ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (ਮਿਤੀ 1-05-2021)

ਵਡਹੰਸੁ ਮਃ ੩ ॥ ਰੋਵਹਿ ਪਿਰਹਿ ਵਿਛੁੰਨੀਆ ਮੈ ਪਿਰੁ ਸਚੜਾ ਹੈ ਸਦਾ ਨਾਲੇ ॥ ਜਿਨੀ ਚਲਣੁ ਸਹੀ ਜਾਣਿਆ ਸਤਿਗੁਰੁ ਸੇਵਹਿ ਨਾਮੁ ਸਮਾਲੇ ॥ ਸਦਾ ਨਾਮੁ…

ਵਡਹੰਸੁ ਮਃ ੩ ॥ ਰੋਵਹਿ ਪਿਰਹਿ ਵਿਛੁੰਨੀਆ ਮੈ ਪਿਰੁ ਸਚੜਾ ਹੈ ਸਦਾ ਨਾਲੇ ॥ ਜਿਨੀ ਚਲਣੁ ਸਹੀ ਜਾਣਿਆ ਸਤਿਗੁਰੁ ਸੇਵਹਿ ਨਾਮੁ ਸਮਾਲੇ ॥ ਸਦਾ ਨਾਮੁ ਸਮਾਲੇ ਸਤਿਗੁਰੁ ਹੈ ਨਾਲੇ ਸਤਿਗੁਰੁ ਸੇਵਿ ਸੁਖੁ ਪਾਇਆ॥ ਸਬਦੇ ਕਾਲੁ ਮਾਰਿ ਸਚੁ ਉਰਿ ਧਾਰਿ ਫਿਰਿ ਆਵਣ ਜਾਣੁ ਨ ਹੋਇਆ ॥ ਸਚਾ ਸਾਹਿਬੁ ਸਚੀ ਨਾਈ ਵੇਖੈ ਨਦਰਿ ਨਿਹਾਲੇ ॥ ਰੋਵਹਿ ਪਿਰਹੁ ਵਿਛੁੰਨੀਆ ਮੈ ਪਿਰੁ ਸਚੜਾ ਹੈ ਸਦਾ ਨਾਲੇ ॥੧॥

ਅਰਥ: ਪ੍ਰਭੂ-ਪਤੀ ਤੋਂ ਵਿਛੁੜੀਆਂ ਹੋਈਆਂ ਜੀਵ-ਇਸਤ੍ਰੀਆਂ ਸਦਾ ਦੁਖੀ ਰਹਿੰਦੀਆਂ ਹਨ (ਉਹ ਨਹੀਂ ਜਾਣਦੀਆਂ ਕਿ) ਮੇਰਾ ਪ੍ਰਭੂ-ਪਤੀ ਸਦਾ ਜੀਊਂਦਾ-ਜਾਗਦਾ ਹੈ, ਤੇ, ਸਦਾ (ਸਾਡੇ) ਨਾਲ ਵੱਸਦਾ ਹੈ। ਹੇ ਭਾਈ! ਜਿਨ੍ਹਾਂ ਜੀਵਾਂ ਨੇ (ਜਗਤ ਤੋਂ ਆਖ਼ਰ) ਚਲੇ ਜਾਣ ਨੂੰ ਠੀਕ ਮੰਨ ਲਿਆ ਹੈ, ਉਹ ਪਰਮਾਤਮਾ ਦਾ ਨਾਮ ਹਿਰਦੇ ਵਿਚ ਵਸਾ ਕੇ ਗੁਰੂ ਦੀ ਦੱਸੀ ਸੇਵਾ ਕਰਦੇ ਹਨ। ਹੇ ਭਾਈ! ਜਿਹੜਾ ਮਨੁੱਖ ਪ੍ਰਭੂ ਦੇ ਨਾਮ ਨੂੰ ਹਿਰਦੇ ਵਿਚ ਸਦਾ ਵਸਾਈ ਰੱਖਦਾ ਹੈ, ਗੁਰੂ ਉਸ ਦੇ ਅੰਗ-ਸੰਗ ਵੱਸਦਾ ਹੈ, ਉਹ ਗੁਰੂ ਦੀ ਦੱਸੀ ਸੇਵਾ ਕਰ ਕੇ ਸੁਖ ਮਾਣਦਾ ਹੈ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਮੌਤ ਦੇ ਡਰ ਨੂੰ ਦੂਰ ਕਰ ਕੇ ਉਹ ਮਨੁੱਖ ਸਦਾ-ਥਿਰ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਂਦਾ ਹੈ, ਉਸ ਨੂੰ ਮੁੜ ਜਨਮ ਮਰਨ ਦਾ ਗੇੜ ਨਹੀਂ ਵਿਆਪਦਾ। ਹੇ ਭਾਈ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ, ਉਹ ਮੇਹਰ ਦੀ ਨਿਗਾਹ ਕਰ ਕੇ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ। (ਪਰ) ਪ੍ਰਭੂ-ਪਤੀ ਤੋਂ ਵਿਛੁੜੀਆਂ ਹੋਈਆਂ ਜੀਵ-ਇਸਤ੍ਰੀਆਂ ਸਦਾ ਦੁਖੀ ਰਹਿੰਦੀਆਂ ਹਨ (ਉਹ ਨਹੀਂ ਜਾਣਦੀਆਂ ਕਿ) ਮੇਰਾ ਪ੍ਰਭੂ-ਪਤੀ ਸਦਾ ਜੀਊਂਦਾ-ਜਾਗਦਾ ਹੈ, ਤੇ, ਸਦਾ ਸਾਡੇ ਨਾਲ ਵੱਸਦਾ ਹੈ।੧।

WADAHANS, THIRD MEHL: Those who are separated from their Beloved Husband Lord weep and wail, but my True Husband Lord is always with me. Those who know that they must depart serve the True Guru, and dwell upon the Naam, the Name of the Lord. They dwell constantly upon the Naam, and the True Guru is with them; they serve the True Guru, and so obtain peace. Through the Shabad, they kill death, and enshrine the True Lord within their hearts; they shall not have to come and go again. True is the Lord and Master, and True is His Name; His Gracious Glance brings rapture. Those who are separated from their Beloved Husband Lord weep and wail, but my True Husband Lord is always with me. || 1 || 

Leave a Reply

Your email address will not be published. Required fields are marked *