ਸ੍ਰੀ ਮੁਕਤਸਰ ਸਾਹਿਬ – ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਮਾਮਾ ਗੁਰਰਾਜ ਸਿੰਘ ਫ਼ੱਤਣਵਾਲਾ ਦੇ ਦਿਹਾਂਤ ਹੋ ਗਿਆ ਹੈ। ਮਾਮਾ ਗੁਰਰਾਜ ਸਿੰਘ ਫ਼ੱਤਣਵਾਲਾ ਦੇ ਦੇਹਾਂਤ ਦਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਸਦਮਾ ਲੱਗਾ ਹੈ। ਮਿਲੀ ਜਾਣਕਾਰੀ ਦੇ ਮੁਤਾਬਿਕ ਉਨ੍ਹਾਂ ਨੂੰ ਕੁਝ ਦਿਨ ਪਹਿਲਾਂ ਕੋਰੋਨਾ ਤੋਂ ਪੀੜਤ ਹੋ ਜਾਣ ਕਾਰਨ ਆਦੇਸ਼ ਹਸਪਤਾਲ ਬਠਿੰਡਾ ਵਿਖੇ ਦਾਖਲ ਕਰਵਾਇਆ ਗਿਆ ਸੀ।
ਦੱਸ ਦੇਈਏ ਕਿ ਆਪ ਸਾਬਕਾ ਵਿਧਾਇਕ ਹਰਚੰਦ ਸਿੰਘ ਫ਼ੱਤਣਵਾਲਾ ਦੇ ਸਪੁੱਤਰ ਅਤੇ ਮਾਰਕੀਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਅਤੇ ਸ਼ੂਗਰ ਮਿੱਲ ਫ਼ਰੀਦਕੋਟ ਦੇ ਸਾਬਕਾ ਚੇਅਰਮੈਨ ਮਨਜੀਤ ਸਿੰਘ ਫ਼ੱਤਣਵਾਲਾ ਦੇ ਪਿਤਾ ਸਨ। ਉਨ੍ਹਾਂ ਦਾ ਅੰਤਿਮ ਸਸਕਾਰ ਸ਼ਾਮ ਪੰਜ ਵਜੇ ਪਿੰਡ ਫ਼ੱਤਣਵਾਲਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਜਾਵੇਗਾ।