ਮੋਗਾ: ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ‘ਚ ਵੀਰਵਾਰ ਨੂੰ ਹੋਏ ਅੱਤਵਾਦੀ ਹਮਲੇ ‘ਚ ਸ਼ਹੀਦ ਹੋਏ 5 ਜਵਾਨਾਂ ‘ਚੋਂ ਚਾਰ ਪੰਜਾਬ ਦੇ ਹਨ। ਇਹ ਜਵਾਨ ਗੁਰਦਾਸਪੁਰ, ਮੋਗਾ, ਲੁਧਿਆਣਾ ਅਤੇ ਬਠਿੰਡਾ ਦੇ ਵਸਨੀਕ ਹਨ। ਮੋਗਾ ਜ਼ਿਲ੍ਹੇ ਦੇ ਪਿੰਡ ਚੜਿੱਕ ਦਾ ਰਹਿਣ ਵਾਲਾ ਲਾਂਸ ਨਾਇਕ ਕੁਲਵੰਤ ਸਿੰਘ ਵੀ ਸ਼ਹੀਦ ਜਵਾਨਾਂ ਵਿੱਚ ਸ਼ਾਮਿਲ ਹੈ।
ਕੁਲਵੰਤ ਸਿੰਘ ਦੀ ਸ਼ਹਾਦਤ ਦੀ ਖ਼ਬਰ ਉਨ੍ਹਾਂ ਦੇ ਘਰ ਪੁੱਜੀ ਤਾਂ ਘਰ ਵਿੱਚ ਸੋਗ ਦੀ ਲਹਿਰ ਦੌੜ ਗਈ। ਪਤਨੀ ਸੰਦੀਪ ਕੌਰ ਦੀ ਹਾਲਤ ਖਰਾਬ ਹੈ। ਸ਼ਹੀਦ ਦੀ ਡੇਢ ਸਾਲ ਦੀ ਬੇਟੀ ਅਤੇ ਤਿੰਨ ਮਹੀਨੇ ਦਾ ਬੇਟਾ ਹੈ। ਸ਼ਹੀਦ ਦੇ ਪਿਤਾ ਬਲਦੇਵ ਸਿੰਘ ਕਾਰਗਿਲ ਜੰਗ ਦੌਰਾਨ ਸ਼ਹੀਦ ਹੋਏ ਸਨ। ਸ਼ਹੀਦ ਕੁਲਵੰਤ ਸਿੰਘ ਇੱਕ ਮਹੀਨਾ ਪਹਿਲਾਂ ਛੁੱਟੀ ਕੱਟ ਕੇ ਵਾਪਸ ਗਿਆ ਸੀ।