Amritpal case: ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੇ ਕੇਸ ਵਿੱਚ ਵਕੀਲ ਰਾਜਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸੋਸ਼ਲ ਮੀਡੀਆ ਉੱਤੇ ਪੋਸਟ ਸਾਂਝੀ ਕੀਤੀ ਸੀ। ਵਕੀਲ ਸਮੇਤ 3 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਸੀ।
ਬਾਰ ਐਸੋਸੀਏਸ਼ਨ ਵੱਲੋਂ ਵਿਰੋਧ
ਵਕੀਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਕਪੂਰਥਲਾ ਬਾਰ ਐਸੋਸੀਏਸ਼ਨ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ ਹੈ। ਬਾਰ ਐਸੋਸੀਏਸ਼ਨ ਵੱਲੋਂ ਕੰਮਕਾਰ ਠੱਪ ਕੀਤਾ ਗਿਆ ਹੈ। ਵਕੀਲਾਂ ਵੱਲੋਂ ਪੁਲਿਸ ਦੀ ਇਸ ਕਾਰਜਗੁਜ਼ਾਰੀ ਉੱਤੇ ਸਵਾਲ ਚੁੱਕੇ ਗਏ ਹਨ। ਵਕੀਲਾਂ ਦਾ ਕਹਿਣਾ ਹੈ ਕਿ ਇਹ ਧੱਕੇਸ਼ਾਹੀ ਨਹੀਂ ਚੱਲੇਗੀ।
ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ
ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਪੰਜਾਬ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਹੈ।