ਲੁਧਿਆਣਾ ਵਿਚ ਇਕ ਲੜਕੀ ਨੇ ਨਿਆਣੀ ਉਮਰੇ ਹੀ ਜੀਵਨ ਲੀਲ੍ਹਾ ਖਤਮ ਕਰ ਲਈ। 13 ਸਾਲ ਦੀ ਬੱਚੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਉਹ 3 ਦਿਨ ਪਹਿਲਾਂ ਘਰੋਂ ਲਾਪਤਾ ਹੋ ਗਈ ਸੀ। ਪੁਲਿਸ ਨੇ ਉਸ ਨੂੰ ਪੱਖੋਵਾਲ ਰੋਡ ਤੋਂ ਬਰਾਮਦ ਕੀਤਾ। ਕੱਲ੍ਹ ਸ਼ਾਮ ਇਲਾਕੇ ਦੇ ਬੱਚਿਆਂ ਨਾਲ ਖੇਡਦੇ ਸਮੇਂ ਉਸ ਦੀ ਲੜਾਈ ਹੋ ਗਈ ਤੇ ਉਹ ਆਪਣੇ ਕਮਰੇ ਵਿੱਚ ਚਲੀ ਗਈ। ਇਸ ਤੋਂ ਬਾਅਦ ਉਸ ਨੇ ਕੱਪੜੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਲੜਕੀ ਸਿਰਫ 13 ਸਾਲ ਦੀ ਸੀ, ਉਸਦਾ ਨਾਮ ਮੁਸਕਾਨ ਸੀ। ਇਹ ਮਾਮਲਾ ਉਸ ਸਮੇਂ ਸਾਹਮਣੇ ਆਇਆ ਜਦੋਂ ਮ੍ਰਿਤਕਾ ਦਾ ਪਿਤਾ ਕੰਮ ਤੋਂ ਘਰ ਪਰਤਿਆ। ਜਦੋਂ ਉਸ ਨੇ ਕਮਰੇ ਵਿਚ ਜਾ ਕੇ ਦੇਖਿਆ ਤਾਂ ਉਸ ਦੀ ਲੜਕੀ ਨੇ ਪੱਖੇ ਨਾਲ ਫਾਹਾ ਲੈ ਲਿਆ ਸੀ। ਉਸ ਨੂੰ ਤੁਰੰਤ ਹੇਠਾਂ ਉਤਾਰ ਕੇ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਸ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਮ੍ਰਿਤਕਾ ਦੀ ਪਛਾਣ ਦੁੱਗਰੀ ਦੇ ਬਾਬਾ ਦੀਪ ਸਿੰਘ ਨਗਰ ਇਲਾਕੇ ਦੀ ਰਹਿਣ ਵਾਲੀ 13 ਸਾਲਾ ਮੁਸਕਾਨ ਵਜੋਂ ਹੋਈ ਹੈ। ਮ੍ਰਿਤਕਾ ਦੇ ਪਿਤਾ ਹਕੀਮ ਅਨੁਸਾਰ ਉਸ ਦੀ ਲੜਕੀ 3 ਦਿਨਾਂ ਤੋਂ ਘਰੋਂ ਲਾਪਤਾ ਸੀ। ਜਿਸ ਨੂੰ ਪੁਲਿਸ ਨੇ ਸ਼ੁੱਕਰਵਾਰ ਨੂੰ ਪੱਖੋਵਾਲ ਚੌਕ ਦੇ ਕੋਲੋਂ ਪਾਰਕ ‘ਚੋਂ ਇਸੇ ਉਮਰ ਦੀ ਇੱਕ ਲੜਕੀ ਸਮੇਤ ਬਰਾਮਦ ਕੀਤਾ।
ਬੱਚਿਆਂ ਨਾਲ ਲੜ ਕੇ ਆਪਣੇ ਆਪ ਨੂੰ ਕਮਰੇ ਵਿੱਚ ਬੰਦ ਕਰ ਲਿਆ
ਸ਼ੁੱਕਰਵਾਰ ਸ਼ਾਮ ਨੂੰ ਜਦੋਂ ਉਹ ਕੰਮ ਤੋਂ ਘਰ ਪਰਤਿਆ ਤਾਂ ਬੱਚਿਆਂ ਨੇ ਉਸ ਨੂੰ ਦੱਸਿਆ ਕਿ ਮੁਸਕਾਨ ਨੇ ਉਨ੍ਹਾਂ ਨਾਲ ਲੜਾਈ ਤੋਂ ਬਾਅਦ ਆਪਣੇ ਆਪ ਨੂੰ ਕਮਰੇ ਵਿੱਚ ਬੰਦ ਕਰ ਲਿਆ ਹੈ। ਇਸ ਤੋਂ ਬਾਅਦ ਉਸ ਨੇ ਦਰਵਾਜ਼ਾ ਵੀ ਨਹੀਂ ਖੋਲ੍ਹਿਆ। ਇਧਰ ਹਸਪਤਾਲ ਪ੍ਰਸ਼ਾਸਨ ਨੇ ਬੱਚੀ ਦੀ ਲਾਸ਼ ਨੂੰ ਮੁਰਦਾਘਰ ‘ਚ ਰਖਵਾਇਆ ਅਤੇ ਮਾਮਲੇ ਦੀ ਸੂਚਨਾ ਥਾਣਾ ਦੁੱਗਰੀ ਦੀ ਪੁਲਿਸ ਨੂੰ ਦਿੱਤੀ।