਏ ਹਿਰਾਸਤ ਵਿਚ, ਭਾਜਪਾ ਉਮੀਦਵਾਰ ਨੇ ਵੀ ਕਰ’ਤਾ ਵੱਡਾ ਐਲਾਨ
ਫਰੀਦਕੋਟ : ਕਿਸਾਨ ਮੰਗਾਂ ਨਾ ਮੰਨੀਆਂ ਜਾਣ ਕਾਰਨ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਲੋਕ ਸਭਾ ਚੋਣਾਂ ਵਿਚ ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ ਦੇ…
