ਚੰਡੀਗੜ੍ਹ: ਪੰਜਾਬ ਦੇ ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਅੱਜ ਵਿਜੀਲੈਂਸ ਸਾਹਮਣੇ ਪੇਸ਼ ਹੋਏ। ਵਿਜੀਲੈਂਸ ਵੱਲੋਂ ਚੰਨੀ ਤੋਂ ਪੁੱਛਗਿੱਛ ਕੀਤੀ। ਪੁੱਛਗਿੱਛ ਮਗਰੋਂ ਚਰਨਜੀਤ ਚੰਨੀ ਦਾ ਕਹਿਣਾ ਹੈ ਕਿ ਸਰਕਾਰ ਮੈਨੂੰ ਜ਼ਲੀਲ ਕਰ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮੇਰੇ ਖਿਲਾਫ਼ ਝੂਠਾ ਕੇਸ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਉਨ੍ਹਾਂ ਨੇ ਕਿਹਾ ਹੈ ਕਿ ਮੈਂ ਹਮੇਸ਼ਾ ਇਮਾਨਦਾਰੀ ਨਾਲ ਕੰਮ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਆਪਣੇ ਸਟੈਂਡ ਉੱਤੇ ਅੱਜ ਵੀ ਕਾਇਮ ਹਾਂ। ਉਨ੍ਹਾਂ ਨੇ ਕਿਹਾ ਹੈ ਕਿ ਮੈਨੂੰ ਮਾਰਨ ਦੀ ਕੋਸ਼ਿਸ਼ ਕਰ ਰਹੇ ਹਨ ਪਰ ਮੈਂ ਨਹੀਂ ਮਰਾਂਗਾ। ਉਨ੍ਹਾਂ ਨੇ ਕਿਹਾ ਹੈ ਕਿ ਤਕਰੀਬਨ 7 ਘੰਟੇ ਪੁੱਛਗਿੱਛ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੈਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।