ਫ਼ਿਰੋਜ਼ਪੁਰ : ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਫਸਵੇਂ ਮੁਕਾਬਲੇ ਮਗਰੋਂ ਕਾਂਗਰਸ ਦੇ ਸ਼ੇਰ ਸਿੰਘ ਘੁਬਾਇਆ ਨੇ ਜਿੱਤ ਹਾਸਲ ਕੀਤੀ ਹੈ। ਅਕਾਲੀ ਦਲ ਦਾ ਕਿਲ੍ਹਾ ਮੰਨੇ ਜਾਂਦੇ ਫਿਰੋਜ਼ਪੁਰ ਨੂੰ ਫਤਹਿ ਕਰ ਲਿਆ ਹੈ। ਉਹ ਆਪਣੇ ਕਰੀਬੀ ਉਮੀਦਵਾਰ ਆਮ ਆਦਮੀ ਪਾਰਟੀ ਦੇ ਜਗਦੀਪ ਸਿੰਘ ਕਾਕਾ ਬਰਾੜ ਨੂੰ ਮਹਿਜ਼ 3242 ਵੋਟਾਂ ਦੇ ਫ਼ਰਕ ਨਾਲ ਹਰਾ ਕੇ ਤੀਜੀ ਵਾਰ ਮੈਂਬਰ ਪਾਰਲੀਮੈਂਟ ਬਣ ਗਏ ਹਨ। ਲੰਮਾ ਸਮਾਂ ਚਾਰੇ ਮੁੱਖ ਪਾਰਟੀਆਂ ਦੇ ਉਮੀਦਵਾਰ ਮਹਿਜ਼ ਚਾਰ ਹਜ਼ਾਰ ਦੇ ਫ਼ਰਕ ਨਾਲ ਅੱਗੇ-ਪਿੱਛੇ ਚੱਲ ਰਹੇ ਸਨ। ਸ਼ੇਰ ਸਿੰਘ ਘੁਬਾਇਆ ਨੂੰ 266626 ਵੋਟਾਂ ਮਿਲੀਆਂ, ਦੂਜੇ ਨੰਬਰ ‘ਤੇ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਨੂੰ 263384, ਜਦੋਂਕਿ ਭਾਜਪਾ ਦੇ ਰਾਣਾ ਗੁਰਮੀਤ ਸਿੰਘ ਸੋਢੀ 255097 ਵੋਟਾਂ ਨਾਲ ਤੀਜੇ ਨੰਬਰ ‘ਤੇ ਰਹੇ। ਅਕਾਲੀ ਦਲ ਬਾਦਲ ਦੇ ਨਰਦੇਵ ਸਿੰਘ ਬੌਬੀ ਮਾਨ 253645 ਵੋਟਾਂ ਨਾਲ ਚੌਥੇ ਨੰਬਰ ‘ ਤੇ ਰਹੇ।
ਜ਼ਿਕਰਯੋਗ ਹੈ ਕਿ ਪਿਛਲੇ ਢਾਈ ਦਹਾਕਿਆਂ ਤੋਂ ਵੱਧ ਸਮੇਂ ਤੋਂ ਇਸ ਸੀਟ ’ਤੇ ਸ਼੍ਰੋਮਣੀ ਅਕਾਲੀ ਦਲ ਕਾਬਜ਼ ਹੈ। ਹਾਲਾਂਕਿ ਇਸ ਵਾਰ ਸੁਖਬੀਰ ਬਾਦਲ ਮੈਦਾਨ ਵਿਚ ਨਹੀਂ ਹਨ। ਉਨ੍ਹਾਂ ਦੀ ਥਾਂ ਅਕਾਲੀ ਦਲ ਵੱਲੋਂ ਨਰਦੇਵ ਬੌਬੀ ਮਾਨ ਚੋਣ ਮੈਦਾਨ ਵਿਚ ਹਨ। ਕਾਂਗਰਸ ਦੇ ਸ਼ੇਰ ਸਿੰਘ ਘੁਬਾਇਆ ਉਨ੍ਹਾਂ ਨੂੰ ਚੁਣੌਤੀ ਦੇ ਰਹੇ ਹਨ, ਜੋ ਪਹਿਲਾਂ ਹੀ ਅਕਾਲੀ ਦਲ ਦੀ ਟਿਕਟ ‘ਤੇ ਇਹ ਸੀਟ ਜਿੱਤ ਚੁੱਕੇ ਹਨ। ਭਾਜਪਾ ਵੱਲੋਂ ਰਾਣਾ ਗੁਰਮੀਤ ਸਿੰਘ ਸੋਢੀ ਤੇ ‘ਆਪ’ ਵੱਲੋਂ ਜਗਦੀਪ ਸਿੰਘ ਕਾਕਾ ਬਰਾੜ ਚੋਣ ਮੈਦਾਨ ਵਿਚ ਹਨ।
ਫਿਰੋਜ਼ਪੁਰ : ਕਾਂਗਰਸ ਦੇ ਘੁਬਾਇਆ ਸਖਤ ਟੱਕਰ ਮਗਰੋਂ ਜਿੱਤੇ, ਆਪ ਦੇ ਕਾਕਾ ਬਰਾੜ ਦੂਜੇ ਨੰਬਰ ਉਤੇ
ਫ਼ਿਰੋਜ਼ਪੁਰ : ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਫਸਵੇਂ ਮੁਕਾਬਲੇ ਮਗਰੋਂ ਕਾਂਗਰਸ ਦੇ ਸ਼ੇਰ ਸਿੰਘ ਘੁਬਾਇਆ ਨੇ ਜਿੱਤ ਹਾਸਲ ਕੀਤੀ ਹੈ। ਅਕਾਲੀ ਦਲ ਦਾ ਕਿਲ੍ਹਾ ਮੰਨੇ…
