ਫਰੀਦਕੋਟ (ਬਿਊਰੋ)- ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਵਾਲੀ ਸਪੈਸ਼ਲ ਇਨਵੇਸਟੀਗੇਸ਼ਨ ਟੀਮ ਨੂੰ ਹਾਈਕੋਰਟ ਵੱਲੋਂ ਭੰਗ ਕੀਤੇ ਜਾਣ ਅਤੇ ਉਸ ਟੀਮ ਦੀ ਜਾਂਚ ਰੱਦ ਕੀਤੇ ਜਾਣ ਤੋਂ ਬਾਅਦ ਹਾਈਕੋਰਟ ਦੇ ਨਿਰਦੇਸ਼ ਤੇ ਪੰਜਾਬ ਸਰਕਾਰ ਵੱਲੋਂ ADGP ਐਲ.ਕੇ. ਯਾਦਵ ਦੀ ਅਗਵਾਈ ਵਾਲੀ ਨਵੀ ਜਾਂਚ ਟੀਮ ਗਠਿਤ ਕਿੱਤੀ ਗਈ ਹੈ। ਇਸ ਟੀਮ ਨੇ ਆਪਣੀ ਜਾਂਚ ਵਿਚ ਤੇਜ਼ੀ ਲਿਆਂਦੀ ਹੈ।
ਇਹ ਵੀ ਪੜ੍ਹੋ- ਕਾਲਾ ਦਿਵਸ ਮੌਕੇ ਰਾਕੇਸ਼ ਟਿਕੈਤ ਦੀਆਂ ਇਸ ਅੰਦਾਜ਼ ਵਿਚ ਤਸਵੀਰਾਂ ਹੋਈਆਂ ਵਾਇਰਲ
ਇਸ ਤੋਂ ਪਹਿਲਾਂ ਜਾਂਚ ਟੀਮ ਕੋਟਕਪੂਰਾ ਵਿਖੇ ਘਟਨਾ ਵਾਲੀ ਜਗ੍ਹਾ ਦਾ ਵੀ ਦੌਰਾ ਕਰ ਚੁੱਕੀ ਹੈ ਤੇ ਅੱਜ ਫਰੀਦਕੋਟ ਵਿਚ ਬਣੇ ਕੈਂਪਸ ਆਫਿਸ ਵਿਚ ਕੋਟਕਪੂਰਾ ਗੋਲੀਕਾਂਡ ਨਾਲ ਸਬੰਧਤ ਗਵਾਹਾਂ ਨੂੰ ਉਨ੍ਹਾਂ ਦੇ ਬਿਆਨ ਦਰਜ ਕਰਵਾਉਣ ਲਈ ਸੱਦਿਆ ਗਿਆ ਹੈ। ਸੂਤਰਾਂ ਮੁਤਾਬਕ ਅੱਜ ਕਰੀਬ 42 ਗਵਾਹ ਆਪਣੇ ਬਿਆਨ ਦਰਜ ਕਰਵਾਉਣ ਲਈ ਕੈਂਪਸ ਆਫਿਸ ਪੁਹੰਚੇ। ਦੱਸ ਦਈਏ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਵਾਲੀ ਸਿਟ ਭੰਗ ਕੀਤੇ ਜਾਣ ਤੋਂ ਬਾਅਦ ਕਈ ਸਿੱਖ ਜਥੇਬੰਦੀਆਂ ਵੱਲੋਂ ਨਵੀ SITਨੂੰ ਕੋਈ ਸਹਿਯੋਗ ਨਾ ਦੇਣ ਦਾ ਐਲਾਨ ਕੀਤਾ ਸੀ।
ਇਹ ਵੀ ਪੜ੍ਹੋ- ਮਿਲਖਾ ਸਿੰਘ ਤੋਂ ਬਾਅਦ ਉਨ੍ਹਾਂ ਦੀ ਪਤਨੀ ਦੀ ਵੀ ਰਿਪੋਰਟ ਪਾਜ਼ੇਟਿਵ, ਹਸਪਤਾਲ ਵਿਚ ਦਾਖਲ
ਇਸ ਮੌਕੇ ਕੋਟਕਪੂਰਾ ਗੋਲੀ ਕਾਂਡ ਦੇ ਗਵਾਹ ਸ਼ਾਮ ਲਾਲ ਨੇ ਦੱਸਿਆ ਕਿ ਹਰ ਵਾਰ ਐਸਆਈਟੀ ਕੋਲੋਂ ਸਾਹਮਣੇ ਪੇਸ਼ ਹੁੰਦੇ ਰਹਿੰਦੇ ਹਾਂ ਅਤੇ ਅੱਜ ਵੀ ਉਨ੍ਹਾਂ ਨੂੰ ਪੇਸ਼ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਅਸੀਂ ਚੰਡੀਗਡ਼੍ਹ ਤੱਕ ਵੀ ਐਸਆਈਟੀ ਸਾਹਮਣੇ ਪੇਸ਼ ਹੋਏ ਸੀ ਪਰ ਉਨ੍ਹਾਂ ਦਾ ਕੋਰੋਨਾ ਕਾਲ ਦੌਰਾਨ ਪਹਿਲਾਂ ਤੋਂ ਹੀ ਕੰਮ ਵੀ ਠੱਪ ਹਨ। ਪੰਜਾਬ ਸਰਕਾਰ ਵੱਲੋਂ ਕੋਈ ਵੀ ਸਹੂਲਤ ਨਹੀਂ ਦਿੱਤੀ ਜਾਂਦੀ ਅਤੇ ਨਾ ਹੀ ਉਨ੍ਹਾਂ ਨੂੰ ਕੋਈ ਖਰਚਾ ਦਿੱਤਾ ਜਾਂਦਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰ ਇਸ ਵੱਲ ਧਿਆਨ ਦੇਵੇ।