Jalandhar News : ਹਲਕਾ ਨਕੋਦਰ ਤੋਂ ਵਿਧਾਇਕਾ ਇੰਦਰਜੀਤ ਕੌਰ ਮਾਨ ਨੂੰ ਡੂੰਘਾ ਸਦਮਾ ਲੱਗਾ ਹੈ। ਉਨ੍ਹਾਂ ਦੇ ਪਤੀ ਸ਼ਰਨਜੀਤ ਸਿੰਘ ਮਾਨ ਦਾ ਬੀਤੀ ਦੇਰ ਰਾਤ ਦੇਹਾਂਤ ਹੋ ਗਿਆ। ਜਾਣਕਾਰੀ ਅਨੁਸਾਰ ਦਿਲ ਦਾ ਦੌਰਾ ਪੈਣ ਕਾਰਨ ਸ਼ਰਨਜੀਤ ਸਿੰਘ ਮਾਨ ਦੀ ਜਾਨ ਗਈ ਹੈ। ਇਸ ਬਾਰੇ ਖਬਰ ਮਿਲਦਿਆਂ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਪਈ। ਜਾਣਕਾਰੀ ਅਨੁਸਾਰ ਸ਼ਰਨਜੀਤ ਸਿੰਘ ਆਪਣੇ ਘਰ ਹੀ ਸਨ, ਜਦੋਂ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ। ਅੱਜ ਸ਼ਾਮ 5 ਵਜੇ ਨਕੋਦਰ ਵਿੱਚ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।
ਵਿਧਾਇਕਾ ਇੰਦਰਜੀਤ ਕੌਰ ਮਾਨ ਦੇ ਪਤੀ ਦਾ ਹੋਇਆ ਦੇਹਾਂਤ
Jalandhar News : ਹਲਕਾ ਨਕੋਦਰ ਤੋਂ ਵਿਧਾਇਕਾ ਇੰਦਰਜੀਤ ਕੌਰ ਮਾਨ ਨੂੰ ਡੂੰਘਾ ਸਦਮਾ ਲੱਗਾ ਹੈ। ਉਨ੍ਹਾਂ ਦੇ ਪਤੀ ਸ਼ਰਨਜੀਤ ਸਿੰਘ ਮਾਨ ਦਾ ਬੀਤੀ ਦੇਰ ਰਾਤ…
