Imran Khan arrested: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਮਰਾਨ ਨੂੰ ਪਾਕਿ ਰੇਂਜਰਸ ਨੇ ਕੋਰਟ ਰੂਮ ਤੋਂ ਹੀ ਗ੍ਰਿਫਤਾਰ ਕੀਤਾ ਹੈ। ਇਮਰਾਨ ਦੀ ਗ੍ਰਿਫਤਾਰੀ ਅਜਿਹੇ ਸਮੇਂ ਹੋਈ ਹੈ ਜਦੋਂ ਉਸ ਨੇ ਹਾਲ ਹੀ ‘ਚ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐੱਸਆਈ ਦੇ ਅਧਿਕਾਰੀ ਮੇਜਰ ਜਨਰਲ ਫੈਜ਼ਲ ਨਸੀਰ ‘ਤੇ ਗੰਭੀਰ ਦੋਸ਼ ਲਗਾਏ ਸਨ। ਇਮਰਾਨ ਨੇ ਦੋਸ਼ ਲਾਇਆ ਸੀ ਕਿ ਮੇਜਰ ਜਨਰਲ ਫੈਸਲ ਨਸੀਰ ਉਸ ਨੂੰ ਮਾਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਇਮਰਾਨ ਦੇ ਇਸ ਬਿਆਨ ਲਈ ਪਾਕਿਸਤਾਨੀ ਫੌਜ ਨੇ ਉਨ੍ਹਾਂ ਨੂੰ ਤਾੜਨਾ ਕੀਤੀ ਸੀ। ਪਾਕਿਸਤਾਨੀ ਮੀਡੀਆ ਮੁਤਾਬਕ ਇਮਰਾਨ ਨੂੰ ਅਲ-ਕਾਦਿਰ ਟਰੱਸਟ ਮਾਮਲੇ ‘ਚ ਇਸਲਾਮਾਬਾਦ ਹਾਈ ਕੋਰਟ ਦੇ ਬਾਹਰ ਰੇਂਜਰਾਂ ਨੇ ਗ੍ਰਿਫਤਾਰ ਕੀਤਾ ਹੈ। ਇਮਰਾਨ ਖਾਨ ਆਪਣੇ ਖਿਲਾਫ ਦਰਜ ਕਈ ਮਾਮਲਿਆਂ ‘ਚ ਜ਼ਮਾਨਤ ਲੈਣ ਇੱਥੇ ਆਏ ਸਨ।
ਪਾਰਟੀ ਵੱਲੋਂ ਐਲਾਨ
ਇਮਰਾਨ ਖਾਨ ਦੀ ਪਾਰਟੀ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਪਾਰਟੀ ਦੇ ਸਮਰਥਕਾਂ ਵੱਲੋਂ ਪਾਕਿਸਤਾਨ ਵਿੱਚ ਪ੍ਰਦਰਸ਼ਨ ਕੀਤੇ ਜਾਣ। ਪਾਰਟੀ ਦਾ ਦਾਅਵਾ ਹੈ ਕਿ ਇਮਰਾਨ ਖ਼ਾਨ ਦਾ ਵਕੀਲ ਅਦਾਲਤ ਦੇ ਅਹਾਤੇ ਵਿੱਚ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ।