Sidhu Moosewala case: ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕੇਸ ਨੂੰ ਲੈ ਕੇ ਯੂਐੱਨ ਨੂੰ ਚਿੱਠੀ ਲਿਖੀ ਹੈ। ਸਿਮਰਨਜੀਤ ਸਿੰਘ ਮਾਨ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਉੱਤੇ ਸਵਾਲ ਚੁੱਕੇ ਹਨ।
ਸਾਂਸਦ ਸਿਮਰਨਜੀਤ ਸਿੰਘ ਮਾਨ ਨੇ ਯੂਐੱਨ ਨੂੰ ਚਿੱਠੀ ਲਿਖ ਕੇ ਸਿੱਧੂ ਮੂਸੇਵਾਲਾ ਅਤੇ ਦੀਪ ਸਿੱਧੂ ਦੇ ਕਤਲ ਲਈ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਦੱਸ ਦੇਈਏ ਕਿ ਯੂਐੱਨ ਦੇ ਸੈਕਟਰੀ ਜਨਰਲ ਨੂੰ ਇਹ ਚਿੱਠੀ ਲਿਖੀ ਗਈ ਹੈ।