ਖੰਨਾ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, 22 ਹਥਿਆਰਾਂ ਸਮੇਤ 10 ਗ੍ਰਿਫ਼ਤਾਰ

ਖੰਨਾ:  ਖੰਨਾ ਪੁਲਿਸ ਨੂੰ ਵੱਡੀ ਸਫ਼ਲਤਾ ਉਦੋਂ ਮਿਲੀ ਜਦੋਂ ਉਨ੍ਹਾਂ ਨੇ ਪੰਜਾਬ ’ਚ ਹਥਿਆਰ ਸਪਲਾਈ ਕਰਨ ਵਾਲੇ 2 ਵੱਖ-ਵੱਖ ਗਿਰੋਹਾਂ ਦਾ ਪਰਦਾਫਾਸ਼ ਕੀਤਾ ਗਿਆ ਹੈ। ਪੁਲਿਸ…

ਖੰਨਾ:  ਖੰਨਾ ਪੁਲਿਸ ਨੂੰ ਵੱਡੀ ਸਫ਼ਲਤਾ ਉਦੋਂ ਮਿਲੀ ਜਦੋਂ ਉਨ੍ਹਾਂ ਨੇ ਪੰਜਾਬ ’ਚ ਹਥਿਆਰ ਸਪਲਾਈ ਕਰਨ ਵਾਲੇ 2 ਵੱਖ-ਵੱਖ ਗਿਰੋਹਾਂ ਦਾ ਪਰਦਾਫਾਸ਼ ਕੀਤਾ ਗਿਆ ਹੈ। ਪੁਲਿਸ ਨੇ 10 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਤੋਂ 22 ਅਸਲੇ ਬਰਾਮਦ ਕੀਤੇ ਗਏ ਹਨ। ਮੱਧ ਪ੍ਰਦੇਸ਼ ਤੋਂ ਹਥਿਆਰ ਬਣਾਉਣ ਵਾਲਾ ਵੀ ਕਾਬੂ ਕੀਤਾ ਗਿਆ ਹੈ। ਇਹ ਦਾਅਵਾ ਐੱਸਐੱਸਪੀ ਖੰਨਾ ਸ੍ਰੀਮਤੀ ਅਮਨੀਤ ਕੌਂਡਲ ਨੇ ਕੀਤਾ ਗਿਆ।

ਐੱਸਐੱਸਪੀ ਖੰਨਾ ਅਮਨੀਤ ਕੌਂਡਲ ਨੇ ਦੱਸਿਆ ਕਿ ਐੱਸਪੀ ਡੀ ਖੰਨਾ ਡਾ. ਪ੍ਰਗਿਆ ਜੈਨ ਦੀ ਨਿਗਰਾਨੀ ਹੇਠ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਜਿਸ ਤਹਿਤ ਇੰਚਾਰਜ ਸੀਆਈਏ ਸਟਾਫ ਇੰਸਪੈਕਟਰ ਅਮਨਦੀਪ ਸਿੰਘ, ਇੰਚਾਰਜ ਐਂਟੀ- ਨਾਰਕੋਟਿਕ ਸੈੱਲ-1. ਖੰਨਾ ਇੰਸਪੈਕਟਰ ਜਗਜੀਵਨ ਰਾਮ ਦੀ ਅਗਵਾਈ ’ਚ 22 ਅਸਲਿਆ ਸਮੇਤ 10 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮਾਂ ਦੀ ਪਛਾਣ ਗੁਰਲਾਲ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਹੋਠੀਆਂ, ਵੇਰੋਵਾਲ, ਤਰਨ ਤਾਰਨ, ਮਨਦੀਪ ਸਿੰਘ ਪੁੱਤਰ ਪਰਦੀਪ ਸਿੰਘ ਵਾਸੀ ਕੰਡਿਆਲਾ, ਪੱਟੀ, ਤਰਨ ਤਾਰਨ, ਰਕਸ਼ਿਤ ਸੈਣੀ ਪੁੱਤਰ ਸ਼ੰਮੀ ਕੁਮਾਰ ਵਾਸੀ ਹੰਸਲੀ ਵਾਲੀ ਨੇੜੇ ਲਕਸ਼ਮਣ (ਆਟਾ ਮੰਡੀ) ਚੈੱਕ ਅੰਮ੍ਰਿਤਸਰ, ਅਭਿਨਵ ਮਿਸ਼ਰਾ ਉਰਫ ਅਨੁਜ ਪੁੱਤਰ ਦੀਪਕ ਰਾਜ ਮਿਸ਼ਰਾ ਵਾਸੀ ਪਿੰਡ ਮਿਘੁਨਾ, ਥਾਣਾ ਬਿਲਾਸਪੁਰ, ਜਿਲ੍ਹਾ ਪੀਲਭੀਤ (ਉੱਤਰ ਪ੍ਰਦੇਸ਼) ਹਾਲ ਵਾਸੀ ਪਿੰਡ ਸਤੀ ਫਲੀਆਂ ਥਾਣਾ ਭਗਵਾਨਪੁਰ ਜ਼ਿਲ੍ਹਾ ਖਰਗੋਨ (ਮੱਧ ਪ੍ਰਦੇਸ਼), ਕਮਲ ਬਡੋਲੇ ਪੁੱਤਰ ਮੰਸਾ ਰਾਮ ਪਿੰਡ ਸਤੀ ਫਲੀਆਂ ਥਾਣਾ ਭਗਵਾਨਪੁਰ ਜ਼ਿਲ੍ਹਾ ਖਰਗੋਨ (ਮੱਧ ਪ੍ਰਦੇਸ਼), ਕੁਲਦੀਪ ਸਿੰਘ ਪੁੱਤਰ ਪ੍ਰਹਲਾਦ ਸਿੰਘ ਵਾਸੀ ਮੁਹੱਲਾ 20 ਖੋਲੀ ਪਿੰਡ ਸਿੰਘਾਨਾ, ਥਾਣਾ ਮੁਨਾਵਰ, ਜ਼ਿਲ੍ਹਾ ਧਰ(ਮੱਧ ਪ੍ਰਦੇਸ਼), ਤੇਜਿੰਦਰ ਸਿੰਘ ਉਰਫ ਸਾਬੀ ਪੁੱਤਰ ਜਸਵਿੰਦਰ ਸਿੰਘ ਵਾਸੀ ਨੇੜੇ ਪੁਲਿਸ ਚੌਂਕੀ ਸਿੱਬਲ, ਕਾਨੇਵਾਲ ਰੋਡ ਬਟਾਲਾ, ਅਰਜਿੰਦਰ ਸਿੰਘ ਉਰਫ ਜੋਬਨ ਪੁੱਤਰ ਹਰਦੇਵ ਸਿੰਘ ਵਾਸੀ ਪਿੰਡ ਖਾਨਪੁਰ, ਥਾਣਾ ਬਿਆਸ ਜ਼ਿਲ੍ਹਾ ਅੰਮ੍ਰਿਤਸਰ, ਰਾਜਨਪ੍ਰੀਤ ਸਿੰਘ ਉਰਫ ਰਾਜਨ ਪੁੱਤਰ ਬਲਜਿੰਦਰ ਸਿੰਘ ਵਾਸੀ ਪਿੰਡ ਖਾਨਪੁਰ ਥਾਣਾ ਬਿਆਸ, ਜ਼ਿਲ੍ਹਾ ਅੰਮ੍ਰਿਤਸਰ ਤੇ ਬਲਜਿੰਦਰ ਸਿੰਘ ਉਰਫ ਜਿੰਦ ਪੁੱਤਰ ਹਰਪਾਲ ਸਿੰਘ ਵਾਸੀ ਪਿੰਡ ਭੀਖੋਵਾਲ, ਥਾਣਾ ਘੁੰਮਣਕਲਾਂ, ਜਿਲ੍ਹਾ ਗੁਰਦਾਸਪੁਰ ਵੱਜੋਂ ਹੋਈ ਹੈ।

Leave a Reply

Your email address will not be published. Required fields are marked *