ਕੀਰਤਪੁਰ ਸਾਹਿਬ (ਇੰਟ.)- ਜੀਵ ਮਿਲਖਾ ਸਿੰਘ (Jeev Milkha Singh) ਨੇ ਆਪਣੇ ਪਰਿਵਾਰ ਨਾਲ ਅੱਜ ਇਥੇ ਆਪਣੇ ਪਿਤਾ ਮਹਾਨ ਐਥਲੀਟ ਮਿਲਖਾ ਸਿੰਘ (Milkha Singh) ਦੀਆਂ ਅਸਥੀਆਂ ਗੁਰਦੁਆਰਾ ਪਤਾਲਪੁਰੀ ਸਾਹਿਬ (Gurdwara shri patalpuri Sahib) ਵਿਖੇ ਜਲ ਪ੍ਰਵਾਹ ਕੀਤੀਆਂ। ਪਰਿਵਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਹ ਬਹੁਤ ਦੁਖੀ ਹਨ ਅਤੇ ਕੋਈ ਗੱਲਬਾਤ ਨਹੀਂ ਕਰ ਸਕਦੇ।
Read this- ‘ਆਪ’ ਵਿਚ ਸ਼ਾਮਲ ਹੋ ਸਕਦੇ ਨੇ ਸਾਬਕਾ ਆਈ.ਜੀ. ਕੁੰਵਰ ਵਿਜੇ ਪ੍ਰਤਾਪ
ਦੇਸ਼ ਦੇ ਮਹਾਨ ਅਥਲੀਟ ਫਲਾਇੰਗ ਸਿੱਖ ਪਦਮਸ੍ਰੀ ਮਿਲਖਾ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਚੰਡੀਗੜ੍ਹ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਸੈਕਟਰ- 25 ਦੇ ਸ਼ਮਸ਼ਾਨਘਾਟ ‘ਚ ਮਿਲਖਾ ਸਿੰਘ ਦੇ ਪੁੱਤਰ ਜੀਵ ਮਿਲਖਾ ਸਿੰਘ ਨੇ ਉਨ੍ਹਾਂ ਦੀ ਮਿ੍ਤਕ ਦੇਹ ਨੂੰ ਅਗਨੀ ਦਿਖਾਈ ਸੀ। ਇਸ ਮੌਕੇ ਕੇਂਦਰੀ ਖੇਡ ਮੰਤਰੀ ਕਿਰਨ ਰਿਜੀਜੂ ਤੋਂ ਇਲਾਵਾ ਕਈ ਉੱਘੀਆਂ ਸ਼ਖ਼ਸੀਅਤਾਂ ਮਿਲਖਾ ਸਿੰਘ ਦੇ ਪਰਿਵਾਰ ਨਾਲ ਉਨ੍ਹਾਂ ਦੀ ਅੰਤਿਮ ਵਿਦਾਈ ਸਮੇਂ ਮੌਜੂਦ ਰਹੀਆਂ। ਇਸ ਤੋਂ ਪਹਿਲਾਂ ਮਿਲਖਾ ਸਿੰਘ ਦੀ ਮਿ੍ਤਕ ਦੇਹ ਨੂੰ ਫੁੱਲਾਂ ਨਾਲ ਸਜੇ ਵਾਹਨ ‘ਚ ਸੈਕਟਰ- 8 ਦੇ ਗੁਰਦੁਆਰਾ ਸਾਹਿਬ ਤੋਂ ਸ਼ਮਸ਼ਾਨਘਾਟ ਤੱਕ ਲਿਆਂਦਾ ਗਿਆ। ਚੰਡੀਗੜ੍ਹ ਪੁਲਿਸ ਤੇ CRPF ਦੇ ਜਵਾਨਾਂ ਵਲੋਂ ਮਿਲਖਾ ਸਿੰਘ ਨੂੰ ਸਲਾਮੀ ਦਿੱਤੀ ਗਈ।
ਦੱਸਣਯੋਗ ਹੈ ਕਿ 18 ਜੂਨ ਦੀ ਦੇਰ ਰਾਤ ਦੌੜਾਕ ਮਿਲਖਾ ਸਿੰਘ ਦਾ (91 ਸਾਲ) ਦੀ ਉਮਰ ਵਿਚ ਪੀ.ਜੀ.ਆਈ. ਚੰਡੀਗੜ੍ਹ ਵਿਚ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੇ ਦੇਹਾਂਤ ਤੋਂ 5 ਦਿਨ ਪਹਿਲਾਂ 13 ਜੂਨ ਨੂੰ ਉਨ੍ਹਾਂ ਦੀ ਪਤਨੀ ਨਿਰਮਲ ਮਿਲਖਾ ਸਿਂਘ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਦੁਨੀਆ ਨੂੰ ਅਲਵਿਦਾ ਕਿਹਾ ਸੀ।