ਪਠਾਨਕੋਟ ਦੇ ਪਿੰਡ ਧੀਰਾ ਵਿਚ ਲੋਕਾਂ ਨੇ ਪਰਵਾਸੀ ਮਜ਼ਦੂਰ ਨੂੰ ਰੰਗੇ ਹੱਥੀਂ ਕਾਬੂ ਕਰ ਕੇ ਖੰਭੇ ਨਾਲ ਬੰਨ੍ਹ ਦਿੱਤਾ। ਉਹ ਰਾਤ ਸਮੇਂ ਪਸ਼ੂਆਂ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਉਂਦਾ ਸੀ। ਇਸ ਗੱਲ ਦਾ ਖੁਲਾਸਾ ਸੀਸੀਟੀਵੀ ਫੁਟੇਜ ਤੋਂ ਹੋਇਆ। ਸਥਾਨਕ ਲੋਕਾਂ ਨੇ ਉਸ ਨੂੰ ਫੜ ਕੇ ਖੰਭੇ ਨਾਲ ਰੱਸੀ ਨਾਲ ਬੰਨ੍ਹ ਦਿੱਤਾ ਤੇ ਪੁਲਿਸ ਬੁਲਾ ਲਈ।
ਇਸ ਗੱਲ ਦਾ ਖੁਲਾਸਾ ਪਸ਼ੂ ਦੇ ਤਬੇਲੇ ਵਿੱਚ ਲੱਗੇ ਸੀਸੀਟੀਵੀ ਕੈਮਰੇ ਦੀ ਫੁਟੇਜ ਤੋਂ ਹੋਇਆ ਹੈ। ਜਿਸ ਕਾਰਨ ਸਥਾਨਕ ਲੋਕਾਂ ਨੇ ਇਸ ਪ੍ਰਵਾਸੀ ਨੌਜਵਾਨ ਨੂੰ ਕਾਬੂ ਕਰ ਲਿਆ ਅਤੇ ਪੁੱਛਗਿੱਛ ਦੌਰਾਨ ਉਸ ਨੇ ਆਪਣੇ ਨਾਲ ਕੀਤੀ ਗਲਤ ਹਰਕਤ ਮੰਨ ਲਈ।
ਲੋਕਾਂ ਨੇ ਇਸ ਨੌਜਵਾਨ ਨੂੰ ਰੱਸੀ ਨਾਲ ਖੰਭੇ ਨਾਲ ਬੰਨ੍ਹ ਕੇ ਪੁਲਿਸ ਨੂੰ ਸੂਚਿਤ ਕੀਤਾ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਖੰਭੇ ਨਾਲ ਬੰਨ੍ਹੇ ਨੌਜਵਾਨ ਨੂੰ ਛੁਡਵਾ ਕੇ ਹਿਰਾਸਤ ‘ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਨਵਰਾਂ ਦੇ ਤਬੇਲੇ ਦਾ ਸੀਸੀਟੀਵੀ ਵੀ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਨੌਜਵਾਨ ਚੰਦਰ ਸ਼ੇਖਰ ਅਰਧ ਨਗਨ ਹਾਲਤ ਵਿੱਚ ਪਸ਼ੂਆਂ ਨਾਲ ਕੁਝ ਗਲਤ ਕਰਦੇ ਨਜ਼ਰ ਆ ਰਿਹਾ ਹੈ।
ਡੀਐਸਪੀ ਸਿਟੀ ਸੁਮੇਰ ਸਿੰਘ ਮਾਨ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਧੀਰਾ ਤੋਂ ਸੂਚਨਾ ਮਿਲੀ ਸੀ ਕਿ ਪਸ਼ੂਆਂ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਉਣ ਵਾਲੇ ਇੱਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ, ਜਿਸ ਨੂੰ ਹਿਰਾਸਤ ਵਿੱਚ ਲੈ ਕੇ ਕਾਰਵਾਈ ਕੀਤੀ ਜਾ ਰਹੀ ਹੈ।
ਪਸ਼ੂਆਂ ਨਾਲ ਕਰਦਾ ਸੀ ਆਹ ਕੰਮ, ਵੀਡੀਓ ਵਾਇਰਲ ਹੋਣ ਉਤੇ ਲੋਕਾਂ ਨੇ ਬੰਨ੍ਹ ਲਿਆ ਖੰਭੇ ਨਾਲ
ਪਠਾਨਕੋਟ ਦੇ ਪਿੰਡ ਧੀਰਾ ਵਿਚ ਲੋਕਾਂ ਨੇ ਪਰਵਾਸੀ ਮਜ਼ਦੂਰ ਨੂੰ ਰੰਗੇ ਹੱਥੀਂ ਕਾਬੂ ਕਰ ਕੇ ਖੰਭੇ ਨਾਲ ਬੰਨ੍ਹ ਦਿੱਤਾ। ਉਹ ਰਾਤ ਸਮੇਂ ਪਸ਼ੂਆਂ ਨੂੰ ਆਪਣੀ…
