Punjab News: ਹਮੇਸ਼ਾ ਹੀ ਦਾਦੀ ਦਾ ਆਪਣੇ ਪੋਤੇ-ਪੋਤੀਆਂ ਦੇ ਨਾਲ ਬਹੁਤ ਪਿਆਰ ਦੇਖਣ ਨੂੰ ਮਿਲਦਾ ਹੈ ਪਰ ਕਈ ਵਾਰ ਖੂਨ ਦੇ ਰਿਸ਼ਤੇ ਕਿਸ ਹੱਦ ਤੱਕ ਸਫੈਦ ਹੋ ਜਾਂਦੇ ਹਨ ਕਿ ਅਸੀਂ ਸੋਚ ਵੀ ਨਹੀਂ ਸਕਦੇ। ਅਜਿਹਾ ਹੀ ਇੱਕ ਮਾਮਲਾ ਅੰਮ੍ਰਿਤਸਰ ਦੇ ਅਜਨਾਲਾ ਇਲਾਕੇ ਤੋਂ ਸਾਹਮਣੇ ਆ ਰਿਹਾ ਹੈ ਜਿੱਥੇ ਇੱਕ ਪੋਤਰੇ ਵੱਲੋਂ ਆਪਣੀ ਹੀ ਦਾਦੀ ਦਾ ਕਤਲ ਕਰ ਦਿੱਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ ਐਸ ਪੀ ਅਜਨਾਲਾ ਨੇ ਦੱਸਿਆ ਕਿ ਅਜਨਾਲਾ ਅਧੀਨ ਆਉਂਦੇ ਪਿੰਡ ਬੱਗਾਕਲਾਂ ਵਿਖੇ ਇੱਕ ਨੌਜਵਾਨ ਵੱਲੋਂ ਆਪਣੀ ਹੀ ਦਾਦੀ ਦਾ ਕਤਲ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜਦੋਂ ਜਾਂਚ ਦੌਰਾਨ ਕਤਲ ਦਾ ਕਾਰਨ ਜਾਨਣ ਦੀ ਕੋਸ਼ਿਸ਼ ਕੀਤੀ ਗਈ ਤਾ ਪਤਾ ਲੱਗਾ ਕਿ ਨੌਜਵਾਨ ਵੱਲੋਂ ਸ਼ਰਾਬ ਦਾ ਨਸ਼ਾ ਕੀਤਾ ਹੋਇਆ ਸੀ
ਅਤੇ ਉਸਦੇ ਕਿਸੇ ਦੋਸਤ ਨੇ ਕਿਹਾ ਕਿ ਉਸ ਦੀ ਦਾਦੀ ਵਿਦੇਸ਼ ਜਾਣ ਵਿੱਚ ਅੜਕਨ ਬਣੀ ਹੋਈ ਹੈ ਜਿਸ ਕਰਕੇ ਉਸ ਲੜਕੇ ਵੱਲੋਂ ਆਪਣੀ ਦਾਦੀ ਦਾ ਕਤਲ ਕਰ ਦਿੱਤਾ।
ਜਾਣਕਰੀ ਮੁਤਾਬਿਕ ਪਤਾ ਲੱਗਾ ਕਿ ਫਿਲਹਾਲ ਪੁਲਿਸ ਵੱਲੋਂ ਦੋਸ਼ੀ ਲੜਕੇ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਇਸ ਪੂਰੇ ਮਾਮਲੇ ਦੀ ਜਾਂਚ ਵੀ ਕੀਤੀ ਜਾ ਰਹੀ ਹੈ ਤੇ ਇਸ ਕਤਲ ਦੇ ਵਿੱਚ ਜੇਕਰ ਮ੍ਰਿਤਕ ਮਾਤਾ ਦੇ ਪੋਤਰੇ ਤੋਂ ਇਲਾਵਾ ਹੋਰ ਵੀ ਕੋਈ ਵਿਅਕਤੀ ਸ਼ਾਮਲ ਹੋਇਆ ਤਾਂ ਉਸਦੇ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ।
ਇੱਥੇ ਜ਼ਿਕਰਯੋਗ ਹੈ ਕਿ ਬੱਚਿਆਂ ਨੂੰ ਅੱਗੇ ਵੱਧਣ ਦੀ ਪ੍ਰੇਰਣਾ ਹਮੇਸ਼ਾਂ ਦਾਦਾ-ਦਾਦੀ ਤੋਂ ਮਿਲਦੀ ਹੈ ਉਨ੍ਹਾਂ ਨੂੰ ਜ਼ਿਆਦਾ ਖੁਸ਼ੀ ਆਪਣੇ ਬੱਚਿਆਂ ਦੀ ਤਰੱਕੀ ਦੇਖ ਕੇ ਹੁੰਦੀ ਹੈ ਓਨੀ ਹੀ ਜ਼ਿਆਦਾ ਤਸੱਲੀ ਆਪਣੇ ਪੋਤੇ ਪੋਤੀਆਂ ਦੇ ਅੱਗੇ ਵਧਣ ਦੀ ਹੁੰਦੀ ਹੈ ਇਹ ਰਿਸ਼ਤਾ ਹਮੇਸ਼ਾ ਭਾਵਨਾਵਾਂ ਨਾਲ ਜੁੜਿਆ ਹੁੰਦਾ ਹੈ ਅਜਨਾਲਾ ਵਿਖੇ ਵਾਪਰੀ ਇਸ ਘਟਨਾ ਨੇ ਦਾਦੀ ਪੋਤੀ ਦੇ ਰਿਸ਼ਤੇ ਨੂੰ ਵੀ ਤਾਰ ਤਾਰ ਕਰ ਦਿੱਤਾ ਹੈ