ਅੰਮ੍ਰਿਤਸਰ : ਦੇਸ਼ ਵਿਚ ਕੋਰੋਨਾ ਮਾਮਲੇ ਲਗਾਤਾਰ ਵਧਣ ਕਰਕੇ ਹਰ ਦਿਨ ਤਿੰਨ ਲੱਖ ਤੋਂ ਵੱਧ ਨਵੇਂ ਕੇਸ ਆ ਰਹੇ ਹਨ ਅਤੇ ਲਗਭਗ ਚਾਰ ਹਜ਼ਾਰ ਸੰਕਰਮਿਤ ਲੋਕ ਮਾਰੇ ਜਾ ਰਹੇ ਹਨ। ਹਾਲਤ ਨੂੰ ਵੇਖਦੇ ਸਾਬਕਾ ਵਿਦੇਸ਼ ਰਾਜ ਮੰਤਰੀ ਰਘੂਨੰਦਨ ਲਾਲ ਭਾਟੀਆ ਦੀ ਅੱਜ ਸਵੇਰੇ ਕੋਰੋਨਾ ਨਾਲ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਕੋਰੋਨਾ ਪਾਜ਼ੇਟਿਵ ਹੋਣ ਮਗਰੋਂ ਉਨ੍ਹਾਂ ਨੂੰ ਫੌਰਟਿਸ ਹਸਪਤਾਲ ਵਿੱਚ ਦਾਖਲ ਕੀਤਾ ਗਿਆ ਸੀ।
ਰਘੂਨੰਦਨ ਲਾਲ ਭਾਟੀਆ ਨੇ 100 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਏ। ਆਰ.ਐੱਲ. ਭਾਟੀਆ ਨੇ ਸੰਸਦ ਵਿਚ ਲੰਬੇ ਸਮੇਂ ਗੁਰੂਨਗਰੀ ਅੰਮ੍ਰਿਤਸਰ ਦੀ ਪ੍ਰਤੀਨਿਧਤਾ ਕੀਤੀ। ਦੱਸਣਯੋਗ ਹੈ ਕਿ ਭਾਟੀਆ ਅੰਮ੍ਰਿਤਸਰ ਤੋਂ ਛੇ ਵਾਰ MP ਰਹਿ ਚੁੱਕੇ ਹਨ ਤੇ ਉਸ ਤੋਂ ਬਾਅਦ ਇਹ ਜਿੱਤ ਦਾ ਸਿਲਸਿਲਾ ਨਵਜੋਤ ਸਿੰਘ ਸਿੱਧੂ ਨੇ ਭਾਜਪਾ ਦੀ ਟਿਕਟ ‘ਤੇ ਚੋਣ ਲੜ ਕੇ ਤੋੜਿਆ ਸੀ।