ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿ.ਆ ਤੋਂ ਬਾਅਦ ਸੁਰਖੀਆਂ ਵਿਚ ਆਇਆ ਭਾਰਤ ਦੇ ਮੋਸਟ ਵਾਂਟੇਡ ਗੈਂਗਸਟਰਾਂ ਵਿੱਚੋਂ ਇੱਕ ਗੈਂਗਸਟਰ ਗੋਲਡੀ ਬਰਾੜ ਨੇ ਇੱਕ ਹੋਰ ਬੰਦੇ ਦੇ ਕ.ਤ.ਲ ਦੀ ਜ਼ਿੰਮੇਵਾਰੀ ਲੈ ਲਈ ਹੈ। ਗੋਲਡੀ ਬਰਾੜ ਨੇ ਦਾਅਵਾ ਕੀਤਾ ਹੈ ਕਿ ਉਕਤ ਵਿਅਕਤੀ ਦੀ ਹੱਤਿਆ ਦੇ ਪਿੱਛੇ ਉਸ ਦਾ ਹੱਥ ਹੈ। ਉਸ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ‘ਚ ਕਿਹਾ ਹੈ ਕਿ ਉਸ ਨੇ ਰੂਸ ‘ਚ ਬਦਨਾਮ ਗੈਂਗਸਟਰ ਭੁੱਪੀ ਰਾਣਾ ਦੇ ਬੰਦੇ ਦਾ ਕ.ਤ.ਲ ਕਰਵਾਇਆ ਹੈ। ਗੋਲਡੀ ਬਰਾੜ ਨੇ ਦਾਅਵਾ ਕੀਤਾ ਹੈ ਕਿ ਭੁੱਪੀ ਰਾਣਾ ਨੇ ਆਪਣੇ ਬੰਦੇ ਨੂੰ ਮੁਖਬਰ ਬਣਾ ਕੇ ਸਾਡੇ ਗਿਰੋਹ ਵਿੱਚ ਸ਼ਾਮਲ ਕੀਤਾ ਸੀ। ਇਸ ਲਈ ਅਸੀਂ ਬਦਲਾ ਲਿਆ ਹੈ।
ਗੋਲਡੀ ਬਰਾੜ ਨੇ ਕਿਹਾ ਹੈ ਕਿ ਉਸ ਬੰਦੇ ਦਾ ਨਾਂ ਅਜੇ ਰਾਣਾ ਸੀ। ਉਸ ਨੇ ਗੋਲਡੀ ਬਰਾੜ ਗੈਂਗ ਵਿੱਚ ਸ਼ਾਮਲ ਹੋਣ ਤੋਂ ਬਾਅਦ ਭੁੱਪੀ ਰਾਣਾ ਨੂੰ ਸੂਚਨਾ ਦੇਣੀ ਸ਼ੁਰੂ ਕਰ ਦਿੱਤੀ ਸੀ। ਗੋਲਡੀ ਬਰਾੜ ਅਨੁਸਾਰ ਜਦੋਂ ਅਜੇ ਰਾਣਾ ਦੀ ਸੱਚਾਈ ਸਾਹਮਣੇ ਆਈ ਤਾਂ ਉਸ ਦਾ ਬੇਰਹਿਮੀ ਨਾਲ ਕ.ਤ.ਲ ਕਰ ਦਿੱਤਾ ਗਿਆ। ਗੋਲਡੀ ਬਰਾੜ ਨੇ ਅਜੈ ਰਾਣਾ ਦੀ ਤਸਵੀਰ ਵੀ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀ ਹੈ।
ਗੈਂ.ਗਸਟਰ ਗੋਲਡੀ ਬਰਾੜ ਨੇ ਮਰ.ਵਾਇਆ ਇਕ ਹੋਰ ਬੰਦਾ, ਪੋਸਟ ਪਾ ਕੇ ਲਈ ਜ਼ਿੰਮੇਵਾਰੀ, ਕਾਰਨ ਵੀ ਦੱਸਿਆ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿ.ਆ ਤੋਂ ਬਾਅਦ ਸੁਰਖੀਆਂ ਵਿਚ ਆਇਆ ਭਾਰਤ ਦੇ ਮੋਸਟ ਵਾਂਟੇਡ ਗੈਂਗਸਟਰਾਂ ਵਿੱਚੋਂ ਇੱਕ ਗੈਂਗਸਟਰ ਗੋਲਡੀ ਬਰਾੜ ਨੇ ਇੱਕ ਹੋਰ…
