ਜਲੰਧਰ: ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਲੀ ਦੇ ਬਾਰਡਰਾਂ ਉੱਪਰ ਕਿਸਾਨਾਂ ਦਾ ਧਰਨਾ ਜਾਰੀ ਹੈ। ਗਰਮੀ ਦੇ ਚੱਲਦੇ ਹੇਠਾਂ ਸੌਣ ਵਿਚ ਕਿਸਾਨਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਵਿਚਾਲੇ ਅੱਜ ਨਕੋਦਰ ਵਿਖੇ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਦੀ ਅਗਵਾਈ ਵਿੱਚ ਪੰਜਾਬ ਭਾਜਪਾ ਦੇ ਆਗੂ ਹਰਜੀਤ ਗਰੇਵਾਲ ਦਾ ਪੁਤਲਾ ਫੂਕਿਆ ਗਿਆ।
ਦੱਸ ਦੇਈਏ ਕਿ ਹਰਜੀਤ ਗਰੇਵਾਲ ਕਿਸਾਨਾਂ ਦੇ ਖਿਲਾਫ ਬਿਆਨ ਬਾਜੀ ਕਰਦਾ ਆ ਰਿਹਾ ਹੈ। ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਨੇ ਕਿਹਾ ਕਿ ਜਦੋਂ ਤੱਕ ਮੋਦੀ ਸਰਕਾਰ ਨੇ ਜੋ ਕਿਸਾਨਾਂ ਦੇ ਖਿਲਾਫ ਕਾਲ਼ੇ ਕਾਨੂੰਨ ਬਣਾਏ ਹਨ ਉਨ੍ਹਾਂ ਨੂੰ ਰੱਦ ਨਹੀਂ ਕਰਦੀ ਉਦੋਂ ਤੱਕ ਮੋਦੀ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਚਲਦੇ ਰਹਿਣਗੇ।